ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ’ਤੇ ਪਾਬੰਦੀ

ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ’ਤੇ ਪਾਬੰਦੀ

ਮਾਨਸਾ, 01 ਅਪ੍ਰੈਲ :
ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।
ਉਨ੍ਹਾਂ ਕਿਹਾ ਕਿ ਭਾਰਤ ਵਿਚ ਮਿਲਟਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਮਿਲਟਰੀ ਰੰਗ ਦੀ ਵਰਦੀ ਪਹਿਨੀ ਜਾਂਦੀ ਹੈ ਅਤੇ ਮਿਲਟਰੀ ਰੰਗ ਦੇ ਵਹੀਕਲਾਂ, ਜਿਵੇਂ ਕਿ ਜੀਪਾਂ, ਮੋਟਰਸਾਇਕਲਾਂ, ਟਰੱਕਾਂ ਆਦਿ ਦੀ ਵਰਤੋਂ ਕੀਤੀ ਜਾਂਦੀ ਹੈ। ਪ੍ਰੰਤੂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮਿਲਟਰੀ ਰੰਗ ਦੀਆਂ ਵਰਦੀਆਂ/ਵਹੀਕਲਾਂ ਦਾ ਗਲਤ ਇਸਤੇਮਾਲ ਕਰਕੇ ਦੇਸ਼ ਅੰਦਰ ਅਮਨ ਅਤੇ ਕਾਨੂੰਨ ਵਿੱਚ ਰੁਕਾਵਟ ਪੈਦਾ ਕਰਕੇ, ਮਨੁੱਖੀ ਜੀਵਨ ਹੋਂਦ ਨੂੰ ਖਤਰਾ ਪੈਦਾ ਕੀਤਾ ਜਾਂਦਾ ਹੈ। 
ਉਨ੍ਹਾਂ ਕਿਹਾ ਕਿ ਇਸ ਲਈ ਮੈਨੂੰ ਯਕੀਨ ਹੋ ਚੁੱਕਾ ਹੈ ਕਿ ਇਸ ਨਾਲ ਹੁੰਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਤੁਰੰਤ ਆਮ ਲੋਕਾਂ ਨੂੰ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਵਰਤੋਂ ਕਰਨ ਅਤੇ ਵੇਚਣ ’ਤੇ ਰੋਕ ਲਗਾਉਣੀ ਲਾਜ਼ਮੀ ਹੈ।
ਇਹ ਹੁਕਮ 31 ਮਈ 2024 ਤੱਕ ਲਾਗੂ ਰਹੇਗਾ।
 
Tags:

Advertisement

Latest News

ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਗਿਰੋਹ ਖਿਲਾਫ ਵੱਡੀ ਕਾਰਵਾਈ ਕੀਤੀ ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਗਿਰੋਹ ਖਿਲਾਫ ਵੱਡੀ ਕਾਰਵਾਈ ਕੀਤੀ
Gurdaspur,18 OCT,2024,(Azad Soch News):-  ਪੰਜਾਬ ਪੁਲਿਸ (Punjab Police) ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਗਿਰੋਹ ਖਿਲਾਫ ਵੱਡੀ...
ਅਮਰੀਕਾ ਜਾਂਚ ਤੋਂ ਸੰਤੁਸ਼ਟ,ਜਾਣਕਾਰੀ ਨੂੰ ਗੰਭੀਰਤਾ ਨਾਲ ਲਿਆ,ਗੁਰਪਤਵੰਤ ਸਿੰਘ ਪੰਨੂ ਮਾਮਲੇ 'ਤੇ ਬੋਲਿਆ ਭਾਰਤ
ਜੰਮੂ-ਕਸ਼ਮੀਰ ਕੈਬਨਿਟ ਮੀਟਿੰਗ ਨੇ ਪਹਿਲੀ ਬੈਠਕ 'ਚ ਰਾਜ ਦਾ ਦਰਜਾ ਦੇਣ ਦਾ ਮਤਾ ਕੀਤਾ ਪਾਸ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613
ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ ਸਿਰਫ਼ 46 ਦੌੜਾਂ 'ਤੇ ਹੀ ਸਿਮਟ ਗਈ
ਸਰੀਰ ਲਈ ਅੰਮ੍ਰਿਤ ਹੈ ਅਸ਼ਵਗੰਧਾ
ਬੰਗਲਾਦੇਸ਼ ਦੀ ਅਦਾਲਤ ਨੇ ਸਾਬਕਾ ਨੇਤਾ ਸ਼ੇਖ ਹਸੀਨਾ ਦੇ ਖ਼ਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਦਾ ਹੁਕਮ ਦਿੱਤਾ