ਸਥਾਨਕ ਪੱਧਰ ਤੇ ਟ੍ਰੇਨਿੰਗ ਮੁਹੱਈਆ ਕਰਵਾਉਣਾ ਸੀ.ਐਮ.ਟੀ.ਸੀ. ਦਾ ਮੁੱਖ ਮੰਤਵ : ਪੂਨਮ ਸਿੰਘ

ਸਥਾਨਕ ਪੱਧਰ ਤੇ ਟ੍ਰੇਨਿੰਗ ਮੁਹੱਈਆ ਕਰਵਾਉਣਾ ਸੀ.ਐਮ.ਟੀ.ਸੀ. ਦਾ ਮੁੱਖ ਮੰਤਵ : ਪੂਨਮ ਸਿੰਘ

ਬਠਿੰਡਾ 16 ਜੁਲਾਈ : ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਵਿਖੇ 4 ਰੋਜ਼ਾ ਕਮਿਊਨਟੀ ਮੈਨੇਜਡ ਟ੍ਰੇਨਿੰਗ ਸੈਂਟਰ (ਸੀ.ਐਮ.ਟੀ.ਸੀ)  ਟ੍ਰੇਨਿੰਗ ਕਰਵਾਈ ਜਾ ਰਹੀ ਹੈ, ਜਿਸ ਦਾ ਉਦਘਾਟਨ ਮੈਡਮ ਪੂਨਮ ਸਿੰਘ ਆਰ.ਟੀ.ਏ. ਕਮ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵੱਲੋਂ ਕੀਤਾ ਗਿਆ।

ਇਸ ਟ੍ਰੇਨਿੰਗ ਵਿੱਚ ਪੰਜਾਬ ਦੇ 12 ਜ਼ਿਲ੍ਹਿਆਂ ਦੇ ਸਟਾਫ ਮੈਂਬਰ ਅਤੇ ਮਾਡਲ ਸੀ.ਐਲ.ਐਫ ਜਿਨ੍ਹਾਂ ਤਹਿਤ ਸੀ.ਐਮ.ਟੀ.ਸੀ. ਸ਼ੁਰੂ ਕੀਤੇ ਜਾਣੇ ਹਨ ਦੇ 2-2 ਮੈਂਬਰ ਭਾਗ ਲੈ ਰਹੇ ਹਨ। ਉਦਘਾਟਨੀ ਸਮਾਰੋਹ ਮੌਕੇ ਮੈਡਮ ਪੂਨਮ ਸਿੰਘ ਨੇ ਕਮਿਊਟੀ ਕਾਡਰ ਨਾਲ ਗੱਲਬਾਤ ਦੌਰਾਨ ਪਿੰਡਾਂ ਵਿੱਚ ਚੱਲ ਰਹੇ  ਸਵੈ ਸਹਾਇਤਾ ਸਮੂਹਾਂਦੀ ਮੌਜੂਦਾ ਸਥਿਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ

ਇਸ ਤੋਂ ਇਲਾਵਾ ਉਨ੍ਹਾਂ ਇਸ ਟ੍ਰੇਨਿੰਗ ਤੋਂ ਭਾਗੀਦਾਰ ਦੀ ਸਿੱਖਣਾ ਚਾਹੁੰਦੇ ਹਨ ਬਾਰੇ ਵੀ ਜਾਣਿਆ ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸੀ.ਐਮ.ਟੀ.ਸੀ ਟ੍ਰੇਨਿੰਗ ਸੈਂਟਰ ਦਾ ਮੁੱਖ ਮੰਤਵ ਸ਼ਹਿਰਾਂ ਤੋਂ ਦੂਰ ਪਿੰਡਾਂ ਵਿੱਚ ਰਹਿੰਦੀਆਂ ਸਵੈ ਸਹਾਇਤਾ ਸਮੂਹਾਂ ਦੀਆਂ ਮੈਂਬਰ ਔਰਤਾਂ ਅਤੇ ਬਾਕੀ ਔਰਤਾਂ  ਨੂੰ ਵੀ ਸਥਾਨਕ ਪੱਧਰ ਤੇ ਕਿੱਤਾ ਮੁੱਖੀ ਸਿਖਲਾਈ ਮੁਹੱਈਆ ਕਰਵਾਉਣਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਜਿਲ੍ਹਾ ਪ੍ਰੋਗਰਾਮ ਮੈਨੇਜ਼ਰ  ਸੁਖਵਿੰਦਰ ਸਿੰਘ ਚੱਠਾ ਨੇ ਦੱਸਿਆ ਕਿ ਇਹ ਟ੍ਰੇਨਿੰਗ ਬਲਾਕ ਪ੍ਰੋਗਰਾਮ ਮੈਨੇਜ਼ਰ ਫੂਲ ਪੂਜਾ ਰਾਣੀ ਅਤੇ ਬਲਾਕ ਐਮ.ਆਈ.ਐਸ. ਤਜਿੰਦਰਪਾਲ ਸਿੰਘ ਜਿਲ੍ਹਾ ਫਾਜ਼ਿਲਕਾ ਵੱਲੋਂ ਕਰਵਾਈ ਜਾਣੀ ਹੈ। ਉਕਤ ਟ੍ਰੇਨਰਾਂ ਨੇ ਪਹਿਲਾਂ ਨੈਸ਼ਨਲ ਇੰਸਟੀਚਿਊਟ ਆਫ ਰੂਰਲ ਡਿਵੈਲਪਮੈਂਟ ਹੈਦਰਾਬਾਦ ਤੋਂ ਟ੍ਰੇਨਿੰਗ ਪ੍ਰਾਪਤ ਕੀਤੀ ਹੈ। ਇਸ ਤੋਂ ਇਲਾਵਾ ਇਸ ਟ੍ਰੇਨਿੰਗ ਵਿੱਚ ਹੋਰ ਸਿਖਲਾਈ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਬੁਲਾ ਕੇ ਸਿਖਿਆਰਥੀਆਂ ਨੂੰ ਟ੍ਰੇਨਿੰਗ ਦਿੱਤੀ ਜਾ ਰਹੀ ਹੈ।

ਸਮਾਰੋਹ ਮੌਕੇ ਜਿਲ੍ਹਾ ਅਕਾਊਂਟੈਂਟ ਵਿਵੇਕ ਵਰਮਾ, ਜ਼ਿਲ੍ਹਾ ਐਮ.ਆਈ.ਐਸ. ਗਗਨ ਦੀਪ, ਏ.ਪੀ.ਓ. ਜਸਵਿੰਦਰ ਸਿੰਘ ਵਾਲੀਆਂ ਆਦਿ ਮੌਜੂਦ ਸਨ।

Tags:

Advertisement

Latest News

ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
Chandigarh, 29 August,2024,(Azad Soch News):- ਪੰਜਾਬ ਮੰਤਰੀ ਮੰਡਲ (Punjab Council of Ministers) ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ...
ਕਤਰ ਵਲੋਂ ਜ਼ਬਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸਰੂਪ ਵਾਪਸ ਕੀਤੇ ਗਏ : ਭਾਰਤ ਵਿਦੇਸ਼ ਮੰਤਰਾਲਾ
ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਦੀ ‘ਜੱਟ ਐਂਡ ਜੂਲੀਅਟ 3’ ਜਲਦੀ ਹੀ OTT Platform ‘ਤੇ ਹੋਵੇਗੀ ਰਿਲੀਜ਼
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ ਨੇ ਬੁਧਵਾਰ ਨੂੰ ਝਾਰਖੰਡ ਮੁਕਤੀ ਮੋਰਚਾ ਤੋਂ ਅਸਤੀਫ਼ਾ ਦੇ ਦਿਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 29-08-2024 ਅੰਗ 877
ਹਾਕੀ ਇੰਡੀਆ ਨੇ 8 ਤੋਂ 17 ਸਤੰਬਰ ਤੱਕ ਚੀਨ ਦੇ ਹੁਲੁਨਬਿਊਰ ਵਿਚ ਹੋਣ ਵਾਲੀ ਏਸ਼ਿਆਈ ਚੈਂਪੀਅਨਜ਼ ਟਰਾਫੀ ਲਈ 18 ਮੈਂਬਰੀ ਟੀਮ ਦਾ ਐਲਾਨ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ