ਪੀ.ਐਸ.ਪੀ.ਸੀ.ਐਲ. ਦਾ ਡਿਪਟੀ ਚੀਫ਼ ਇੰਜੀਨੀਅਰ ਅਤੇ ਲਾਈਨਮੈਨ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੀ.ਐਸ.ਪੀ.ਸੀ.ਐਲ. ਦਾ ਡਿਪਟੀ ਚੀਫ਼ ਇੰਜੀਨੀਅਰ ਅਤੇ ਲਾਈਨਮੈਨ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 1 ਫਰਵਰੀ 2025:

 

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਹੁਸ਼ਿਆਰਪੁਰ ਦੇ ਡਿਵੀਜ਼ਨ ਰੇਂਜ ਦਫ਼ਤਰ ਵਿਖੇ ਤਾਇਨਾਤ ਡਿਪਟੀ ਚੀਫ਼ ਇੰਜੀਨੀਅਰ ਹਰਮਿੰਦਰ ਸਿੰਘ ਅਤੇ ਲਾਈਨਮੈਨ ਕੇਵਲ ਸ਼ਰਮਾ ਨੂੰ 50,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਪੀ.ਐਸ.ਪੀ.ਸੀ.ਐਲ. ਡਿਵੀਜ਼ਨ ਦਫ਼ਤਰ, ਮੁਕੇਰੀਆਂ ਵਿਖੇ ਤਾਇਨਾਤ ਸੀਨੀਅਰ ਕਾਰਜਕਾਰੀ ਇੰਜੀਨੀਅਰ ਲਖਵੀਰ ਸਿੰਘ ਵਾਸੀ ਜਗਤ ਐਵੇਨਿਊ, ਪਿੰਡ ਹਰਦੋਥਲਾ, ਹੁਸ਼ਿਆਰਪੁਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮੁਲਜ਼ਮ ਡਿਪਟੀ ਚੀਫ ਇੰਜੀਨੀਅਰ ਨੇ ਉਸਨੂੰ ਆਪਣੇ ਦਫ਼ਤਰ ਬੁਲਾਇਆ ਅਤੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਇਹ ਰਕਮ ਮੁਲਜ਼ਮ ਲਾਈਨਮੈਨ ਕੇਵਲ ਸ਼ਰਮਾ ਨੂੰ ਸੌਂਪਣ ਲਈ ਕਿਹਾ।

 

ਬੁਲਾਰੇ ਨੇ ਅੱਗੇ ਦੱਸਿਆ ਕਿ ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਹੁਸ਼ਿਆਰਪੁਰ ਯੂਨਿਟ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾ ਕੇ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਦੋਵਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Tags:

Advertisement

Latest News

 ਗਾਇਕ ਸ਼ੈਰੀ ਮਾਨ ਇੱਕ ਵਾਰ ਮੁੜ ਪੰਜਾਬੀ ਐਲਬਮ ਦੇ ਪਿੜ੍ਹ 'ਚ ਧਮਾਕੇਦਾਰ ਵਾਪਸੀ ਕਰਨ ਲਈ ਪੂਰੀ ਤਿਆਰ ਗਾਇਕ ਸ਼ੈਰੀ ਮਾਨ ਇੱਕ ਵਾਰ ਮੁੜ ਪੰਜਾਬੀ ਐਲਬਮ ਦੇ ਪਿੜ੍ਹ 'ਚ ਧਮਾਕੇਦਾਰ ਵਾਪਸੀ ਕਰਨ ਲਈ ਪੂਰੀ ਤਿਆਰ
Patiala,09 MARCH,2025,(Azad Soch News):-  ਗਾਇਕ ਸ਼ੈਰੀ ਮਾਨ (Singer Sharry Mann) ਇੱਕ ਵਾਰ ਮੁੜ ਪੰਜਾਬੀ ਐਲਬਮ (Punjabi Album) ਦੇ ਪਿੜ੍ਹ 'ਚ...
ਪੰਜਾਬ ਦੇ 36 ਪ੍ਰਿੰਸੀਪਲਾਂ ਦੇ ਇੱਕ ਜਥੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਯਾਨੀਕਿ 8 ਮਾਰਚ ਨੂੰ ਟ੍ਰੇਨਿੰਗ ਲਈ ਸਿੰਗਾਪੁਰ ਰਵਾਨਾ ਕੀਤਾ
ਅਰਜਨਟੀਨਾ ਵਿੱਚ ਮੋਹਲੇਧਾਰ ਮੀਂਹ ਅਤੇ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 09-03-2025 ਅੰਗ 666
ਨਾਂਦੇੜ ਕਤਲ ਮਾਮਲਾ: ਪੰਜਾਬ ਪੁਲਿਸ ਨੇ ਦਿੱਲੀ ਹਵਾਈ ਅੱਡੇ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਇੱਕ ਹੋਰ ਕਾਰਕੁੰਨ ਨੂੰ ਕੀਤਾ ਗ੍ਰਿਫ਼ਤਾਰ
ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਲਈ ਸੁਹਿਰਦ ਯਤਨ ਕਰ ਰਹੀ ਹੈ ਸਾਡੀ ਸਰਕਾਰ: ਮੁੱਖ ਮੰਤਰੀ
ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ; ਮੁੱਖ ਮੰਤਰੀ ਨੇ 36 ਪ੍ਰਿੰਸੀਪਲਾਂ ਦੇ ਸੱਤਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ, ਪ੍ਰਿੰਸੀਪਲ ਅਕੈਡਮੀ ਸਿੰਗਾਪੁਰ ਵਿਖੇ 9 ਤੋਂ 15 ਮਾਰਚ ਤੱਕ ਲੈਣਗੇ ਸਿਖਲਾਈ