ਪੰਜਾਬ ਨੇ ਰਵਾਇਤੀ ਖਣਨ ਸਰੋਤਾਂ ਤੋਂ ਹਟ ਕੇ ਬਹੁਮੁੱਲੇ ਖਣਿਜਾਂ ਦੀ ਖੋਜ ਸਬੰਧੀ ਯਤਨ ਤੇਜ਼ ਕਰਨ ਦਾ ਟੀਚਾ ਮਿੱਥਿਆ

ਪੰਜਾਬ ਨੇ ਰਵਾਇਤੀ ਖਣਨ ਸਰੋਤਾਂ ਤੋਂ ਹਟ ਕੇ ਬਹੁਮੁੱਲੇ ਖਣਿਜਾਂ ਦੀ ਖੋਜ ਸਬੰਧੀ ਯਤਨ ਤੇਜ਼ ਕਰਨ ਦਾ ਟੀਚਾ ਮਿੱਥਿਆ


ਚੰਡੀਗੜ੍ਹ, 20 ਸਤੰਬਰ:

ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਖਣਨ ਤੇ ਭੂ-ਵਿਗਿਆਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਸਰਕਾਰੀ ਤੇ ਪ੍ਰਾਈਵੇਟ ਕੰਪਨੀਆਂ ਨੂੰ ਸੱਦਾ ਦਿੱਤਾ ਹੈ ਕਿ ਸੂਬੇ ਵਿੱਚ ਰੇਤ, ਬਜਰੀ ਤੇ ਗਟਕਾ ਆਦਿ ਖਣਿਜਾਂ ਤੋਂ ਹਟ ਕੇ ਹੋਰਨਾਂ ਕੀਮਤੀ ਖਣਿਜ ਪਦਾਰਥਾਂ ਦੀ ਖੋਜ ਵੱਲ ਉਚੇਚਾ ਧਿਆਨ ਦਿੱਤਾ ਜਾਣਾ ਚਾਹੀਦਾ ਹੈ।

ਖਣਨ ਅਤੇ ਭੂ-ਵਿਗਿਆਨ ਵਿਭਾਗ ਵੱਲੋਂ ਨੈਸ਼ਨਲ ਮਿਨਰਲ ਐਕਸਪਲੋਰੇਸ਼ਨ ਟਰੱਸਟ (ਐਨ.ਐਮ.ਈ.ਟੀ) ਦੇ ਸਹਿਯੋਗ ਨਾਲ "ਖਣਿਜਾਂ ਦੀ ਖੋਜ" ਵਿਸ਼ੇ 'ਤੇ ਇੱਥੇ ਕਰਵਾਈ ਗਈ ਵਰਕਸ਼ਾਪ ਦੌਰਾਨ ਬੋਲਦਿਆਂ ਕੈਬਨਿਟ ਮੰਤਰੀ ਨੇ ਹਾਲ ਹੀ ਵਿੱਚ ਕੀਤੀਆਂ ਖੋਜਾਂ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਖੇਤਰ ਵਿੱਚ ਹੋਰ ਖਣਿਜਾਂ ਦੀ ਪ੍ਰਾਪਤੀ ਸਬੰਧੀ ਸੰਭਾਵਨਾ 'ਤੇ ਜ਼ੋਰ ਦਿੱਤਾ।

ਪੰਜਾਬ ਸਰਕਾਰ ਦੇ ਭੂ-ਵਿਗਿਆਨੀਆਂ ਵੱਲੋਂ ਜੁਲਾਈ 2022 ਵਿੱਚ ਸੌਂਪੀ ਗਈ ਰਿਪੋਰਟ ਦਾ ਹਵਾਲਾ ਦਿੰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਵਿਗਿਆਨੀਆਂ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਕਬਰਵਾਲਾ ਵਿਖੇ 6 ਮਿਲੀਅਨ ਟਨ ਪੋਟਾਸ਼ੀਅਮ ਦੀ ਖੋਜ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਪੋਟਾਸ਼ੀਅਮ ਦੀ ਜ਼ਿਆਦਾਤਰ ਵਰਤੋਂ ਖਾਦਾਂ ਲਈ ਹੁੰਦੀ ਹੈ ਅਤੇ ਦੇਸ਼ ਵਿੱਚ 99 ਫ਼ੀਸਦੀ ਪੋਟਾਸ਼ ਦੀ ਦਰਾਮਦਗੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਹੋਈਆਂ ਖੋਜਾਂ ਮੁਤਾਬਕ ਪੰਜਾਬ ਦੇਸ਼ ਦਾ ਚੌਥਾ ਅਜਿਹਾ ਸੂਬਾ ਹੈ, ਜਿੱਥੇ ਪੋਟਾਸ਼ੀਅਮ ਮਿਲਿਆ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਿਰਫ਼ ਰੇਤ ਅਤੇ ਬਜਰੀ ਦੀ ਲੋਕਾਂ ਨੂੰ ਕਿਫ਼ਾਇਤੀ ਸਪਲਾਈ ਵੱਲ ਹੀ ਧਿਆਨ ਨਹੀਂ ਦੇ ਰਹੀ, ਸਗੋਂ ਇਸ ਖੇਤਰ ਵਿੱਚ ਨਵੀਆਂ ਖੋਜਾਂ ਨੂੰ ਵੀ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਦਿਸ਼ਾ ਵਿੱਚ ਅੱਗੇ ਵੱਧਣ ਲਈ ਅਤੇ ਪ੍ਰਾਈਵੇਟ ਕੰਪਨੀਆਂ ਰਾਹੀਂ ਵੀ ਖੋਜ ਕਾਰਜ ਕਰਵਾਉਣ ਲਈ ਇਹ ਸਮਾਗਮ ਉਲੀਕਿਆ ਗਿਆ ਹੈ।

ਉਨ੍ਹਾਂ ਸਰਕਾਰੀ ਅਤੇ ਪ੍ਰਾਈਵੇਟ ਕੰਪਨੀਆਂ ਖੇਤਰ ਦੇ ਭੂ-ਵਿਗਿਆਨੀਆਂ ਨੂੰ ਕਿਹਾ ਕਿ ਉਹ ਕੀਮਤੀ ਖਣਿਜਾਂ ਦੀ ਖੋਜ ਵੱਲ ਉਚੇਚਾ ਧਿਆਨ ਦੇਣ ਜਿਸ ਨਾਲ ਪੰਜਾਬ ਆਰਥਕ ਪੱਖੋਂ ਹੋਰ ਮਜ਼ਬੂਤ ਹੋਵੇਗਾ ਅਤੇ ਰਾਜ ਤੇ ਦੇਸ਼ ਦੀ ਤਰੱਕੀ ਹੋਵੇਗੀ।

ਕੈਬਨਿਟ ਮੰਤਰੀ ਨੇ ਇਸ ਖੇਤਰ ਨਵੇੰ ਦਿੱਸਹੱਦੇ ਕਾਇਮ ਕਰਨ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਭਾਰਤ ਸਰਕਾਰ ਨੇ ਖਣਨ ਮੰਤਰਾਲੇ ਨਾਲ ਨਿਰੰਤਰ ਰਾਬਤਾ ਰੱਖਣ ਲਈ ਵੀ ਕਿਹਾ ਤਾਂ ਜੋ ਖੋਜ ਕਾਰਜਾਂ ਵਿੱਚ ਕਿਸੇ ਤਰ੍ਹਾਂ ਦੀ ਖੜੋਤ ਨਾ ਆਵੇ।

ਵਰਕਸ਼ਾਪ ਵਿੱਚ ਹੋਰਨਾਂ ਪਤਵੰਤਿਆਂ ਤੋਂ ਇਲਾਵਾ ਖਣਨ ਤੇ ਭੂ-ਵਿਗਿਆਨ ਵਿਭਾਗ ਦੇ ਸਕੱਤਰ ਸ੍ਰੀ ਗੁਰਕਿਰਤ ਕਿਰਪਾਲ ਸਿੰਘ,ਜਿਓਲੌਜੀਕਲ ਸਰਵੇਅ ਆਫ਼ ਇੰਡੀਆ ਦੇ ਡੀ.ਡੀ.ਜੀ. ਡਾ. ਸ਼੍ਰੀਮਤੀ ਗੁਪਤਾ, ਸੁਪਰਿੰਟੇਂਡਿੰਗ ਭੂ-ਵਿਗਿਆਨੀ, ਐਨ.ਐਮ.ਈ.ਟੀ, ਖਣਨ ਮੰਤਰਾਲਾ ਸ੍ਰੀਮਤੀ ਅੰਜੂ ਸੀ.ਐਸ. ਅਤੇ ਸ. ਹਰਿੰਦਰਪਾਲ ਸਿੰਘ ਬੇਦੀ, ਮੁੱਖ ਇੰਜੀਨੀਅਰ, ਮਾਈਨਿੰਗ, ਪੰਜਾਬ ਵੀ ਮੌਜੂਦ ਰਹੇ।

ਵਰਕਸ਼ਾਪ ਦੇ ਪਹਿਲੇ ਤਕਨੀਕੀ ਸੈਸ਼ਨ ਦਾ ਸੰਚਾਲਨ ਜਿਓਲੌਜੀਕਲ ਸਰਵੇਅ ਆਫ਼ ਇੰਡੀਆ ਦੇ ਡਾਇਰੈਕਟਰ ਸ੍ਰੀ ਏ.ਕੇ. ਤਲਵਾੜ ਨੇ ਕੀਤਾ। ਉਨ੍ਹਾਂ ਪੰਜਾਬ ਵਿੱਚ ਪੋਟਾਸ਼ ਲਈ ਜਿਓਲੌਜੀਕਲ ਸਰਵੇਅ ਆਫ਼ ਇੰਡੀਆ ਵੱਲੋਂ ਕੀਤੀ ਖੋਜ ਬਾਰੇ ਗੱਲ ਕੀਤੀ ਅਤੇ ਪੰਜਾਬ ਵਿੱਚ ਪੋਟਾਸ਼ ਦੀ ਖੋਜ ਸਬੰਧੀ ਮੌਜੂਦਾ ਅਤੇ ਭਵਿੱਖੀ ਸੰਭਾਵਨਾਵਾਂ ਬਾਰੇ ਚਰਚਾ ਕੀਤੀ।
 
ਦੂਜੇ ਤਕਨੀਕੀ ਸੈਸ਼ਨ ਦਾ ਸੰਚਾਲਨ ਜਿਓਲੌਜੀਕਲ ਸਰਵੇਅ ਆਫ਼ ਇੰਡੀਆ ਦੇ ਡਾਇਰੈਕਟਰ ਸ੍ਰੀਮਤੀ ਅਪਰਾਜਿਤਾ ਭੱਟਾਚਾਰੀਆ ਨੇ ਕੀਤਾ। ਉਨ੍ਹਾਂ “ਵਾਤਾਵਰਣ ਅਧਿਐਨ ਬਾਰੇ ਨੈਸ਼ਨਲ ਜੀਓਕੈਮੀਕਲ ਮੈਪਿੰਗ” ਵਿਸ਼ੇ ‘ਤੇ ਭਾਸ਼ਣ ਦਿੱਤਾ। ਇਸ ਉਪਰੰਤ ਐਨ.ਪੀ.ਈ.ਏਜ਼ ਅਤੇ ਹੋਰ ਵਿਭਾਗੀ ਅਧਿਕਾਰੀਆਂ/ਕਰਮਚਾਰੀਆਂ ਨਾਲ ਗੱਲਬਾਤ ਵੀ ਕੀਤੀ ਗਈ।

Tags:

Advertisement

Latest News

Realme 12+ 5G 12GB RAM,5000mAh ਬੈਟਰੀ,67W ਚਾਰਜਿੰਗ ਨਾਲ ਲਾਂਚ Realme 12+ 5G 12GB RAM,5000mAh ਬੈਟਰੀ,67W ਚਾਰਜਿੰਗ ਨਾਲ ਲਾਂਚ
New Delhi ,21 DEC,2024,(Azad Soch News):- Realme ਕੰਪਨੀ ਭਾਰਤ ਤੋਂ ਪਹਿਲਾਂ ਇੰਡੋਨੇਸ਼ੀਆ ਅਤੇ ਮਲੇਸ਼ੀਆ ਵਿੱਚ Realme 12+ 5G ਲਾਂਚ ਕਰ...
ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ
ਪੰਜਾਬ ਵਿਜੀਲੈਂਸ ਬਿਊਰੋ ਨੇ 4000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਰੰਗੇ ਹੱਥੀਂ ਕਾਬੂ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 21-12-2024 ਅੰਗ 821
ਪੰਜਾਬ ਵਿੱਚ ਅੱਜ ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ
ਮਸ਼ਹੂਰ ਪੰਜਾਬੀ ਗਾਇਕ ਅਤੇ ਰੈਪਰ ਏਪੀ ਢਿੱਲੋਂ ਦੇ ਸ਼ੋਅ ਤੋਂ ਪਹਿਲਾਂ ਐਨਆਈਏ ਨੇ ਪੰਜਾਬੀ ਕਲਾਕਾਰਾਂ 'ਤੇ ਹਮਲਿਆਂ ਨੂੰ ਲੈ ਕੇ ਅਲਰਟ ਜਾਰੀ ਕੀਤਾ
Cricket News: ਸਮ੍ਰਿਤੀ ਮੰਧਾਨਾ ਨੇ ਤੂਫਾਨੀ ਪਾਰੀ ਖੇਡ ਕੇ ਤੋੜੇ 5 ਵਿਸ਼ਵ ਰਿਕਾਰਡ