NRIs ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲ ਨੇ ਮਿਲਾਇਆ ਹੱਥ

NRIs ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲ ਨੇ ਮਿਲਾਇਆ ਹੱਥ

Thiruvananthapuram (Kerala)/Chandigarh, 26 July 2024,(Azad Soch News):- ਇੱਕ ਮਹੱਤਵਪੂਰਨ ਪਹਿਲਕਦਮੀ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Cabinet Minister Kuldeep Singh Dhaliwal) ਅਤੇ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਦੋਵਾਂ ਸੂਬਿਆਂ ਦੇ ਐਨ.ਆਰ.ਆਈਜ਼ ਨਾਲ ਸਬੰਧਤ ਮੁੱਖ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ,ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਪਰਵਾਸੀ ਭਾਰਤੀਆਂ ਨੂੰ ਖੇਤੀਬਾੜੀ ਵਾਲੀ ਜ਼ਮੀਨ ਖਰੀਦਣ ਦੀ ਇਜਾਜ਼ਤ ਦੇਣ ਬਾਰੇ ਵਿਚਾਰ-ਵਟਾਂਦਰਾ ਕੀਤਾ, ਜੋ ਮੌਜੂਦਾ ਸਮੇਂ ਸਿਰਫ਼ ਵਪਾਰਕ ਜ਼ਮੀਨ ਖਰੀਦਣ ਤੱਕ ਸੀਮਤ ਹੈ,ਉਨ੍ਹਾਂ ਨੇ ਪਰਵਾਸੀ ਭਾਰਤੀਆਂ ਨੂੰ ਲਾਭ ਪਹੁੰਚਾਉਣ ਲਈ ਨੀਤੀ ਵਿੱਚ ਬਦਲਾਅ ਦੀ ਮੰਗ ਕਰਦਿਆਂ ਕੇਂਦਰ ਸਰਕਾਰ ਕੋਲ ਸਾਂਝੇ ਤੌਰ 'ਤੇ ਇਹ ਮੁੱਦਾ ਉਠਾਉਣ ਦਾ ਫੈਸਲਾ ਕੀਤਾ।

ਇਸ ਤੋਂ ਇਲਾਵਾ,ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਵਿਸ਼ਵ ਭਰ ਦੇ ਭਾਰਤੀ ਦੂਤਾਵਾਸਾਂ ਕੋਲ ਅਜਿਹਾ ਸਟਾਫ਼ ਮੌਜੂਦ ਹੋਵੇ ਜੋ ਪੰਜਾਬ ਅਤੇ ਕੇਰਲਾ ਦੀਆਂ ਮੂਲ ਭਾਸ਼ਾਵਾਂ ਤੋਂ ਚੰਗੀ ਤਰ੍ਹਾਂ ਜਾਣੂ ਹੋਵੇ ਤਾਂ ਜੋ ਇਨ੍ਹਾਂ ਸੂਬਿਆਂ ਦੇ ਪਰਵਾਸੀ ਭਾਰਤੀਆਂ ਨੂੰ ਬਿਹਤਰ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ,ਇਹ ਸਹਿਯੋਗ ਦੋਵਾਂ ਸੂਬਾ ਸਰਕਾਰਾਂ ਵੱਲੋਂ ਆਪਣੇ ਪਰਵਾਸੀ ਭਾਈਚਾਰੇ ਨੂੰ ਦਰਪੇਸ਼ ਸਮੱਸਿਆਂ ਦੇ ਹੱਲ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ,ਪੰਜਾਬ ਦੇ ਵਫ਼ਦ ਵਿੱਚ ਪ੍ਰਮੁੱਖ ਸਕੱਤਰ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਪੰਜਾਬ ਸ੍ਰੀ ਦਲੀਪ ਕੁਮਾਰ, ਏ.ਡੀ.ਜੀ.ਪੀ. ਐਨ.ਆਰ.ਆਈ. ਵਿੰਗ ਪੰਜਾਬ ਸ੍ਰੀ ਪ੍ਰਵੀਨ ਕੁਮਾਰ ਸਿਨਹਾ, ਵਧੀਕ ਸਕੱਤਰ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਪੰਜਾਬ ਸ੍ਰੀ ਪਰਮਜੀਤ ਸਿੰਘ ਅਤੇ ਕਾਰਜਕਾਰੀ ਡਾਇਰੈਕਟਰ ਐਨ.ਆਰ.ਆਈ. ਸਭਾ ਸ੍ਰੀ ਦਰਬਾਰਾ ਸਿੰਘ ਰੰਧਾਵਾ ਸ਼ਾਮਲ ਸਨ।

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 09-01-2025 ਅੰਗ 702 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 09-01-2025 ਅੰਗ 702
ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ...
ਦਿੱਲੀ 'ਚ ਭਾਜਪਾ ਨੂੰ ਝਟਕਾ,ਮੰਦਰ ਸੈੱਲ ਦੇ ਕਈ ਸੰਤ 'ਆਪ' 'ਚ ਸ਼ਾਮਲ
ਕੇਂਦਰ ਸਰਕਾਰ ਨੇ ਚੰਡੀਗੜ੍ਹ ਵਿੱਚ ਪ੍ਰਸ਼ਾਸਕ ਦੇ ਸਲਾਹਕਾਰ ਦੇ ਅਹੁਦੇ ਨੂੰ ਖ਼ਤਮ ਕਰ ਦਿੱਤਾ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਬੇਟੀ ਮਰੀਅਮ ਨਵਾਜ਼ ਨੇ ਹਾਲ ਹੀ 'ਚ ਪਾਕਿਸਤਾਨ ਪਹੁੰਚੇ
ਚਿੱਟੇ ਕੁੜਤੇ-ਚਾਦਰੇ 'ਚ ਸ਼ਾਨਦਾਰ ਲੱਗ ਰਹੇ ਨੇ ਦੇਵ ਖਰੌੜ ਅਤੇ ਗੁੱਗੂ ਗਿੱਲ
ਗੁੜ ‘ਚ ਲੁਕਿਆ ਹੈ ਸਿਹਤ ਦਾ ਰਾਜ
ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ