ਐਡਵੋਕੇਟ ਜਨਰਲ ਦੇ ਦਫਤਰ ਵਿੱਚ ਐਸਸੀ ਭਾਈਚਾਰੇ ਨੂੰ ਰਾਖਵਾਂਕਰਨ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ- ਵਿਧਾਇਕ ਜਗਦੀਪ ਕੰਬੋਜ ਗੋਲਡੀ

ਐਡਵੋਕੇਟ ਜਨਰਲ ਦੇ ਦਫਤਰ ਵਿੱਚ ਐਸਸੀ ਭਾਈਚਾਰੇ ਨੂੰ ਰਾਖਵਾਂਕਰਨ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ- ਵਿਧਾਇਕ ਜਗਦੀਪ ਕੰਬੋਜ ਗੋਲਡੀ

 ਜਲਾਲਾਬਾਦ 16 ਅਪ੍ਰੈਲ
 ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਅੱਜ ਇੱਥੇ ਪ੍ਰੈਸ ਕਾਨਫਰੰਸ ਕਰਦਿਆਂ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭਾਰਤ ਰਤਨ, ਸੰਵਿਧਾਨ ਨਿਰਮਾਤਾ, ਯੁੱਗ ਪੁਰਸ਼ ਡਾ ਭੀਮ ਰਾਓ ਅੰਬੇਡਕਰ ਜੀ ਦੇ ਸੋਚ ਅਤੇ ਸਿਧਾਂਤ ਅਨੁਸਾਰ ਕੰਮ ਕਰ ਰਹੀ ਹੈ। ਉਹਨਾਂ ਨੇ ਕਿਹਾ ਕਿ ਐਡਵੋਕੇਟ ਜਨਰਲ ਦੇ ਦਫਤਰ ਵਿੱਚ ਐਸ ਸੀ ਭਾਈਚਾਰੇ ਲਈ ਰਾਖਵਾਂਕਰਨ ਦੇਣ ਦੀ ਪਹਿਲ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ ਹੈ। ਵਿਧਾਇਕ ਨੇ ਇਸ ਲਈ ਜਿੱਥੇ ਸੂਬੇ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਉੱਥੇ ਹੀ ਐਸਸੀ ਭਾਈਚਾਰੇ ਨੂੰ ਇਸ ਪ੍ਰਾਪਤੀ ਲਈ ਸ਼ੁਭਕਾਮਨਾਵਾਂ ਦਿੱਤੀਆਂ ।
ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਡਾ ਭੀਮ ਰਾਓ ਅੰਬੇਡਕਰ ਜੀ ਦੇ ਨਾਮ ਤੇ ਵੋਟਾਂ ਤਾਂ ਲਈਆਂ ਪਰ ਸੱਤਾ ਵਿੱਚ ਆਉਣ ਤੋਂ ਬਾਅਦ ਉਹਨਾਂ ਨੇ ਸਮਾਜ ਦੇ ਪਿਛੜੇ ਵਰਗਾਂ ਨੂੰ ਪੂਰੀ ਤਰ੍ਹਾਂ ਵਿਸਾਰ ਦਿੱਤਾ, ਜਦਕਿ ਦੂਜੇ ਪਾਸੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਹਮੇਸ਼ਾ ਹੀ ਪਿਛੜੇ ਵਰਗਾਂ ਦੀ ਤਰੱਕੀ ਨੂੰ ਤਰਜੀਹ ਦਿੱਤੀ ਹੈ। ਉਹਨਾਂ ਨੇ ਕਿਹਾ ਕਿ ਅਸੀਂ ਸ਼ਹੀਦ ਏ ਆਜ਼ਮ ਸ ਭਗਤ ਸਿੰਘ ਅਤੇ ਸੰਵਿਧਾਨ ਨਿਰਮਾਤਾ ਡਾ ਭੀਮ ਰਾਓ ਅੰਬੇਡਕਰ ਜੀ ਦੀ ਸੋਚ ਨਾਲ ਸਰਕਾਰ ਚਲਾ ਰਹੇ ਹਾਂ ਅਤੇ ਇਸੇ ਲਈ ਸਾਰੇ ਸਰਕਾਰੀ ਦਫਤਰਾਂ ਵਿੱਚ ਮੁੱਖ ਮੰਤਰੀ ਦੀ ਤਸਵੀਰ ਲਗਾਉਣ ਦੀ ਬਜਾਏ ਡਾ ਭੀਮ ਰਾਓ ਅੰਬੇਡਕਰ ਜੀ ਅਤੇ ਸ਼ਹੀਦ ਭਗਤ ਸਿੰਘ ਦੀ ਤਸਵੀਰ ਲਗਾਈ ਗਈ।
 ਉਨਾਂ ਨੇ ਆਖਿਆ ਕਿ ਏਜੀ ਦਫਤਰ ਵਿੱਚ ਰਾਖਵੇਂਕਰਨ ਦੀ ਮੰਗ 2017 ਤੋਂ ਉਠਾਈ ਜਾ ਰਹੀ ਸੀ ਪਰ ਪਿਛਲੀਆਂ ਸਰਕਾਰਾਂ ਨੇ ਇਸ ਤੇ ਕੋਈ ਧਿਆਨ ਨਹੀਂ ਦਿੱਤਾ ਜਦਕਿ ਹੁਣ ਪੰਜਾਬ ਸਰਕਾਰ ਨੇ ਐਸਸੀ ਭਾਈਚਾਰੇ ਲਈ 58 ਪੋਸਟਾਂ ਰਾਖਵੀਆਂ ਕਰ ਦਿੱਤੀਆਂ ਹਨ। ਉਹਨਾਂ ਨੇ ਕਿਹਾ ਕਿ ਇਸ ਤੋਂ ਬਿਨਾਂ ਬੈਕਲੋਗ ਦੇ ਅਧਿਐਨ ਤੋਂ ਪਤਾ ਲੱਗਿਆ ਕਿ ਆਮਦਨ ਦੀ ਸ਼ਰਤ ਕਾਰਨ ਵੀ ਐਸੀ ਭਾਈਚਾਰੇ ਲਈ ਰਾਖਵੀਆਂ ਸੀਟਾਂ ਖਾਲੀ ਰਹਿ ਸਕਦੀਆਂ  ਸਨ ਇਸ ਲਈ ਪੰਜਾਬ ਸਰਕਾਰ ਵੱਲੋਂ ਆਮਦਨ ਦੀ ਸ਼ਰਤ ਵਿੱਚ ਵੀ ਐਸੀ ਭਾਈਚਾਰੇ ਦੇ ਲੋਕਾਂ ਨੂੰ ਛੋਟ ਦਿੱਤੀ ਗਈ ਤਾਂ ਜੋ ਉਹ ਏਜੀ ਪੰਜਾਬ ਦੇ ਦਫਤਰ ਵਿੱਚ ਸਰਕਾਰੀ ਵਕੀਲ ਵਜੋਂ ਨਾਮਜਦ ਹੋ ਕੇ ਸਰਕਾਰ ਦੇ ਨਾਲ ਨਾਲ ਸਮਾਜ ਦੇ ਪਿਛੜੇ ਵਰਗ ਦੇ ਲੋਕਾਂ ਦੀ ਆਵਾਜ਼ ਵੀ ਕੋਰਟ ਵਿੱਚ ਰੱਖ ਸਕਣ। ਉਹਨਾਂ ਨੇ ਕਿਹਾ ਕਿ ਇਸ ਨਾਲ ਐਸਸੀ ਭਾਈਚਾਰੇ ਦੇ ਲੋਕਾਂ ਨੂੰ ਭਵਿੱਖ ਵਿੱਚ ਜੱਜ ਬਣਨ ਵਿੱਚ ਵੀ ਸਹੂਲਤ ਹੋਵੇਗੀ ਕਿਉਂਕਿ ਏਜੀ ਪੰਜਾਬ ਵਿੱਚ ਕੰਮ ਕੀਤੇ ਜਾਣ ਦਾ ਤਜਰਬਾ ਉਹਨਾਂ ਲਈ ਲਾਭਕਾਰੀ ਸਿੱਧ ਹੋਵੇਗਾ।
 ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਪਿਛੜੇ ਵਰਗਾਂ ਦੀ ਤਰੱਕੀ ਲਈ ਵਚਨਬੱਧ ਹੈ ਅਤੇ ਇਸ ਲਈ ਭਵਿੱਖ ਵਿੱਚ ਵੀ ਹਰ ਉਪਰਾਲਾ ਕੀਤਾ ਜਾਵੇਗਾ।
ਉਹਨਾਂ ਨੇ ਇਸ ਮੌਕੇ ਵਿਸ਼ੇਸ਼ ਤੌਰ ਤੇ ਇਹ ਵੀ ਦੱਸਿਆ ਕਿ ਸਮਾਜ ਦੇ ਪਿਛੜੇ ਵਰਗਾਂ ਦੇ ਬੱਚੇ ਪੜ੍ਹਾਈ ਕਰ ਸਕਣ ਇਸ ਲਈ ਸਰਕਾਰ ਵੱਲੋਂ ਨਿਰਵਿਘਨ ਵਜ਼ੀਫੇ ਵੀ ਦਿੱਤੇ ਜਾ ਰਹੇ ਹਨ।
 ਇਸ ਮੌਕੇ ਉਨਾਂ ਦੇ ਨਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਸ਼੍ਰੀ ਦੇਵਰਾਜ ਸ਼ਰਮਾ ਅਤੇ ਹਰੀਸ ਸੇਤੀਆ ਵੀ ਹਾਜ਼ਰ ਸਨ।।

Tags:

Advertisement

Latest News

ਮੁੱਖ ਮੰਤਰੀ ਨੇ ਪੁਣਛ ਸੈਕਟਰ ਦੇ ਗੁਰਦੁਆਰਾ ਸਾਹਿਬ ਉੱਤੇ ਹੋਏ ਹਮਲੇ ਵਿੱਚ ਚਾਰ ਲੋਕਾਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਮੁੱਖ ਮੰਤਰੀ ਨੇ ਪੁਣਛ ਸੈਕਟਰ ਦੇ ਗੁਰਦੁਆਰਾ ਸਾਹਿਬ ਉੱਤੇ ਹੋਏ ਹਮਲੇ ਵਿੱਚ ਚਾਰ ਲੋਕਾਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ
Chandigarh, 7 MAY,2025,(Azad Soch News):-   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ ਵਿੱਚ ਕੰਟਰੋਲ...
ਮੁੱਖ ਮੰਤਰੀ ਨੇ ਪਟਿਆਲਾ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਸਕੂਲੀ ਵਿਦਿਆਰਥੀਆਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ 
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-05-2025 ਅੰਗ 671
ਮੁੱਖ ਮੰਤਰੀ ਨੇ ਪੁਣਛ ਸੈਕਟਰ ਦੇ ਗੁਰਦੁਆਰਾ ਸਾਹਿਬ ਉੱਤੇ ਹੋਏ ਹਮਲੇ ਵਿੱਚ ਚਾਰ ਲੋਕਾਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ
ਸੰਕਟਕਾਲੀਨ ਸਥਿਤੀ ਨਾਲ ਨਜਿੱਠਣ ਲਈ ਹੋਈ ਅਹਿਮ ਮੀਟਿੰਗ
ਸ਼ਾਮ 8 ਵਜੇ ਬਰਨਾਲਾ ਸ਼ਹਿਰ 'ਚ ਹੋਇਆ ਬਲੈਕ ਆਊਟ ਦਾ ਸਫ਼ਲ ਅਭਿਆਸ: ਡਿਪਟੀ ਕਮਿਸ਼ਨਰ
ਮਹਿਲਾ ਸਟਾਫ਼ ਨਾਲ ਦੁਰਵਿਵਹਾਰ ਕਰਨ ਵਾਲੇ ਵਿਅਕਤੀ ਵਿਰੁੱਧ ਮਾਮਲਾ ਦਰਜ