ਪੰਜਾਬ ਬਜਟ-2025 ਸੂਬੇ ਦੇ ਸਰਬਪੱਖੀ ਵਿਕਾਸ ‘ਤੇ ਮੋਹਰ: ਡਾ. ਇਸ਼ਾਂਕ ਕੁਮਾਰ

ਪੰਜਾਬ ਬਜਟ-2025 ਸੂਬੇ ਦੇ ਸਰਬਪੱਖੀ ਵਿਕਾਸ ‘ਤੇ ਮੋਹਰ: ਡਾ. ਇਸ਼ਾਂਕ ਕੁਮਾਰ

ਹੁਸ਼ਿਆਰਪੁਰ, 26 ਮਾਰਚ: ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ ਨੇ ਅੱਜ ਕਿਹਾ ਕਿ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵਲੋਂ ਪੇਸ਼ ਕੀਤਾ ਪੰਜਾਬ ਬਜਟ-2025 ਸੂਬੇ ਦੇ ਸਰਬਪੱਖੀ ਵਿਕਾਸ ਨੂੰ ਨਵੀਂ ਰਫ਼ਤਾਰ ਦੇਵੇਗਾ।

        ਪੰਜਾਬ ਬਜਟ-2025 ਨੂੰ ਲੋਕਪੱਖੀ ਕਰਾਰ ਦਿੰਦਿਆਂ ਵਿਧਾਇਕ ਡਾ. ਇਸ਼ਾਂਕ ਕੁਮਾਰ  ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਦੇ ਆਰਥਿਕ ਵਿਕਾਸ ਨੂੰ ਮਜ਼ਬੂਤੀ ਮਿਲੀ ਹੈ ਜਿਸ ਵਿਚ ਮੌਜੂਦਾ ਸਾਲ 9 ਫੀਸਦੀ ਦਰ ‘ਤੇ ਪ੍ਰਭਾਵਸ਼ਾਲੀ ਵਾਧਾ ਦਰਜ ਕੀਤਾ ਗਿਆ ਹੈ ਜਿਸ ਦੇ ਨਤੀਜੇ ਵਜੋਂ ਰਾਜ ਦਾ ਕੁਲ ਰਾਜ ਘਰੇਲੂ ਉਤਪਾਦ (ਜੀ.ਐਸ.ਡੀ.ਪੀ.) ਚਾਲੂ ਕੀਮਤਾਂ ‘ਤੇ 8.09 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜ ਦੀ ਵਿੱਤੀ ਹਾਲਤ ਲਈ ਇਹ ਬਹੁਤ ਸ਼ਲਾਘਾਯੋਗ ਹੈ ਕਿ ਸਾਲ-2025-26 ਵਿਚ ਜੀ.ਐਸ.ਡੀ.ਪੀ. 10 ਫੀਸਦੀ ਵਧਣ ਦਾ ਅੰਦਾਜਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪ੍ਰਭਾਵਸ਼ਾਲੀ ਬਜਟ ਪੇਸ਼ ਕਰਕੇ ਦੱਸਿਆ ਹੈ ਕਿ ਪਹਿਲਾਂ ਆਰਥਿਕ ਪੱਖੋਂ ਕਮਜ਼ੋਰ ਪੰਜਾਬ ਨੂੰ ਮੌਜੂਦਾ ਸਰਕਾਰ ਵਲੋਂ ਮਜ਼ਬੂਤ ਪੰਜਾਬ ਬਣਾਇਆ ਜਾ ਰਿਹਾ ਹੈ।

        ਬਜਟ ਦੌਰਾਨ ਵਿੱਤ ਮੰਤਰੀ ਵਲੋਂ ਸਿੱਖਿਆ ਖੇਤਰ ਲਈ ਬਜਟ ਦਾ ਕੁੱਲ 11 ਫੀਸਦੀ ਹਿੱਸਾ ਐਲਾਨੇ ਜਾਣ ਦਾ ਸਵਾਗਤ ਕਰਦਿਆਂ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਇਸ ਨਾਲ ਸਰਕਾਰੀ ਸਕੂਲਾਂ ਅਤੇ ਸਿੱਖਿਆ ਦੇ ਪੱਧਰ ਵਿਚ ਚੋਖਾ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ‘ਪੰਜਾਬ ਯੰਗ ਉਦਮੀ ਪ੍ਰੋਗਰਾਮ’ ਨਾਲ ਵਿਦਿਆਰਥੀਆਂ ਨੂੰ ਉਦਮ ਦਾ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਸੂਬੇ ਵਿਚ 2718 ਕਿਲੋਮੀਟਰ ਯੋਜਨਾਬੱਧ ਸੜਕਾਂ ਅਤੇ ਨਵੇਂ ਸੰਪਰਕ ਰੂਟਾਂ ਆਦਿ ਦੇ ਨਿਰਮਾਣ ਅਤੇ ਅਪਗਰੇਡੇਸ਼ਨ ਲਈ 855 ਕਰੋੜ ਰੁਪਏ ਰੱਖੇ ਗਏ ਹਨ ਜਿਨ੍ਹਾਂ ਨਾਲ ਸੁਖਾਲੀ ਆਵਾਜਾਈ ਦਾ ਲੋਕਾਂ ਨੂੰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 347 ਈ-ਬੱਸਾਂ ਖਰੀਦਣ ਦੇ ਫੈਸਲੇ ਨਾਲ ਸੁਚਾਰੂ, ਪ੍ਰਦੂਸ਼ਣ ਰਹਿਣ ਅਤੇ ਲੋਕਾਂ ਲਈ ਸਹੂਲਤ ਅਨੁਸਾਰ ਆਵਾਜਾਈ ਯਕੀਨੀ ਬਣੇਗੀ। ਉਨ੍ਹਾਂ ਕਿਹਾ ਕਿ ਸਿਹਤਮੰਦ ਪੰਜਾਬ ਤਹਿਤ 778 ਕਰੋੜ ਰੁਪਏ ਅਤੇ ਖੇਡ ਵਿਭਾਗ ਲਈ 979 ਕਰੋੜ ਰੁਪਏ ਦੀ ਵਿਵਸਥਾ ਨਾਲ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇ ਨਾਲ-ਨਾਲ ਨੌਜਵਾਨਾਂ ਲਈ ਖੇਡਾਂ ਦੇ ਖੇਤਰ ਵਿਚ ਨਵੀਆਂ ਸੰਭਾਵਨਾਵਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਸਕੇਗਾ।

        ਪੰਜਾਬ ਸਰਕਾਰ ਦੇ ਯੁੱਧ ਨਸ਼ਿਆਂ ਵਿਰੁੱਧ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਬਜਟ ਦੌਰਾਨ ਇਕ ਹੋਰ ਸ਼ਲਾਘਯੋਗ ਉਪਰਾਲੇ ਬਾਰੇ ਦੱਸਿਦਿਆਂ ਵਿੱਤ ਮੰਤਰੀ ਨੇ ਜਾਣੂ ਕਰਵਾਇਆ ਕਿ 1 ਮਾਰਚ ਤੋਂ ਸ਼ੁਰੂ ਇਸ ਕਾਰਵਾਈ ਤਹਿਤ ਕੁਝ ਦਿਨਾਂ ਵਿਚ ਹੀ 2136 ਐਫ.ਆਈ.ਆਰ ਦਰਜ ਕਰਕੇ 3816 ਨਸ਼ਾ ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਨਾਲ ਡਰੱਗ ਮਾਫੀਆ ਨੂੰ ਵੱਡੀ ਸੱਟ ਮਾਰੀ ਗਈ ਹੈ ਅਤੇ ਇਹ ਮਿਸ਼ਨ ਭਵਿੱਖ ਵਿਚ ਵੀ ਜਾਰੀ ਰਹੇਗਾ। ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਇਹ ਵੀ ਅਹਿਮ ਫੈਸਲਾ ਹੈ ਕਿ ਪਹਿਲੀਵਾਰ ਪੰਜਾਬ ਸਰਕਾਰ ਬੀ.ਐਸ.ਐਫ ਦੇ ਨਾਲ 5000 ਹੋਮਗਾਰਡਜ਼ ਤਾਇਨਾਤ ਕਰਕੇ ਸਰਹੱਦ ‘ਤੇ ਰੱਖਿਆ ਦੀ ਦੂਜੀ ਲਾਈਨ ਸਥਾਪਿਤ ਕਰੇਗੀ। ਉਨ੍ਹਾਂ ਕਿਹਾ ਕਿ ਐਂਟੀ ਡਰੋਨ ਪ੍ਰਣਾਲੀਆਂ ਅਤੇ ਆਧੁਨਿਕ ਡਰੋਨਾਂ ਨੂੰ ਟਰੈਕ, ਬੇਅਸਰ ਕਰਨ ਲਈ ਤਕਨੀਕਾਂ ਨੂੰ ਸ਼ੁਰੂ ਕਰਨ ਦਾ ਫੈਸਲਾ ਵੀ ਕਾਬਲੇ ਤਾਰੀਫ ਹੈ ਜਿਸ ਤਹਿਤ ਪੰਜਾਬ ਸਰਕਾਰ ਵਲੋਂ ਸਾਰੀਆਂ ਪਹਿਲਕਦਮੀਆ ਲਈ 110 ਕਰੋੜ ਰੁਪਏ ਰਾਖਵੇਂ ਕੀਤੇ ਗਏ ਹਨ।

        ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ  ਕਿ ਬਜਟ ਨਾਲ ਨਾ ਸਿਰਫ ਸੂਬੇ ਦਾ ਸਗੋਂ ਹਰ ਵਰਗ ਦਾ ਸਰਬਪੱਖੀ ਵਿਕਾਸ ਹੋਵੇਗਾ।

Tags:

Advertisement

Latest News

ਨਰਾਤਿਆਂ ਦੇ ਵਰਤ ‘ਚ ਜ਼ਰੂਰ ਖਾਓ ਮਖਾਣੇ ਨਰਾਤਿਆਂ ਦੇ ਵਰਤ ‘ਚ ਜ਼ਰੂਰ ਖਾਓ ਮਖਾਣੇ
ਤੁਹਾਨੂੰ ਵਰਤ ਦੌਰਾਨ ਸੌਣ ਵਿਚ ਮੁਸ਼ਕਲ ਆ ਰਹੀ ਹੈ ਤਾਂ ਮਖਾਨਾ ਤੁਹਾਡੇ ਲਈ ਲਾਭਕਾਰੀ ਹੋਵੇਗਾ। ਰਾਤ ਨੂੰ ਸੌਣ ਤੋਂ ਪਹਿਲਾਂ...
ਸ਼ੁਭਮਨ ਗਿੱਲ ਨੇ ਨਰਿੰਦਰ ਮੋਦੀ ਸਟੇਡੀਅਮ 'ਚ ਰਚਿਆ ਇਤਿਹਾਸ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 30-03-2025 ਅੰਗ 619
ਖੇਤੀਬਾੜੀ ਖੇਤਰ ਵਿੱਚ ਮਿੱਟੀ ਤੇ ਪਾਣੀ ਦੀ ਸੰਭਾਲ ਸਬੰਧੀ ਪਹਿਲਕਦਮੀਆਂ ਦੀ ਮਜ਼ਬੂਤੀ ਲਈ ਪੰਜਾਬ ਤੇ ਕੈਲੀਫੋਰਨੀਆ ਨੇ ਹੱਥ ਮਿਲਾਇਆ
ਸਰਕਾਰੀ ਪ੍ਰਾਇਮਰੀ ਸਕੂਲ ਚਾਨਣ ਵਾਲਾ ਦੇ ਤਿੰਨ ਵਿਦਿਆਰਥੀਆਂ ਨੇ ਨਵੋਦਿਆਂ ਦਾਖਲਾ ਪ੍ਰੀਖਿਆ ਕੀਤੀ ਪਾਸ
ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ- ਵਿਧਾਇਕ ਸ਼ੈਰੀ ਕਲਸੀ
ਪਟਿਆਲਾ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ’ਚ ਉਤਸ਼ਾਹ ਨਾਲ ਮਾਪਿਆਂ ਨੇ ਮੈਗਾ ਮਾਪੇ-ਅਧਿਆਪਕ ਮਿਲਣੀ ਵਿੱਚ ਸ਼ਮੂਲੀਅਤ ਕੀਤੀ