ਪੰਜਾਬ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਂਗਨਵਾੜੀ ਸੈਂਟਰਾਂ ਲਈ ਅੱਜ ਵੱਡਾ ਐਲਾਨ ਕੀਤਾ
Chandigarh, 09 JAN,2025,(Azad Soch News):- ਪੰਜਾਬ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ (Punjab Cabinet Minister Dr. Baljit Kaur) ਨੇ ਆਂਗਨਵਾੜੀ ਸੈਂਟਰਾਂ (Anganwadi Centers) ਲਈ ਅੱਜ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਪੰਜਾਬ ਦੇ ਆਂਗਨਵਾੜੀ ਸੈਂਟਰਾਂ ਲਈ 7 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਵਿਚ 1419 ਨਵੇਂ ਆਂਗਨਵਾੜੀ ਸੈਂਟਰਾਂ ਦੀ ਸਥਾਪਨਾ ਕੀਤੀ ਜਾਵੇਗੀ। ਜਿਸ ਦੇ ਤਹਿਤ 56 ਆਂਗਨਵਾੜੀ ਸੈਂਟਰਾਂ ਦੀ ਸਥਾਪਨਾ ਕੀਤੀ ਜਾ ਚੁਕੀ ਹੈ।ਇਸ ਤੋਂ ਇਲਾਵਾ 350 ਸੈਂਟਰ ਦੀ ਮੁਰੰਮਤ ਵੀ ਇਸ ਵਿਚ ਸ਼ਾਮਲ ਕੀਤੀ ਗਈ ਹੈ, ਹਰੇਕ ਸੈਂਟਰ ’ਤੇ ਰਿਪੇਅਰ ਲਈ ਦੋ ਲੱਖ ਰੁਪਏ ਦਿਤੇ ਜਾਣਗੇ, ਇਨ੍ਹਾਂ ਤੋਂ ਇਲਾਵਾ ਪਾਣੀ ਅਤੇ ਬਾਥਰੂਮਾਂ ਦੀ ਵਿਵਸਥਾ ਲਈ 7 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਇਹ ਪ੍ਰਗਟਾਵਾ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਪੰਜਾਬ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਕੀਤਾ ਗਿਆ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਇਹ ਵੀ ਖ਼ੁਲਾਸਾ ਕੀਤਾ ਕਿ 3000 ਹੋਰ ਆਂਗਨਵਾੜੀ ਵਰਕਰਾਂ ਦੀ ਭਰਤੀ ਵੀ ਕੀਤੀ ਜਾਵੇਗੀ।