ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਦੋ ਹੋਰ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ ਕੀਤਾ
By Azad Soch
On

Chandigarh,30 March,2024,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਪੰਜਾਬ ਦੇ ਦੋ ਹੋਰ ਟੋਲ ਪਲਾਜ਼ੇ (Toll Plazas) ਬੰਦ ਕਰਨ ਦਾ ਐਲਾਨ ਕੀਤਾ ਹੈ,ਮੁੱਖ ਮੰਤਰੀ ਭਗਵੰਤ ਮਾਨ ਦਸਿਆ ਕਿ ਲੁਧਿਆਣਾ ਤੋਂ ਬਰਨਾਲਾ ਵਾਇਆ ਸੁਧਾਰ-ਰਾਏਕੋਟ-ਮਹਿਲ ਕਲਾਂ ਦੋ ਟੋਲ ਪਲਾਜ਼ੇ ਬੰਦ ਹੋਣ ਜਾ ਰਹੇ ਹਨ,ਮੁੱਖ ਮੰਤਰੀ ਭਗਵੰਤ ਮਾਨ ਨੇ ਦਸਿਆ ਕਿ ਪਿੰਡ ਰਕਬਾ ਨੇੜੇ ਮੁੱਲਾਂਪੁਰ ਅਤੇ ਪਿੰਡ ਮਹਿਲ ਕਲਾਂ ਵਿਖੇ ਇਕੋ ਕੰਪਨੀ ਦੇ ਟੋਲ ਪਲਾਜ਼ੇ (Toll Plazas) ਹਨ,ਕੰਪਨੀ ਨੇ ਕੋਰੋਨਾ ਕਾਲ (Corona Time) ਅਤੇ ਕਿਸਾਨ ਅੰਦੋਲਨ (Peasant Movement) ਦਾ ਵੇਰਵਾ ਦੇ ਕੇ 448 ਦਿਨਾਂ ਦੀ ਟੋਲ ਨੂੰ ਵਧਾਉਣ ਦੀ ਮੰਗ ਕੀਤੀ ਸੀ,ਜਿਸ ਨੂੰ ਪੰਜਾਬ ਸਰਕਾਰ ਨੇ ਖਾਰਜ ਕਰ ਦਿਤਾ,ਉਨ੍ਹਾਂ ਐਲਾਨ ਕੀਤਾ ਕਿ ਦੋਵੇਂ ਟੋਲ ਮਿਤੀ 2 ਅਪ੍ਰੈਲ ਰਾਤ 12 ਵਜੇ ਬੰਦ ਹੋ ਜਾਣਗੇ।
Related Posts
Latest News

19 Mar 2025 18:38:37
ਚੰਡੀਗੜ੍ਹ, 19 ਮਾਰਚ, 2025:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਵੇਰਕਾ...