ਪੰਜਾਬ ਦੀ ਜਲੰਧਰ ਸੀਟ 'ਤੇ 10 ਜੁਲਾਈ ਨੂੰ ਚੋਣਾਂ ਦਾ ਐਲਾਨ

ਪੰਜਾਬ ਦੀ ਜਲੰਧਰ ਸੀਟ 'ਤੇ 10 ਜੁਲਾਈ ਨੂੰ ਚੋਣਾਂ ਦਾ ਐਲਾਨ

Chandigarh,10 June,2024,(Azad Soch News):- ਪੰਜਾਬ ਸਣੇ 7 ਸੂਬਿਆਂ ਵਿਚ ਜ਼ਿਮਨੀ ਚੋਣਾਂ (By-Elections) ਦਾ ਐਲਾਨ ਹੋ ਗਿਆ ਹੈ,ਪੰਜਾਬ ਦੀ ਜਲੰਧਰ ਸੀਟ (Jalandhar Seat) 'ਤੇ 10 ਜੁਲਾਈ ਨੂੰ ਚੋਣਾਂ ਦਾ ਐਲਾਨ ਕੀਤਾ ਗਿਆ ਹੈ,13 ਜੁਲਾਈ ਨੂੰ ਨਤੀਜੇ ਆਉਣਗੇ,ਪੰਜਾਬ ਵਿਚ ਜਲੰਧਰ ਪੱਛਮੀ ਸੀਟ ਉਤੇ ਚੋਣ ਹੋਵੇਗੀ,ਜਿਥੋਂ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ (MLA Sheetal Angural) ਨੇ ਅਸਤੀਫ਼ਾ ਦੇ ਦਿੱਤਾ ਸੀ,ਇਸ ਸਬੰਧੀ ਚੋਣ ਕਮਿਸ਼ਨਰ ਸਿਬਿਨ ਸੀ (Election Commissioner Sibin C) ਨੇ ਕਿਹਾ-ਨਾਮਜ਼ਦਗੀ ਦਾਖਲ ਕਰਨ ਦੀ ਆਖ਼ਰੀ ਮਿਤੀ 21 ਜੂਨ (ਸ਼ੁੱਕਰਵਾਰ) ਹੋਵੇਗੀ। 

ਨਾਮਜ਼ਦਗੀ ਪੱਤਰਾਂ ਦੀ ਪੜਤਾਲ 24 ਜੂਨ (ਸੋਮਵਾਰ) ਨੂੰ ਹੋਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 26 ਜੂਨ (ਬੁੱਧਵਾਰ) ਹੈ,ਉਨ੍ਹਾਂ ਦੱਸਿਆ ਕਿ 10 ਜੁਲਾਈ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ (ਸ਼ਨੀਵਾਰ) ਨੂੰ ਗਿਣਤੀ ਉਪਰੰਤ ਨਤੀਜਾ ਐਲਾਨਿਆ ਜਾਵੇਗਾ,ਉਪ ਚੋਣਾਂ ਦੇ ਐਲਾਨ ਦੇ ਨਾਲ ਹੀ ਜਲੰਧਰ ਜ਼ਿਲ੍ਹੇ ਵਿਚ ਸੋਮਵਾਰ ਤੋਂ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ,ਇਹ ਜ਼ਾਬਤਾ 15 ਜੁਲਾਈ (ਸੋਮਵਾਰ) ਨੂੰ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ,ਇਸ ਦੇ ਨਾਲ ਹੀ ਬਿਹਾਰ ਦੀ ਇਕ,ਪੱਛਮੀ ਬੰਗਾਲ ਦੀਆਂ ਚਾਰ, ਤਾਮਿਲਨਾਡੂ ਦੀ ਇਕ, ਮੱਧ ਪ੍ਰਦੇਸ਼ ਦੀ ਇਕ, ਉਤਰਾਖੰਡ ਦੀਆਂ ਦੋ ਅਤੇ ਹਿਮਾਚਲ ਪ੍ਰਦੇਸ਼ ਦੀਆਂ 3 ਸੀਟਾਂ ਉਤੇ ਚੋਣ ਹੋਵੇਗੀ। 

 

Advertisement

Latest News

Chandigarh News: ਚੰਡੀਗੜ੍ਹ ਤੋਂ ਪੰਚਕੂਲਾ ਤੱਕ ਸੜਕ ਦੋ ਦਿਨ ਬੰਦ ਰਹੇਗੀ Chandigarh News: ਚੰਡੀਗੜ੍ਹ ਤੋਂ ਪੰਚਕੂਲਾ ਤੱਕ ਸੜਕ ਦੋ ਦਿਨ ਬੰਦ ਰਹੇਗੀ
Chandigarh,05,APRIL,2025,(Azad Soch News):- ਵਾਟਰ ਵਰਕਸ ਸੈਕਟਰ-39, ਚੰਡੀਗੜ੍ਹ ਤੋਂ ਐਮਈਐਸ ਚੰਡੀ ਮੰਦਰ ਤੱਕ ਪਾਈਪ ਲਾਈਨ ਨੂੰ ਪਾਣੀ ਦੀ ਸਪਲਾਈ ਵਿੱਚ ਸੁਧਾਰ...
ਨੇਪਾਲ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
ਮੰਤਰੀ ਅਨਿਲ ਵਿਜ ਨੇ ਕਿਹਾ ਕਿ ਵਕਫ਼ ਸੋਧ ਬਿੱਲ 2025 ਨੂੰ ਸਾਡੀ ਸਰਕਾਰ ਨੇ ਉਦਾਰਤਾ ਨਾਲ ਬਣਾਇਆ
ਸਿਹਤ ਲਈ ਫ਼ਾਇਦੇਮੰਦ ਹੁੰਦਾ ਹੈ ਆਂਵਲੇ ਦਾ ਮੁਰੱਬਾ
ਸਨਰਾਈਜ਼ਰਸ ਹੈਦਰਾਬਾਦ ਨੂੰ IPL 2025 ਵਿੱਚ ਲਗਾਤਾਰ ਤੀਜੀ ਹਾਰ ਦਾ ਸਾਹਮਣਾ ਕਰਨਾ ਪਿਆ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-04-2025 ਅੰਗ 634
ਮੁੱਖ ਮੰਤਰੀ ਵੱਲੋਂ ਸ਼ਕਤੀਪੀਠ ਮਾਤਾ ਸ੍ਰੀ ਨੈਣਾ ਦੇਵੀ ਵਿਖੇ ਅਕੀਦਤ ਭੇਟ