ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉੱਘੇ ਉਦਯੋਗਪਤੀ ਰਤਨ ਟਾਟਾ (86) ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ

Chandigarh,10,OCT,2024,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਨੇ ਅੱਜ ਉੱਘੇ ਉਦਯੋਗਪਤੀ ਰਤਨ ਟਾਟਾ (86) ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ,ਜਿਨ੍ਹਾਂ ਨੇ ਬੁੱਧਵਾਰ ਦੇਰ ਸ਼ਾਮ ਮੁੰਬਈ ਵਿਖੇ ਆਖਰੀ ਸਾਹ ਲਿਆ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਖੀ ਪਰਿਵਾਰ ਅਤੇ ਸਾਕ-ਸਨੇਹੀਆਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਉਨ੍ਹਾਂ ਨੂੰ ਦੁੱਖ ਦੀ ਇਸ ਘੜੀ ਵਿੱਚ ਭਾਣਾ ਮੰਨਣ ਦਾ ਬਲ ਬਖਸ਼ਣ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਸਿੱਧ ਸਨਅਤੀ ਦਿੱਗਜ਼ ਦੀ ਮੌਤ ਨਾਲ ਇੱਕ ਯੁੱਗ ਦਾ ਅੰਤ ਹੋ ਗਿਆ ਕਿਉਂਕਿ ਉਨ੍ਹਾਂ ਦੇ ਤੁਰ ਜਾਣ ਨਾਲ ਅਜਿਹਾ ਖਲਾਅ ਪੈਦਾ ਹੋ ਗਿਆ ਜਿਸ ਨੂੰ ਭਵਿੱਖ ਵਿੱਚ ਪੂਰਨਾ ਬਹੁਤ ਮੁਸ਼ਕਲ ਹੈ,ਉਨ੍ਹਾਂ ਕਿਹਾ ਕਿ ਆਧੁਨਿਕ ਭਾਰਤ ਵਿੱਚ ਉਦਯੋਗਿਕ ਵਿਕਾਸ ਨੂੰ ਨਵੀਆਂ ਬੁਲੰਦੀਆਂ ਉੱਤੇ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਉੱਘੇ ਕਾਰੋਬਾਰੀ ਦੇ ਦੇਹਾਂਤ ਨਾਲ ਪੂਰਾ ਦੇਸ਼ ਸਦਮੇ ਵਿੱਚ ਹੈ।
Latest News
