ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਅੱਜ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਜੀ ਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਿਆ

ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਅੱਜ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਜੀ ਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਿਆ

Amritsar, 13,October,2024,(Azad Soch News):-  ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ (Punjab Chief Secretary K.A.P. Sinha) ਨੇ ਅੱਜ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਜੀ (Shri Darbar Sahib Ji) ਤੇ ਦੁਰਗਿਆਣਾ ਮੰਦਿਰ (Durgyana Temple) ਵਿਖੇ ਮੱਥਾ ਟੇਕਿਆ,ਸ੍ਰੀ ਦਰਬਾਰ ਸਾਹਿਬ ਜੀ ਵਿਖੇ ਅਕੀਦਤ ਭੇਂਟ ਕਰਨ ਉਪਰੰਤ ਮੁੱਖ ਸਕੱਤਰ ਸ੍ਰੀ ਸਿਨਹਾ ਨੇ ਪਵਿੱਤਰ ਅਸਥਾਨ ਦੁਆਲੇ ਪਰਿਕਰਮਾ ਕੀਤੀ ਅਤੇ ਰੱਬੀ ਬਾਣੀ ਦਾ ਇਲਾਹੀ ਕੀਰਤਨ ਸਰਵਣ ਕੀਤਾ। ਇਸ ਉਪਰੰਤ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਦਫ਼ਤਰ ਵਿਖੇ ਸਨਮਾਨਤ ਕੀਤਾ ਗਿਆ।ਦੁਰਗਿਆਣਾ ਮੰਦਿਰ ਵਿਖੇ ਨਤਮਸਤਕ ਹੋਣ ਉਪਰੰਤ ਮੰਦਿਰ ਕਮੇਟੀ ਵੱਲੋਂ ਵੀ ਮੁੱਖ ਸਕੱਤਰ ਨੂੰ ਸਨਮਾਨਤ ਕੀਤਾ ਗਿਆ,ਮੁੱਖ ਸਕੱਤਰ ਸ੍ਰੀ ਸਿਨਹਾ ਨੇ ਕਿਹਾ ਕਿ ਨਵੇਂ ਅਹੁਦੇ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਉਹ ਸ਼ੁਕਰਾਨੇ ਅਤੇ ਸੂਬਾ ਵਾਸੀਆਂ ਦੀ ਸੇਵਾਵਾਂ ਕਰਨ ਲਈ ਗੁਰੂ ਘਰ ਤੋਂ ਆਸ਼ੀਰਵਾਦ ਲੈਣ ਆਏ ਹਨ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਤੋਂ ਆਸ਼ੀਰਵਾਦ ਲਿਆ ਕਿ ਉਹ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਸੇਵਾ ਕਰ ਸਕਣ,ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ, ਐਸ.ਡੀ.ਐਮ. ਮਨਕੰਵਲ ਸਿੰਘ ਚਹਿਲ ਤੇ ਡੀ.ਸੀ.ਪੀ. ਹਰਪ੍ਰੀਤ ਸਿੰਘ ਮੰਡੇਰ ਵੀ ਹਾਜ਼ਰ ਸਨ।

 

Advertisement

Latest News

ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ
Chandigarh,18 OCT,2024,(Azad Soch News):- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ,ਸੁਪਰੀਮ ਕੋਰਟ...
ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਗਿਰੋਹ ਖਿਲਾਫ ਵੱਡੀ ਕਾਰਵਾਈ ਕੀਤੀ
ਅਮਰੀਕਾ ਜਾਂਚ ਤੋਂ ਸੰਤੁਸ਼ਟ,ਜਾਣਕਾਰੀ ਨੂੰ ਗੰਭੀਰਤਾ ਨਾਲ ਲਿਆ,ਗੁਰਪਤਵੰਤ ਸਿੰਘ ਪੰਨੂ ਮਾਮਲੇ 'ਤੇ ਬੋਲਿਆ ਭਾਰਤ
ਜੰਮੂ-ਕਸ਼ਮੀਰ ਕੈਬਨਿਟ ਮੀਟਿੰਗ ਨੇ ਪਹਿਲੀ ਬੈਠਕ 'ਚ ਰਾਜ ਦਾ ਦਰਜਾ ਦੇਣ ਦਾ ਮਤਾ ਕੀਤਾ ਪਾਸ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613
ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ ਸਿਰਫ਼ 46 ਦੌੜਾਂ 'ਤੇ ਹੀ ਸਿਮਟ ਗਈ
ਸਰੀਰ ਲਈ ਅੰਮ੍ਰਿਤ ਹੈ ਅਸ਼ਵਗੰਧਾ