ਪੰਜਾਬ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਨੇ ਕੀਤੀ ਸਮੀਖਿਆ, ਸਖਤ ਨਿਰਦੇਸ਼ ਜਾਰੀ
-(5)1.jpeg)
ਹੁਸ਼ਿਆਰਪੁਰ, 24 ਅਪ੍ਰੈਲ : ਚੇਅਰਮੈਨ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ, ਮੋਹਾਲੀ ਕਨਵਰਦੀਪ ਸਿੰਘ ਦੀ ਪ੍ਰਧਾਨਗੀ ਵਿੱਚ ਜਿਲ੍ਹਾ ਹੁਸ਼ਿਆਰਪੁਰ ਵਿੱਚ ਨਸ਼ੇ ਦੇ ਖਿਲਾਫ ਚਲਾਏ ਜਾ ਰਹੇ ਜੁਆਇੰਟ ਐਕਸ਼ਨ ਪਲਾਨ ਤਹਿਤ ਜਿਲ੍ਹੇ ਦੇ ਸਮੂਹ ਸਟੇਕਹੋਲਡਰਾਂ ਦੇ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਜਿਲ੍ਹੇ ਵਿੱਚ 18 ਸਾਲ ਤੌ ਘੱਟ ਉਮਰ ਦੇ ਬੱਚਿਆਂ ਨੂੰ ਨਸ਼ਿਆਂ ਦੀ ਵਰਤੋਂ ਅਤੇ ਇਨ੍ਹਾਂ ਦੇ ਦੁਸ਼ਟ ਪ੍ਰਭਾਵਾਂ ਤੋਂ ਦੂਰ ਰੱਖਣ ਦੇ ਲਈ ਉਲੀਕੇ ਗਏ ਪਲਾਨ ਤਹਿਤ ਵੱਖ-ਵੱਖ ਸਟੇਕਹੋਲਡਰਾਂ ਵੱਲੋਂ ਕੀਤੇ ਗਏ ਕੰਮਾਂ ਦਾ ਜਾਇਜਾ ਲਿਆ ਗਿਆ। ਚੇਅਰਮੈਨ ਵਲੋਂ ਬੱਚਿਆਂ ਨੂੰ ਮੈਡੀਕਲ ਨਸ਼ਾ ਵੇਚੇ ਜਾਣ ਤੋਂ ਰੋਕਣ ਲਈ ਜਿਲ੍ਹੇ ਵਿੱਚ ਚੱਲ ਰਹੇ ਸਾਰੇ ਮੈਡੀਕਲ ਸਟੋਰਾਂ ਵਿੱਚ ਸੀ ਸੀ ਟੀ ਵੀ ਕੈਮਰੇ ਲਗਾਏ ਜਾਣ ਦੀ ਪ੍ਰਕਿਰਿਆ ਨੂੰ ਸਖਤੀ ਨਾਲ ਲਾਗੂ ਕਰਨ ’ਤੇ ਜੋਰ ਦਿੱਤਾ ਗਿਆ ਅਤੇ ਇਨ੍ਹਾਂ ਕੈਮਰਿਆਂ ਦੀ ਰੂਟੀਨ ਚੈਕਿੰਗ ਕਰਨ ਲਈ ਜਿਲ੍ਹਾ ਡਰੱਗ ਕੰਟਰੋਲ ਅਥਾਰਿਟੀ ਨੂੰ ਹਦਾਇਤ ਕੀਤੀ ਗਈ। ਚੇਅਰਮੈਨ ਨੇ ਜਿਲ੍ਹਾ ਸਿੱਖਿਆ ਅਫਸਰ ਨੂੰ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਬੱਚਿਆਂ ਦੇ ਜੋ ਪ੍ਰਹਾਰੀ ਕਲੱਬ ਬਣਾਏ ਗਏ ਹਨ ਉਨ੍ਹਾਂ ਵਿੱਚ ਬੱਚਿਆਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਗਤੀਵਿਧੀਆਂ ਕਰਵਾਈਆਂ ਜਾਣ ਤਾਂ ਜੋ ਬੱਚੇ ਨਸ਼ਿਆਂ ਦੇ ਦੁਸ਼ਟ ਪ੍ਰਭਾਵਾਂ ਤੋਂ ਜਾਣੂ ਹੋ ਸਕਣ ਅਤੇ ਵੱਧ ਤੋਂ ਵੱਧ ਬੱਚਿਆਂ ਨੂੰ ਸਕੂਲ ਸਮੇਂ ਤੋਂ ਬਾਅਦ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਬੱਚਿਆਂ ਦੇ ਲਈ ਖੇਡ ਕੋਚਾਂ ਦਾ ਵੀ ਪ੍ਰਬੰਧ ਕੀਤਾ ਜਾਵੇ। ਇਸ ਕੰਮ ਦੇ ਲਈ ਉਨ੍ਹਾਂ ਸਿੱਖਿਆ ਵਿਭਾਗ ਅਤੇ ਖੇਡ ਵਿਭਾਗ ਨੂੰ ਆਪਣਾ ਵੱਧ ਤੋਂ ਵੱਧ ਯੋਗਦਾਨ ਦੇਣ ਲਈ ਹਦਾਇਤ ਕੀਤੀ ਗਈ। ਚੇਅਰਪਰਸਨ ਦੁਆਰਾ ਜਿਲ੍ਹਾ ਐਕਸਾਈਜ਼ ਅਫਸਰ ਨੂੰ ਹਦਾਇਤ ਕੀਤੀ ਗਈ ਕਿ ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਜਿਲੇ ਦੇ ਕਿਸੇ ਵੀ ਸਕੂਲ ਦੇ ਸੌ ਗਜ ਘੇਰੇ ਦੇ ਅੰਦਰ ਕੋਈ ਵੀ ਸ਼ਰਾਬ ਜਾਂ ਤੰਬਾਕੂ ਉਤਪਾਦ ਵੇਚਣ ਵਾਲੀ ਕੋਈ ਦੁਕਾਨ ਨਾ ਹੋਵੇ।
ਮੀਟਿੰਗ ਦੌਰਾਨ ਸਿਵਲ ਸਰਜਨ ਹੁਸ਼ਿਆਰਪੁਰ ਵੱਲੋਂ ਦੱਸਿਆ ਗਿਆ ਕਿ ਜਿਲ੍ਹੇ ਵਿੱਚ ਜਨਤਕ ਸਥਾਨਾਂ ਉੱਤੇ ਸਿਗਰਟਨੋਸ਼ੀ ਕਰਨ ਵਾਲਿਆਂ ਦੇ ਲਗਾਤਾਰ ਚਲਾਨ ਵੀ ਕੀਤੇ ਜਾ ਰਹੇ ਹਨ ਅਤੇ ਇਸ ਸਬੰਧੀ ਵੱਖ-ਵੱਖ ਵਿਭਾਗਾਂ ਨੂੰ ਚਲਾਨ ਬੁੱਕ ਵੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਚੇਅਰਪਸਨ ਵਲੋਂ ਸਿਹਤ ਵਿਭਾਗ ਨੂੰ ਨਸ਼ਿਆਂ ਦਾ ਸੇਵਨ ਕਰਨ ਵਾਲੇ ਬੱਚਿਆਂ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਰੀਹੈਬਲੀਟੇਸ਼ਨ ਸੈਂਟਰਾਂ ਵਿੱਚ ਦਾਖਲ ਕਰਕੇ ਇਲਾਜ ਕੀਤਾ ਜਾਵੇ ਅਤੇ ਸਫਲਤਾ ਪੂਰਵਕ ਇਲਾਜ ਕਰਵਾ ਚੁੱਕੇ ਬੱਚਿਆਂ ਦਾ ਫੋਲੋ ਅਪ ਵੀ ਕੀਤਾ ਜਾਵੇ। ਮੀਟਿੰਗ ਦੇ ਅੰਤ ਵਿੱਚ ਚੇਅਰਪਸਨ ਦੁਆਰਾ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਗਈ ਕਿ ਇਸ ਸਬੰਧੀ ਇੱਕ ਜੁੱਟ ਹੋ ਕੇ ਵੱਧ ਤੋਂ ਵੱਧ ਜਾਗਰੂਕਤਾ ਪ੍ਰੋਗਰਾਮ ਉਲੀਕੇ ਜਾਣ ਤਾਂ ਜੋ ਆਉਣ ਵਾਲੀ ਪੀੜੀ ਨੂੰ ਨਸ਼ਿਆਂ ਦੇ ਦੁਸ਼ਟ ਪ੍ਰਭਾਵਾਂ ਤੋਂ ਸੁਰੱਖਿਅਤ ਰੱਖਿਆ ਜਾ ਸਕੇ। ਮੀਟਿੰਗ ਦੌਰਾਨ ਜੁਆਇੰਟ ਡਾਇਰੈਕਟਰ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਰਾਜਵਿੰਦਰ ਸਿੰਘ ਗਿੱਲ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਸਬ ਡਵੀਜਨਲ ਮੈਜਿਸਟ੍ਰੇਟ ਹੁਸ਼ਿਆਰਪੁਰ ਸੰਜੀਵ ਸ਼ਰਮਾਂ, ਜਿਲ੍ਹਾ ਪ੍ਰੋਗਰਾਮ ਅਫਸਰ ਗਗਨਦੀਪ ਸਿੰਘ, ਹਰਜੀਤ ਕੌਰ ਚੇਅਰਪਰਸਨ ਬਾਲ ਭਲਾਈ ਕਮੇਟੀ, ਪੁਲਿਸ ਵਿਭਾਗ ਤੋਂ ਨੁੰਮਾਇੰਦੇ, ਜਿਲ੍ਹਾ ਸਿੱਖਿਆ ਅਫਸਰ, ਜਿਲ੍ਹਾ ਬਾਲ ਸੁਰੱਖਿਆ ਅਫਸਰ ਹਰਪ੍ਰੀਤ ਕੌਰ, ਜਿਲ੍ਹਾ ਐਕਸਾਇਜ ਅਫਸਰ, ਇੰਚਾਰਜ ਪੁਨਰ ਵਸੇਵਾ ਕੇਂਦਰ, ਮੈਂਬਰ ਜੁਵੇਨਾਈਲ ਜਸਟਿਸ ਬੋਰਡ ਵੀ ਹਾਜਰ ਸਨ।
Related Posts
Latest News
3353544-(1)32.jpg)