ਵਿਧਾਨ ਸਭਾ ਵਿੱਚ ਦਿਵਿਆਂਗਜਨਾਂ ਦੀ ਸਹੂਲਤ ਲਈ ਸੰਕੇਤਿਕ ਭਾਸ਼ਾ ਲਾਗੂ ਕਰਨ ਵਾਲਾ ਦੇਸ਼ ਭਰ ਦਾ ਪਹਿਲਾ ਰਾਜ ਬਣਿਆ ਪੰਜਾਬ: ਡਾ ਬਲਜੀਤ ਕੌਰ

ਵਿਧਾਨ ਸਭਾ ਵਿੱਚ ਦਿਵਿਆਂਗਜਨਾਂ ਦੀ ਸਹੂਲਤ ਲਈ ਸੰਕੇਤਿਕ ਭਾਸ਼ਾ ਲਾਗੂ ਕਰਨ ਵਾਲਾ ਦੇਸ਼ ਭਰ ਦਾ ਪਹਿਲਾ ਰਾਜ ਬਣਿਆ ਪੰਜਾਬ: ਡਾ ਬਲਜੀਤ ਕੌਰ

ਚੰਡੀਗੜ੍ਹ, 19 ਮਾਰਚ:

ਪੰਜਾਬ ਵਿਧਾਨ ਸਭਾ, ਦੇਸ਼ ਦੀ ਪਹਿਲੀ ਵਿਧਾਨ ਸਭਾ ਹੋਵੇਗੀ, ਜਿੱਥੇ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ਸੰਕੇਤਿਕ ਭਾਸ਼ਾ ਲਾਗੂ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਵਿਲੱਖਣ ਕਦਮ ਚੁੱਕਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਆਰ.ਪੀ.ਡਬਲਿਊ.ਡੀ ਐਕਟ 2016 ਦੀ ਧਾਰਾ-40 ਅਧੀਨ, ਦਿਵਿਆਂਗ ਵਿਅਕਤੀਆਂ ਨੂੰ ਉਹਨਾਂ ਦੇ ਮਨੁੱਖੀ ਅਧਿਕਾਰਾਂ ਤੋਂ ਜਾਣੂ ਕਰਵਾਉਣ ਲਈ ਸੰਚਾਰ ਦੇ ਸਾਧਨਾਂ ਨੂੰ ਪਹੁੰਚਯੋਗ ਬਣਾਉਣ ਦੀ ਜ਼ਰੂਰਤ ਹੈ। ਇਸੇ ਤਹਿਤ, ਪੰਜਾਬ ਵਿਧਾਨ ਸਭਾ ਵਿੱਚ ਹੁਣ ਗਵਰਨਰ ਐਡਰੈੱਸ, ਬਜਟ ਸੈਸ਼ਨ ਅਤੇ ਹੋਰ ਅਹਿਮ ਮੁੱਦਿਆਂ ਨੂੰ ਸੰਕੇਤਿਕ ਭਾਸ਼ਾ ਵਿੱਚ ਵੀ ਪ੍ਰਸਾਰਿਤ ਕਰਨ ਦਾ ਫੈਸਲਾ ਲਿਆ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਅਰਧ-ਸਰਕਾਰੀ ਪੱਤਰ ਭੇਜ ਕੇ ਇਹ ਉਪਰਾਲਾ ਲਾਗੂ ਕਰਨ ਦੀ ਸਿਫ਼ਾਰਸ਼ ਕੀਤੀ ਗਈ ਸੀ, ਜਿਸ ਨੂੰ ਹੁਣ ਸਵੀਕਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਵਿਧਾਨ ਸਭਾ ਦੀ ਕਾਰਵਾਈ ਨੂੰ ਬੋਲਣ ਅਤੇ ਸੁਣਨ ਤੋਂ ਅਸਮਰੱਥ ਵਿਅਕਤੀਆਂ ਲਈ ਪੂਰੀ ਤਰ੍ਹਾਂ ਪਹੁੰਚਯੋਗ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਨੂੰ ਸਮਾਜ ਵਿੱਚ ਸਮੂਲੀਅਤ ਦਿਵਾਉਣ ਲਈ ਸਤੰਬਰ 2024 ਵਿੱਚ ਪਹਿਲੀ ਵਾਰ ਅੰਤਰਰਾਸ਼ਟਰੀ ਸੰਕੇਤਿਕ ਭਾਸ਼ਾ ਦਿਵਸ ਵੀ ਮਨਾਇਆ ਗਿਆ। ਉਨ੍ਹਾਂ ਵਿਧਾਨ ਸਭਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਸ ਉਪਰਾਲੇ ਨੂੰ ਜਲਦ ਤੋਂ ਜਲਦ ਲਾਗੂ ਕਰਕੇ, ਵਿਧਾਨ ਸਭਾ ਦੀ ਕਾਰਵਾਈ ਸੰਕੇਤਿਕ ਭਾਸ਼ਾ ਵਿੱਚ ਉਪਲੱਬਧ ਕਰਵਾਈ ਜਾਵੇ, ਤਾਂ ਜੋ ਦਿਵਿਆਂਗ ਵਿਅਕਤੀਆਂ ਨੂੰ ਸਰਕਾਰੀ ਨੀਤੀਆਂ ਅਤੇ ਫੈਸਲਿਆਂ ਦੀ ਜਾਣਕਾਰੀ ਮਿਲ ਸਕੇ।

Tags:

Advertisement

Latest News

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕ੍ਰਿਕਟ ਟੂਰਨਾਮੈਂਟ ਕਰਵਾਇਆ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕ੍ਰਿਕਟ ਟੂਰਨਾਮੈਂਟ ਕਰਵਾਇਆ
ਬਟਾਲਾ, 21 ਮਾਰਚ ( ) ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ...
ਹਿਮਾਚਲ ਪ੍ਰਦੇਸ਼ ਦੇ ਉਦਯੋਗਾਂ ਕਾਰਨ ਪ੍ਰਦੂਸ਼ਿਤ ਹੋ ਰਹੇ ਪੰਜਾਬ ਦੇ ਜਲ ਸਰੋਤ; ਹਰਜੋਤ ਬੈਂਸ ਨੇ ਸੁਖਵਿੰਦਰ ਸੁੱਖੂ ਨੂੰ ਪੱਤਰ ਲਿਖ ਕੇ ਤੁਰੰਤ ਕਾਰਵਾਈ ਦੀ ਕੀਤੀ ਮੰਗ
ਚੇਅਰਮੈਨ ਡਾਢੀ ਨੇ ਕੀਤੀ ਕੀਰਤਪੁਰ ਸਾਹਿਬ ਬਲਾਕ ਦੇ ਸਕੂਲਾਂ ਦੀ ਦਾਖਲਾ ਮੁਹਿੰਮ ਦੀ ਸੁਰੂਆਤ
20,000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਮੱਖੂ ਰੇਲਵੇ ਓਵਰ ਬ੍ਰਿਜ ਦਾ ਕੰਮ ਇਕ ਹਫ਼ਤੇ ਵਿੱਚ ਸ਼ੁਰੂ ਹੋਵੇਗਾ: ਹਰਭਜਨ ਸਿੰਘ ਈ.ਟੀ.ਉ.
ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੰਜਾਬ ਵਿਧਾਨ ਸਭਾ ਵਿੱਚ ਨਿੱਘਾ ਸਵਾਗਤ
ਰਾਜਪਾਲ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਦਾ ਸੰਕਲਪ ਦੁਹਰਾਇਆ