ਪੰਜਾਬ ਸਿੱਖਿਆ ਕ੍ਰਾਂਤੀ; ਕੈਬਨਿਟ ਮੰਤਰੀ ਮੁੰਡੀਆਂ ਨੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਪੰਜਾਬ ਸਿੱਖਿਆ ਕ੍ਰਾਂਤੀ; ਕੈਬਨਿਟ ਮੰਤਰੀ ਮੁੰਡੀਆਂ ਨੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਚੰਡੀਗੜ੍ਹ/ਲੁਧਿਆਣਾ, 7 ਅਪ੍ਰੈਲ:

ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ, ਜਦੋਂ ਤੋਂ ‘ਆਪ’ ਸਰਕਾਰ ਦੇ ਸੱਤਾ ਸੰਭਾਲੀ ਹੈ,  ਪੰਜਾਬ ਸਿੱਖਿਆ ਖੇਤਰ ਵਿੱਚ ਨਵੀਆਂ ਬੁਲੰਦੀਆਂ ਛੋਹ ਰਿਹਾ ਹੈ।

ਪੰਜਾਬ ਸਰਕਾਰ ਸੂਬੇ ਭਰ ਦੇ 12,000 ਸਰਕਾਰੀ ਸਕੂਲਾਂ ਵਿੱਚ 2,000 ਕਰੋੜ ਰੁਪਏ ਦੇ ਨਵੇਂ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦਾ ਉਦਘਾਟਨ ਕਰ ਰਹੀ ਹੈ। ਅੱਜ, ਕੈਬਨਿਟ ਮੰਤਰੀ ਮੁੰਡੀਆਂ ਨੇ ਸਾਹਨੇਵਾਲ ਅਤੇ ਦਾਖਾ ਦੇ ਸਕੂਲਾਂ ਵਿੱਚ 2 ਕਰੋੜ ਰੁਪਏ ਦੀ ਲਾਗਤ ਵਾਲੇ ਕੰਮਾਂ ਦਾ ਉਦਘਾਟਨ ਕੀਤਾ।

ਅੱਜ ਦੇ ਦਿਨ ਨੂੰ ਪੰਜਾਬ ਦੇ ਇਤਿਹਾਸ ਵਿੱਚ ਇੱਕ ਸੁਨਹਿਰੀ ਦਿਨ ਦੱਸਦਿਆਂ, ਕੈਬਨਿਟ ਮੰਤਰੀ ਨੇ ਸਾਹਨੇਵਾਲ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਕਈ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਜੋ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਉਲੀਕੇ ਗਏ ਹਨ। ਇਨ੍ਹਾਂ ਪ੍ਰੋਜੈਕਟਾਂ ਵਿੱਚ ਨਵੇਂ ਸਮਾਰਟ ਕਲਾਸਰੂਮ, ਸਾਇੰਸ ਲੈਬ, ਚਾਰਦੀਵਾਰੀ, ਅਤੇ ਕੁੜੀਆਂ ਅਤੇ ਮੁੰਡਿਆਂ ਲਈ ਵੱਖਰੇ ਪਖ਼ਾਨਿਆਂ ਦੇ ਨਾਲ-ਨਾਲ ਖੇਡ ਮੈਦਾਨ ਵੀ ਸ਼ਾਮਲ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰੀ ਸਕੂਲ ਹੁਣ ਨਿੱਜੀ ਅਤੇ ਮਹਿੰਗੇ ਸਕੂਲਾਂ ਨੂੰ ਪਛਾੜਕੇ ਅੱਗੇ ਆ ਰਹੇ ਹਨ, ਜਿਸ ਨਾਲ ਇਹ ਬਹੁਤ ਸਾਰੇ ਮਾਪਿਆਂ ਦੀ ਪਹਿਲੀ ਪਸੰਦ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਮੁਕੰਮਲ ਕਾਇਆ-ਕਲਪ ਦੇ ਦੌਰ ਚੋਂ ਗੁਜ਼ਰ ਰਹੇ ਹਨ, ਜਿਸ ਤਹਿਤ ਬਜਟ ਦਾ ਇੱਕ ਮਹੱਤਵਪੂਰਨ ਹਿੱਸਾ ਸਿੱਖਿਆ ਲਈ ਅਲਾਟ ਕੀਤਾ ਗਿਆ ਹੈ।

ਮੁੰਡੀਆਂ ਨੇ ਸਿੱਖਿਆ ਦੀ ਪਰਿਵਰਤਨਸ਼ੀਲ ਤੇ ਸੇਧਪੂਰਨ ਸਮਰੱਥਾ ’ਤੇ ਜ਼ੋਰ ਦਿੰਦਿਆਂ, ਇਸਨੂੰ ਨਰੋਏ ਸਮਾਜ ਦੀ ਨੀਂਹ ਦੱਸਿਆ। ਉਨ੍ਹਾਂ ਕਿਹਾ ਕਿ ਸਿੱਖਿਆ ਵਿੱਚ ਨੌਜਵਾਨ ਨੂੰ ਤਰਾਸ਼ ਕੇ ਡਾਕਟਰ, ਵਿਦਵਾਨ, ਇੰਜੀਨੀਅਰ, ਉੱਚ ਅਧਿਕਾਰੀ ਅਤੇ ਆਗੂ ਬਣਾਉਣ ਦੀ ਸਮਰੱਥਾ ਹੁੰਦੀ ਹੈ।

ਕੈਬਨਿਟ ਮੰਤਰੀ ਨੇ ਮਾਪਿਆਂ ਅਤੇ ਅਧਿਆਪਕਾਂ ਨੂੰ ਇੱਕ ਖੁਸ਼ਹਾਲ ਸਮਾਜ ਦੀ ਸਿਰਜਣਾ ਲਈ ਸਿੱਖਿਆ ਦੇ ਮਹੱਤਵ ਤੇ ਜ਼ੋਰ ਦਿੰਦੇ ਹੋਏ, ਹਰੇਕ ਬੱਚੇ ਦੀ ਸਮਰੱਥਾ ਦਾ ਸੁਚੱਜਤਾ ਨਾਲ ਪਾਲਣ-ਪੋਸ਼ਣ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪਹਿਲਕਦਮੀ - ‘ਪੰਜਾਬ ਸਿੱਖਿਆ ਕ੍ਰਾਂਤੀ’,  ਨੂੰ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਇੱਕ ਸ਼ਲਾਘਾਯੋਗ ਯਤਨ ਦੱਸਿਆ।

Tags:

Advertisement

Latest News

ਕਮਿਸ਼ਨਰੇਟ ਪੁਲਿਸ ਵੱਲੋਂ ‘ਫਤਿਹ ਗਰੁੱਪ’ ਦੇ 2 ਮੈਂਬਰ ਗ੍ਰਿਫ਼ਤਾਰ ਕਮਿਸ਼ਨਰੇਟ ਪੁਲਿਸ ਵੱਲੋਂ ‘ਫਤਿਹ ਗਰੁੱਪ’ ਦੇ 2 ਮੈਂਬਰ ਗ੍ਰਿਫ਼ਤਾਰ
ਜਲੰਧਰ, 29 ਜੁਲਾਈ : ਪੰਜਾਬ ਸਰਕਾਰ ਵੱਲੋਂ ਅਪਰਾਧੀ ਤੱਤਾਂ ְ’ਤੇ ਨਕੇਲ ਕੱਸਣ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ, ਕਮਿਸ਼ਨਰੇਟ...
ਨਵੀਂ ਸਿੱਖਿਆ ਨੀਤੀ ਦੀ ਆੜ ਹੇਠ ਕੇਂਦਰ ਸੂਬਿਆਂ ਦੇ ਹੱਕ ਖੋਹ ਰਿਹਾ ਹੈ- ਹਰਜੋਤ ਬੈਂਸ
ਮੋਹਿੰਦਰ ਭਗਤ ਵੱਲੋਂ ਜੰਗੀ ਯਾਦਗਾਰਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼
ਮਾਨ ਸਰਕਾਰ ਵੱਲੋਂ 5 ਹੋਰ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਗਿਆ: ਹੁਣ ਤੱਕ ਕੁੱਲ 208 ਬੱਚਿਆਂ ਨੂੰ ਮਿਲੀ ਨਵੀਂ ਜ਼ਿੰਦਗੀ: ਡਾ. ਬਲਜੀਤ ਕੌਰ
ਮਾਨ ਸਰਕਾਰ ਨੇ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ 276 ਕਰੋੜ ਰੁਪਏ ਨਾਲ ਪੂਰੇ ਕੀਤੇ ਪ੍ਰਬੰਧ: ਬਰਿੰਦਰ ਕੁਮਾਰ ਗੋਇਲ
ਯੁੱਧ ਨਸ਼ਿਆਂ ਵਿਰੁੱਧ': 150ਵੇਂ ਦਿਨ, ਪੰਜਾਬ ਪੁਲਿਸ ਵੱਲੋਂ 347 ਥਾਵਾਂ 'ਤੇ ਛਾਪੇਮਾਰੀ; 72 ਨਸ਼ਾ ਤਸਕਰ ਕਾਬੂ
ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਨੇ ਐਲਾਨੀ ਗਜ਼ਟਿਡ ਛੁੱਟੀ, 31 ਜੁਲਾਈ ਨੂੰ ਪੰਜਾਬ ਭਰ ‘ਚ ਰਹੇਗੀ ਛੁੱਟੀ