ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲੀ ਜਾ ਰਹੀ ਹੈ ਸਕੂਲਾਂ ਦੀ ਨੁਹਾਰ: ਧਾਲੀਵਾਲ

ਬਰਨਾਲਾ, 23 ਅਪ੍ਰੈਲ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਗਵਾਈ ਵਿੱਚ ਸ਼ੁਰੂ ਕੀਤੀ "ਪੰਜਾਬ ਸਿੱਖਿਆ ਕ੍ਰਾਂਤੀ" ਮੁਹਿੰਮ ਤਹਿਤ ਹਲਕਾ ਇੰਚਾਰਜ ਸ. ਹਰਿੰਦਰ ਸਿੰਘ ਧਾਲੀਵਾਲ ਨੇ ਪਿੰਡ ਦਾਨਗੜ੍ਹ ਦੇ ਸਕੂਲਾਂ ਵਿਚ 21.6 ਲੱਖ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਬਰਨਾਲਾ ਸ੍ਰੀ ਰਾਮ ਤੀਰਥ ਮੰਨਾ ਵੀ ਮੌਜੂਦ ਸਨ।
ਉਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਚ 18 ਲੱਖ ਦੀ ਲਾਗਤ ਨਾਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਦਾਨਗੜ੍ਹ ਵਿਚ 3.60 ਲੱਖ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ।
ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ, ਸਿੱਖਿਆ ਮੰਤਰੀ ਸ. ਹਰਜੀਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਸਕੂਲਾਂ ਵਿਚ ਵਿਕਾਸ ਕਾਰਜ ਜਿਵੇਂ ਕਿ ਕਮਰਿਆਂ ਦੀ ਮੁਰੰਮਤ, ਨਵੇਂ ਕਮਰੇ, ਨਵੀਆਂ ਸਾਇੰਸ ਲੈਬ ਆਦਿ ਕੰਮ ਕਰਵਾਏ ਗਏ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪਿਛਲੇ 75 ਸਾਲ ਤੋਂ ਬੁਨਿਆਦੀ ਕੰਮ ਬਕਾਇਆ ਪਏ ਸਨ, ਜਿਨ੍ਹਾਂ ਨੂੰ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਕਰਵਾਇਆ ਗਿਆ ਹੈ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਉੱਚ ਦਰਜੇ ਦੀ ਸਿਖਲਾਈ ਹਾਸਲ ਕਰਨ ਲਈ ਦੇਸ਼ ਦੀਆਂ ਵੱਡੀਆਂ ਸੰਸਥਾਵਾਂ ਅਤੇ ਵਿਦੇਸ਼ਾਂ ਵਿੱਚ ਭੇਜਿਆ ਗਿਆ ਹੈ।
ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਧਨੌਲਾ ਗੁਰਜੋਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਇੰਦੂ ਸਿਮਕ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਨੀਰਜਾ, ਸਿੱਖਿਆ ਕੋਆਰਡੀਨੇਟਰ ਸਤਨਾਮ ਸਿੰਘ ਫਤਹਿ, ਇੰਚਾਰਜ ਸ ਪ ਸਕੂਲ ਦਾਨਗੜ੍ਹ ਭਾਰਤ ਕੁਮਾਰ, ਇੰਚਾਰਜ ਸ ਸ ਸ ਸਕੂਲ ਦਾਨਗੜ੍ਹ ਗੁਰਜਿੰਦਰ ਸਿੰਘ ਤੇ ਹੋਰ ਪਤਵੰਤੇ ਹਾਜ਼ਰ ਸਨ।
Related Posts
Latest News
