ਪੰਜਾਬ ਸਿੱਖਿਆ ਕ੍ਰਾਂਤੀ ਸੂਬੇ ਵਿੱਚ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ ਵਿੱਚ ਮੱਦਦਗਾਰ ਸਾਬਿਤ ਹੋਵੇਗੀ-ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ

ਪੰਜਾਬ ਸਿੱਖਿਆ ਕ੍ਰਾਂਤੀ ਸੂਬੇ ਵਿੱਚ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ ਵਿੱਚ ਮੱਦਦਗਾਰ ਸਾਬਿਤ ਹੋਵੇਗੀ-ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ

ਪੱਟੀ, ਤਰਨ ਤਾਰਨ, 17 ਅਪੈ੍ਲ :

ਪੰਜਾਬ ਸਿੱਖਿਆ ਕ੍ਰਾਂਤੀ ਸੂਬੇ ਵਿੱਚ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ ਵਿੱਚ ਮੱਦਦਗਾਰ ਸਾਬਿਤ ਹੋਵੇਗੀ ਅਤੇ ਸਰਕਾਰੀ ਸਕੂਲਾਂ ਵਿੱਚ ਸਹੂਲਤਾਂ ਮਿਲਣ ਨਾਲ ਵਿਦਿਆਰਥੀਆਂ ਦਾ ਮਨੋਬਲ ਹੋਰ ਵੀ ਉੱਚਾ ਹੋਵੇਗਾ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਹਲਕਾ ਪੱਟੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿਖੇ ਹੋਏ ਕੰਮਾਂ ਦਾ ਉਦਘਾਟਨ ਕਰਦਿਆਂ ਕੀਤਾ।

ਸ. ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸਿੱਖਿਆ ਕਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰ ਰਹੀ ਹੈ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਲਗਾਤਾਰ ਹੋਰ ਮਜ਼ਬੂਤ ਕਰ ਰਹੀ ਹੈ, ਤਾਂ ਜੋ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਵੱਡੀ ਕਰਾਂਤੀ ਲਿਆਉਣ ਲਈ ਬਜਟ ਦਾ ਵੱਡਾ ਹਿੱਸਾ ਸਿੱਖਿਆ ਲਈ ਰੱਖਿਆ ਹੈ, ਤਾਂ ਜੋ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦਾ ਭਵਿੱਖ ਸੰਵਾਰਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਧੁਨਿਕਤਾ ਨਾਲ ਭਰਪੂਰ ਸਿੱਖਿਆ ਪ੍ਰਦਾਨ ਕਰਨ ਲਈ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਟ੍ਰੇਨਿੰਗ ਕਰਵਾਈ ਗਈ, ਤਾਂ ਜੋ ਉਹ ਆਪਣੇ ਅਤੇ ਵਿਦੇਸ਼ਾਂ ਦੀ ਪੜ੍ਹਾਈ ਵਿੱਚੋਂ ਮਿਲੇ ਤਜ਼ਰਬੇ ਨਾਲ ਵਿਦਿਆਰਥੀਆਂ ਨੂੰ ਉੱਚ ਕੋਟੀ ਦੀ ਸਿੱਖਿਆ ਦੇ ਸਕਣ।
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਹਲਕਾ ਪੱਟੀ ਦੇ ਸਰਕਾਰੀ ਐਲੀਮੈਂਟਰੀ ਸਕੂਲ ਪੰਨਗੋਟਾ, ਸਰਕਾਰੀ ਹਾਈ ਸਕੂਲ ਪਰਿੰਗੜੀ, ਸਰਕਾਰੀ ਐਲੀਮੈਂਟਰੀ ਸਕੂਲ ਰੱਤਾ ਗੁੱਦਾ, ਸਰਕਾਰੀ ਹਾਈ ਸਕੂਲ ਬੁਰਜ ਪੂਹਲਾ,  ਸਰਕਾਰੀ ਹਾਈ ਸਕੂਲ ਮਰਹਾਣਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਰਾ ਵਿਖੇ ਲੱਗਭੱਗ 01 ਕਰੋੜ 10 ਲੱਖ 38 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ।

ਇਸ ਮੌਕੇ ਚੇਅਰਮੈਨ ਸ. ਦਿਲਬਾਗ ਸਿੰਘ, ਡੀਈਓ ਐਲੀਮੈਂਟਰੀ ਸਿੱਖਿਆ ਜਗਵਿੰਦਰ ਸਿੰਘ ਲਹਿਰੀ, ਹਲਕਾ ਇੰਚਾਰਜ ਜਸਵਿੰਦਰ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ, ਬੱਚਿਆਂ ਦੇ ਮਾਪੇ ਅਧਿਆਪਕ ਤੇ ਵਿਦਿਆਰਥੀ ਮੌਜੂਦ ਸੀ।

Tags:

Advertisement

Latest News

ਮੁੱਖ ਮੰਤਰੀ ਨੇ ਪੁਣਛ ਸੈਕਟਰ ਦੇ ਗੁਰਦੁਆਰਾ ਸਾਹਿਬ ਉੱਤੇ ਹੋਏ ਹਮਲੇ ਵਿੱਚ ਚਾਰ ਲੋਕਾਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਮੁੱਖ ਮੰਤਰੀ ਨੇ ਪੁਣਛ ਸੈਕਟਰ ਦੇ ਗੁਰਦੁਆਰਾ ਸਾਹਿਬ ਉੱਤੇ ਹੋਏ ਹਮਲੇ ਵਿੱਚ ਚਾਰ ਲੋਕਾਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ
Chandigarh, 7 MAY,2025,(Azad Soch News):-   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ ਵਿੱਚ ਕੰਟਰੋਲ...
ਮੁੱਖ ਮੰਤਰੀ ਨੇ ਪਟਿਆਲਾ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਸਕੂਲੀ ਵਿਦਿਆਰਥੀਆਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ 
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-05-2025 ਅੰਗ 671
ਮੁੱਖ ਮੰਤਰੀ ਨੇ ਪੁਣਛ ਸੈਕਟਰ ਦੇ ਗੁਰਦੁਆਰਾ ਸਾਹਿਬ ਉੱਤੇ ਹੋਏ ਹਮਲੇ ਵਿੱਚ ਚਾਰ ਲੋਕਾਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ
ਸੰਕਟਕਾਲੀਨ ਸਥਿਤੀ ਨਾਲ ਨਜਿੱਠਣ ਲਈ ਹੋਈ ਅਹਿਮ ਮੀਟਿੰਗ
ਸ਼ਾਮ 8 ਵਜੇ ਬਰਨਾਲਾ ਸ਼ਹਿਰ 'ਚ ਹੋਇਆ ਬਲੈਕ ਆਊਟ ਦਾ ਸਫ਼ਲ ਅਭਿਆਸ: ਡਿਪਟੀ ਕਮਿਸ਼ਨਰ
ਮਹਿਲਾ ਸਟਾਫ਼ ਨਾਲ ਦੁਰਵਿਵਹਾਰ ਕਰਨ ਵਾਲੇ ਵਿਅਕਤੀ ਵਿਰੁੱਧ ਮਾਮਲਾ ਦਰਜ