ਸਿੱਖਿਆ ਦੇ ਖੇਤਰ ‘ਚ ਪੰਜਾਬ ਸਰਕਾਰ ਦੇ ਸ਼ਲਾਘਾਯੋਗ ਯਤਨ: ਜੈ ਕ੍ਰਿਸ਼ਨ ਸਿੰਘ ਰੌੜੀ

ਸਿੱਖਿਆ ਦੇ ਖੇਤਰ ‘ਚ ਪੰਜਾਬ ਸਰਕਾਰ ਦੇ ਸ਼ਲਾਘਾਯੋਗ ਯਤਨ: ਜੈ ਕ੍ਰਿਸ਼ਨ ਸਿੰਘ ਰੌੜੀ

ਗੜ੍ਹਸ਼ੰਕਰ/ਹੁਸ਼ਿਆਰਪੁਰ, 28 ਅਪ੍ਰੈਲ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਜਿਸ ਨਾਲ ਸਿੱਖਿਆ ਦੀ ਗੁਣਵੱਤਾ ਵਿੱਚ ਭਾਰੀ ਸੁਧਾਰ ਹੋ ਰਿਹਾ ਹੈ। ਇਸ ਦੇ ਨਤੀਜੇ ਵਜੋਂ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਦੀ ਗਿਣਤੀ ਵਿੱਚ ਕਾਫ਼ੀ ਵਾਧਾ ਹੋਇਆ ਹੈ।
ਡਿਪਟੀ ਸਪੀਕਰ ਰੌੜੀ ਅੱਜ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਦੇ ਪੰਜ ਸਰਕਾਰੀ ਸਕੂਲਾਂ ਵਿੱਚ 31.98 ਲੱਖ ਰੁਪਏ ਦੀ ਲਾਗਤ ਨਾਲ ਪੂਰੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਲਈ ਪਹੁੰਚੇ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਇਹ ਨਿਵੇਸ਼ ਸੂਬੇ ਦੇ ਉੱਜਵਲ ਭਵਿੱਖ ਦੀ ਨੀਂਹ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।
ਪ੍ਰੋਗਰਾਮ ਦੇ ਤਹਿਤ ਉਨ੍ਹਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਪੋਸੀ ਵਿੱਚ ਨਵੇਂ ਕਲਾਸਰੂਮ, ਸਰਕਾਰੀ ਪ੍ਰਾਇਮਰੀ ਸਕੂਲ ਮਜ਼ਾਰਾ ਡਿੰਗਰੀਆਂ ਵਿੱਚ ਚਾਰਦੀਵਾਰੀ, ਸਰਕਾਰੀ ਮਿਡਲ ਸਕੂਲ ਸਰਹਾਲਾ ਖੁਰਦ ਵਿੱਚ ਹੋਰ ਵਿਕਾਸ ਕਾਰਜ, ਸਰਕਾਰੀ ਪ੍ਰਾਇਮਰੀ ਸਕੂਲ ਗੋਂਦਪੁਰ ਵਿੱਚ ਚਾਰਦੀਵਾਰੀ ਅਤੇ ਸਰਕਾਰੀ ਹਾਈ ਸਕੂਲ ਬਿੰਜੋ ਵਿੱਚ ਚਾਰਦੀਵਾਰੀ ਦੀ ਉਸਾਰੀ ਅਤੇ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਡਿਪਟੀ ਸਪੀਕਰ ਨੇ ਪੰਚਾਇਤ ਮੈਂਬਰਾਂ ਅਤੇ ਸਕੂਲ ਮੈਨੇਜਮੈਂਟ ਕਮੇਟੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਕੰਮ ਸਾਰਿਆਂ ਦੇ ਸਹਿਯੋਗ ਨਾਲ ਹੀ ਸੰਭਵ ਹੋਇਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਵੀ ਸੂਬਾ ਸਰਕਾਰ ਸਿੱਖਿਆ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਸੰਭਵ ਸਹਾਇਤਾ ਦਿੰਦੀ ਰਹੇਗੀ।
 
ਸ੍ਰੀ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ‘ਸਕੂਲ ਆਫ਼ ਐਮੀਨੈਂਸ’ ਵਰਗੇ ਬਿਹਤਰੀਨ ਉਪਰਾਲੇ ਕੀਤੇ ਹਨ, ਜੋ ਸਰਕਾਰੀ ਸਿੱਖਿਆ ਪ੍ਰਣਾਲੀ ਨੂੰ ਇੱਕ ਨਵੀਂ ਦਿਸ਼ਾ ਦੇ ਰਹੇ ਹਨ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਕੇ ਇਸ ਸਿੱਖਿਆ ਕ੍ਰਾਂਤੀ ਦਾ ਹਿੱਸਾ ਬਣਨ। ਇਸ ਮੌਕੇ ਪਿੰਡ ਦੀਆਂ ਪੰਚਾਇਤਾਂ ਦੇ ਨੁਮਾਇੰਦੇ, ਸਿੱਖਿਆ ਵਿਭਾਗ ਦੇ ਅਧਿਕਾਰੀ ਅਤੇ ਸਥਾਨਕ ਨਿਵਾਸੀ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

Tags:

Advertisement

Latest News

ਮੁੱਖ ਮੰਤਰੀ ਨੇ ਪਟਿਆਲਾ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਸਕੂਲੀ ਵਿਦਿਆਰਥੀਆਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ  ਮੁੱਖ ਮੰਤਰੀ ਨੇ ਪਟਿਆਲਾ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਸਕੂਲੀ ਵਿਦਿਆਰਥੀਆਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ 
CHANDIGARH,7,MAY,2025,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸਮਾਣਾ-ਪਟਿਆਲਾ ਸੜਕ 'ਤੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-05-2025 ਅੰਗ 671
ਮੁੱਖ ਮੰਤਰੀ ਨੇ ਪੁਣਛ ਸੈਕਟਰ ਦੇ ਗੁਰਦੁਆਰਾ ਸਾਹਿਬ ਉੱਤੇ ਹੋਏ ਹਮਲੇ ਵਿੱਚ ਚਾਰ ਲੋਕਾਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ
ਸੰਕਟਕਾਲੀਨ ਸਥਿਤੀ ਨਾਲ ਨਜਿੱਠਣ ਲਈ ਹੋਈ ਅਹਿਮ ਮੀਟਿੰਗ
ਸ਼ਾਮ 8 ਵਜੇ ਬਰਨਾਲਾ ਸ਼ਹਿਰ 'ਚ ਹੋਇਆ ਬਲੈਕ ਆਊਟ ਦਾ ਸਫ਼ਲ ਅਭਿਆਸ: ਡਿਪਟੀ ਕਮਿਸ਼ਨਰ
ਮਹਿਲਾ ਸਟਾਫ਼ ਨਾਲ ਦੁਰਵਿਵਹਾਰ ਕਰਨ ਵਾਲੇ ਵਿਅਕਤੀ ਵਿਰੁੱਧ ਮਾਮਲਾ ਦਰਜ
ਮਾਨਸਾ ਨਰਮੇ ਦੀ ਫਸਲ ਦੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਪਿੰਡਾ ਵਿੱਚ ਲਗਾਏ ਕਿਸਾਨ ਸਿਖਲਾਈ ਕੈਂਪ