ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਚਨਬੱਧ: ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ

ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਚਨਬੱਧ: ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ

ਅਮਲੋਹ/ਮੰਡੀ ਗੋਬਿੰਦਗੜ੍ਹ, 22 ਮਾਰਚ: 

 

ਯੁੱਧ ਨਸ਼ਿਆਂ ਵਿਰੁੱਧ ਵਿਸ਼ੇ 'ਤੇ ਦੇਸ਼ ਭਗਤ ਯੂਨੀਵਰਸਿਟੀ ਵਿਖੇ ਕਰਵਾਏ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਹਲਕਾ ਅਮਲੋਹ ਦੇ ਵਿਧਾਇਕ ਸ਼੍ਰੀ ਗੁਰਿੰਦਰ ਸਿੰਘ ਗੈਰੀ ਬੜਿੰਗ

ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਚਨਬੱਧ ਹੈ ਤੇ ਇਸ ਅਲਾਮਤ ਨੂੰ ਜੜ੍ਹ ਤੋਂ ਪੁੱਟਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। 

 

ਵਿਧਾਇਕ ਸ਼੍ਰੀ ਗੈਰੀ ਬੜਿੰਗ ਨੇ ਜ਼ੋਰ ਦੇ ਕੇ ਕਿਹਾ ਕਿ ਨਸ਼ਾ ਇੱਕ ਗੰਭੀਰ ਚੁਣੌਤੀ ਹੈ ਅਤੇ ਇਸ ਵਿਰੁੱਧ ਲੜਨਾ ਸਾਡੀ ਸਾਰਿਆਂ ਦੇ ਸਮੂਹਿਕ ਜ਼ਿੰਮੇਵਾਰੀ ਹੈ। ਜਾਗਰੂਕਤਾ, ਸਿੱਖਿਆ ਅਤੇ ਮਜ਼ਬੂਤ ਇੱਛਾ ਸ਼ਕਤੀ ਨੌਜਵਾਨਾਂ ਨੂੰ ਇਸ ਖ਼ਤਰੇ ਤੋਂ ਦੂਰ ਰਹਿਣ ਵਿੱਚ ਮਦਦ ਕਰ ਸਕਦੀ ਹੈ। ਉਨ੍ਹਾਂ ਨੇ ਲੋਕਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਨੂੰ ਸੂਬੇ ਵਿਚੋਂ ਖਤਮ ਕਰਨ ਲਈ ਵਚਨਬੱਧ ਹੈ।

 

ਹਲਕਾ ਵਿਧਾਇਕ ਨੇ ਕਿਹਾ ਕਿ ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਨੇ ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕਰ ਕੇ ਨਸ਼ਿਆਂ ਵਿਰੁੱਧ ਇੱਕ ਮਹੱਤਵਪੂਰਨ ਕਦਮ ਚੁੱਕਿਆ। 

 

ਸਮਾਗਮ ਦੌਰਾਨ ਐੱਸ.ਡੀ.ਐਮ. ਅਮਲੋਹ, ਸ੍ਰੀ ਚੇਤਨ ਬੰਗੜ, ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਧ ਰਹੀ ਸਮੱਸਿਆ ਤੇ ਇਸ ਤੋਂ ਬਚਾਅ ਬਾਰੇ ਸੰਬੋਧਨ ਕੀਤਾ। ਮਾਹਿਰਾਂ ਨੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੇ ਮਨੋਵਿਗਿਆਨਕ, ਸਮਾਜਿਕ ਅਤੇ ਕਾਨੂੰਨੀ ਪਹਿਲੂਆਂ 'ਤੇ ਕੀਮਤੀ ਵਿਚਾਰ ਸਾਂਝੇ ਕੀਤੇ।  

 

ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਨੇ ਕਿਹਾ ਕਿ ਜਾਗਰੂਕਤਾ ਮੁਹਿੰਮਾਂ, ਕਾਉਂਸਲਿੰਗ ਸੈਸ਼ਨਾਂ ਅਤੇ ਕਮਿਊਨਿਟੀ ਆਊਟਰੀਚ ਪ੍ਰੋਗਰਾਮਾਂ ਦੀ ਸ਼ੁਰੂਆਤ ਕਰ ਕੇ ਇੱਕ ਸਿਹਤਮੰਦ ਅਤੇ ਜ਼ਿੰਮੇਵਾਰ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਨੂੰ ਪ੍ਰਗਟਾਇਆ ਜਾ ਰਿਹਾ ਹੈ। 

 

ਇਸ ਦੌਰਾਨ ਵਿਦਿਆਰਥੀਆਂ ਨੇ ਇੰਟਰਐਕਟਿਵ ਸੈਸ਼ਨ ਵਿੱਚ ਸਰਗਰਮੀ ਨਾਲ ਹਿੱਸਾ ਲਿਆ, ਆਪਣੇ ਵਿਚਾਰ ਸਾਂਝੇ ਕੀਤੇ ਅਤੇ ਵਿਅਕਤੀਆਂ ਅਤੇ ਸਮਾਜ 'ਤੇ ਨਸ਼ਿਆਂ ਦੇ ਵਿਨਾਸ਼ਕਾਰੀ ਪ੍ਰਭਾਵ ਬਾਰੇ ਸਿੱਖਿਆ।

 

ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ, ਪ੍ਰੈਜ਼ੀਡੈਂਟ ਡਾ. ਸੰਦੀਪ ਸਿੰਘ, ਚਾਂਸਲਰ ਦੇ ਸਲਾਹਕਾਰ ਡਾ. ਵਰਿੰਦਰ ਸਿੰਘ, ਵਾਈਸ ਪ੍ਰੈਜ਼ੀਡੈਂਟ ਡਾ. ਹਰਸ਼ ਸਦਾਵਰਤੀ, ਡਾ. ਅਰਸ਼ਦੀਪ ਸਿੰਘ ਅਤੇ ਡਾ. ਪ੍ਰਭਜੋਤ ਸਿੰਘ ਨੇ ਸਾਰੇ ਮਹਿਮਾਨਾਂ ਅਤੇ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਨੌਜਵਾਨਾਂ ਦੇ ਬਿਹਤਰ ਭਵਿੱਖ ਲਈ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਦਾ ਪ੍ਰਬੰਧ ਕਰਦੇ ਰਹਿਣਾ ਚਾਹੀਦਾ ਹੈ। ਰਾਜਵਿੰਦਰ ਸਿੰਘ ਦੀ ਅਗਵਾਈ ਵਾਲੇ ਅਕਸ ਰੰਗਮੰਚ ਸਮਰਾਲਾ ਸਮੂਹ ਨੇ ਸਮਾਜਿਕ ਬੁਰਾਈਆਂ ਵਿਰੁੱਧ ਨੁੱਕੜ ਨਾਟਕ ਵੀ ਖੇਡਿਆ।

 

ਜ਼ਿਕਰਯੋਗ ਹੈ ਕਿ ਇਹ ਉਪਰਾਲਾ ਯੂਨੀਵਰਸਿਟੀ ਦੇ ਵਿਦਿਆਰਥੀ ਭਲਾਈ ਵਿਭਾਗ ਅਧੀਨ ਰੈੱਡ ਰਿਬਨ ਕਲੱਬ ਵੱਲੋਂ ਪੰਜਾਬ ਸਰਕਾਰ, ਸਕੂਲ ਆਫ਼ ਨਰਸਿੰਗ, ਦੇਸ਼ ਭਗਤ ਯੂਨੀਵਰਸਿਟੀ ਦੇ ਸਹਿਯੋਗ ਨਾਲ ਕੀਤਾ ਗਿਆ, ਜਿਸ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਨਸ਼ਾ ਮੁਕਤ ਸਮਾਜ ਨੂੰ ਉਤਸ਼ਾਹਿਤ ਕਰਨਾ ਹੈ। ਇਸ ਮੌਕੇ ਨਰਸਿੰਗ ਵਿਭਾਗ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਦੀ ਲਤ ਬਾਰੇ ਜਾਗਰੂਕ ਕਰਨ ਲਈ ਨਸ਼ਾ ਵਿਰੋਧੀ ਰੈਲੀ ਵੀ ਕੱਢੀ ਗਈ।

 

ਇਸ ਮੌਕੇ ਡੀ.ਐੱਸ.ਪੀ. ਗੁਰਦੀਪ ਸਿੰਘ ਤੇ ਮੈਡੀਕਲ ਅਫ਼ਸਰ ਡਾ. ਸਲੀਨਾ ਸਮੇਤ ਵੱਖੋ ਵੱਖ ਸ਼ਖ਼ਸੀਅਤਾਂ ਹਾਜ਼ਰ ਸਨ।

Tags:

Advertisement

Latest News

ਪੁਲਿਸ ਵਲੋਂ ਅੰਤਰਰਾਜੀ ਨਾਕੇ ਲਗਾ ਕੇ ਕੀਤੀ ਵਾਹਨਾਂ ਦੀ ਚੈਕਿੰਗ ਪੁਲਿਸ ਵਲੋਂ ਅੰਤਰਰਾਜੀ ਨਾਕੇ ਲਗਾ ਕੇ ਕੀਤੀ ਵਾਹਨਾਂ ਦੀ ਚੈਕਿੰਗ
ਨੰਗਲ 24 ਮਾਰਚ () ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ...
80 ਪਿੰਡਾਂ ਦੀਆਂ ਮਹਿਲਾ ਕਿਸਾਨਾਂ ਲਈ ਗਰਮੀ ਰੁੱਤ ਦੀਆਂ ਬੀਜ ਕਿੱਟਾ ਜਾਰੀ
ਪੰਜਾਬ ਸਰਕਾਰ ਦੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵਲੋਂ ਸੰਪਰਕ ਪ੍ਰੋਗਰਾਮ ਸ਼ੁਰੂ
ਵਿਜੀਲੈਂਸ ਬਿਊਰੋ ਅਤੇ ਖੁਰਾਕ ਸੁਰੱਖਿਆ ਵਿਭਾਗ ਵੱਲੋਂ ਡੇਅਰੀਆਂ ਅਤੇ ਦੁਕਾਨਾਂ ਦੀ ਅਚਨਚੇਤ ਚੈਕਿੰਗ; ਜਾਂਚ ਲਈ ਨਮੂਨੇ ਕੀਤੇ ਇਕੱਤਰ
ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦਾ ਨਤੀਜਾ ਰਿਹਾ ਸ਼ਾਨਦਾਰ
ਸ਼ਹਿਰ ਵਾਸੀਆਂ ਨੂੰ ਸਵੱਛਤਾ ਸਰਵੇਖਣ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ
ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਡਿਪਟੀ ਸਪੀਕਰ ਰੌੜੀ ਵੱਲੋਂ ਅਨੁਮਾਨ ਕਮੇਟੀ ਦੀ ਰਿਪੋਰਟ ਪੇਸ਼