ਪੰਜਾਬ ਸਰਕਾਰ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ

ਪੰਜਾਬ ਸਰਕਾਰ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ

Chandigarh,02 OCT,2024,(Azad Soch News):- ਪੰਜਾਬ ਸਰਕਾਰ (Punjab Govt) ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ,ਪੰਜਾਬ ਵਿੱਚ ਵੱਧ ਰਹੀ ਠੰਡ ਦੇ ਮੱਦੇਨਜ਼ਰ ਲਿਆ ਗਿਆ ਹੈ,ਸੋਮਵਾਰ ਤੋਂ ਸਕੂਲ ਸਵੇਰੇ 9 ਵਜੇ ਸ਼ੁਰੂ ਹੋਣਗੇ ਤੇ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ,ਹੁਕਮ ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਲਾਗੂ ਹੋਵੇਗਾ,ਇਸ ਸਬੰਧੀ ਸਿੱਖਿਆ ਵਿਭਾਗ (Department of Education) ਵੱਲੋਂ ਹਾਲ ਹੀ ਵਿੱਚ ਹੁਕਮ ਜਾਰੀ ਕੀਤੇ ਗਏ ਹਨ,ਇਹ ਹੁਕਮ 1 ਨਵੰਬਰ ਤੋਂ ਲਾਗੂ ਹੋ ਗਏ ਹਨ,ਪਰ ਸਕੂਲ ਲੱਗਣ ਦਾ ਪਹਿਲਾ ਦਿਨ ਸੋਮਵਾਰ ਹੋਵੇਗਾ,ਇਸ ਲਈ ਇਹ ਸੋਮਵਾਰ ਤੋਂ ਹੀ ਸ਼ੁਰੂ ਹੋ ਜਾਵੇਗਾ,ਪੰਜਾਬ ਭਰ ’ਚ 19 ਹਜ਼ਾਰ ਤੋਂ ਵੱਧ ਸਕੂਲ ਹਨ। ਜਿਨ੍ਹਾਂ 'ਤੇ ਉਪਰੋਕਤ ਹੁਕਮ ਲਾਗੂ ਹੋਣਗੇ,ਪੰਜਾਬ ਵਿਚ ਸਕੂਲਾਂ ਦਾ ਸਮਾਂ ਇੱਕ ਸੈਸ਼ਨ (Session) ਵਿਚ 3 ਵਾਰ ਬਦਲਦਾ ਹੈ,1 ਅਪ੍ਰੈਲ ਤੋਂ 30 ਸਤੰਬਰ ਤੱਕ ਸਕੂਲ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੈ,ਜਦੋਂ ਕਿ 1 ਅਕਤੂਬਰ ਤੋਂ 31 ਅਕਤੂਬਰ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ 2.30 ਵਜੇ ਤੱਕ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ (Senior Secondary Schools) ਦਾ ਸਮਾਂ ਸਵੇਰੇ 8.30 ਤੋਂ 2.50 ਵਜੇ ਤੱਕ ਹੈ,1 ਨਵੰਬਰ ਤੋਂ 28 ਫਰਵਰੀ ਤੱਕ ਪ੍ਰਾਇਮਰੀ ਸਕੂਲਾਂ (Primary Schools) ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਅਤੇ ਮਿਡਲ (Middle) ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੈ।

Advertisement

Latest News

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ
ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਦੇ ਕਿਸੇ ਵੀ ਪੱਖ ਨੂੰ ਅਣਗੌਲਿਆ ਨਾ...
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਕੇਂਦਰੀ ਵਿਧਾਨ ਸਭਾ ਹਲਕੇ ਦੇ ਕਿਸੇ ਵੀ ਵਾਰਡ ਵਿੱਚ ਵਿਕਾਸ ਕਾਰਜਾਂ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਧਾਇਕ ਡਾ: ਅਜੇ ਗੁਪਤਾ
ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਪਲੇਸਮੈਂਟ ਕੈਂਪ 31 ਦਸੰਬਰ ਨੂੰ : ਡਿਪਟੀ ਕਮਿਸ਼ਨਰ
ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ