ਪੰਜਾਬ ਸਰਕਾਰ ਵੱਲੋਂ ਪਿੜਾਈ ਸੀਜ਼ਨ 2023-24 ਦੀ ਗੰਨੇ ਦੀ ਕੁੱਲ ਬਕਾਇਆ ਰਹਿੰਦੀ 28.00 ਕਰੋੜ ਰੁਪਏ ਦੀ ਕੀਤੀ ਪੇਮੈਂਟ

ਪੰਜਾਬ ਸਰਕਾਰ ਵੱਲੋਂ ਪਿੜਾਈ ਸੀਜ਼ਨ 2023-24 ਦੀ ਗੰਨੇ ਦੀ ਕੁੱਲ ਬਕਾਇਆ ਰਹਿੰਦੀ 28.00 ਕਰੋੜ ਰੁਪਏ ਦੀ ਕੀਤੀ ਪੇਮੈਂਟ

ਫਾਜਿਲਾਕ 14 ਅਗਸਤ

ਪੰਜਾਬ ਸਰਕਾਰ ਵੱਲੋਂ ਪਿੜਾਈ ਸੀਜ਼ਨ 2023-24 ਦੀ ਗੰਨੇ ਦੀ ਕੁੱਲ ਬਕਾਇਆ ਰਹਿੰਦੀ 28.00 ਕਰੋੜ ਰੁਪਏ ਦੀ ਪੇਮੈਂਟ ਕਰ ਦਿੱਤੀ ਗਈ ਹੈਇਸ ਲਈ ਫਾਜ਼ਿਲਕਾ ਸਹਿਕਾਰੀ ਖੰਡ ਮਿੱਲ ਦੇ ਬੋਰਡ ਆਫ ਡਾਇਰੈਕਟਰਜ਼ ਅਤੇ ਮਿੱਲ ਦੇ ਜਨਰਲ ਮੈਨੇਜਰ ਵੱਲੋਂ ਪੰਜਾਬ ਸਰਕਾਰਇਲਾਕੇ ਦੇ ਐਮ. ਐਲ.ਏ. ਸਾਹਿਬਾਨਾਂਸੂਗਰਫੈੱਡ ਪੰਜਾਬ ਦੇ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ ਦਾ ਧੰਨਵਾਦ ਕੀਤਾ ਗਿਆ । ਪੰਜਾਬ ਸਰਕਾਰ ਵੱਲੋਂ ਗੰਨੇ ਦੀ ਸਮੇਂ ਸਿਰ ਅਤੇ ਪੂਰੀ ਕੀਤੀ ਗਈ ਬਕਾਇਆ ਗੰਨੇ ਦੀ ਪੇਮੈਂਟ ਹੋਣ ਕਰਕੇ ਇਲਾਕੇ ਦੇ ਗੰਨਾ ਕਾਸ਼ਤਕਾਰਾਂ ਵਿੱਚ ਖੁਸ਼ੀ ਦੀ ਲਹਿਰ ਹੈ ।

                ਪੰਜਾਬ ਸਰਕਾਰ ਵੱਲੋਂ ਸਮੇਂ ਸਿਰ ਕੀਤੀ ਗਈ ਪੇਮੈਂਟ ਕਰਕੇ ਆਉਂਣ ਵਾਲੇ ਸਮੇਂ ਵਿੱਚ ਗੰਨੇ ਹੇਠ ਰਕਬਾ ਵੱਧਣ ਦੀ ਆਸ ਬਣ ਗਈ ਹੈਜਿਸ ਕਰਕੇ ਸਹਿਕਾਰੀ ਖੰਡ ਮਿੱਲ ਫਾਜ਼ਿਲਕਾ ਗੰਨੇ ਪੱਖੋਂ ਆਪਣੇ ਪੈਰਾਂ ਤੇ ਖੜੀ ਹੋ ਜਾਵੇਗੀ ਅਤੇ ਇਸ ਨਾਲ ਇਸ ਸਰਹੱਦੀ ਇਲਾਕੇ ਵਿੱਚ ਹੋਰ ਵੀ ਖੁਸ਼ਹਾਲੀ ਆਵੇਗੀ ।

                ਮਿੱਲ ਦੇ ਚੇਅਰਮੈਨਸ੍ਰੀ ਅਸ਼ਵਨੀ ਕੁਮਾਰ ਅਤੇ ਮਿੱਲ ਦੇ ਜਨਰਲ ਮੈਨੇਜਰ ਸ੍ਰੀ ਸੁਖਦੀਪ ਸਿੰਘ ਵੱਲੋਂ ਦੱਸਿਆ ਗਿਆ ਕਿ ਸੀਜ਼ਨ 2022-23 ਦੌਰਾਨ ਕੀਤੀ ਗਈ 4.92 ਲੱਖ ਕੁਇੰਟਲ ਦੀ ਪਿੜਾਈ ਵਿਰੁੱਧ ਮਿੱਲ ਵੱਲੋਂ ਸੀਜ਼ਨ 2023-24 ਦੌਰਾਨ 9.30 ਲੱਖ ਕੁਇੰਟਲ ਗੰਨੇ ਦੀ ਪਿੜਾਈ ਕੀਤੀ ਗਈ ਅਤੇ ਆਉਂਣ ਵਾਲੇ ਸੀਜ਼ਨ 2024-25 ਦੌਰਾਨ ਮਿੱਲ ਵੱਲੋਂ ਲਗਭਗ 14.00 ਲੱਖ ਕੁਇੰਟਲ ਗੰਨਾ ਪੀੜਨ ਦੀ ਆਸ ਹੈ। ਮਿੱਲ ਦੇ ਚੇਅਰਮੈਨ ਅਤੇ ਜਨਰਲ ਮੈਨੇਜਰ ਵੱਲੋਂ ਇਲਾਕੇ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਗੰਨਾ ਬੀਜਣ ਦੀ ਅਪੀਲ ਕੀਤੀ ਗਈ । ਇਲਾਕੇ ਦੇ ਸਮੂਹ ਗੰਨਾ ਕਾਸ਼ਤਕਾਰਾਂ ਵੱਲੋਂ ਵੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ  ਗਿਆ ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644
ਸਲੋਕੁ ਮਃ ੩ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ...
5 ਅਕਤੂਬਰ ਨੂੰ ਹੋਣ ਵਾਲੇ Haryana Assembly Elections ਲਈ 1561 ਉਮੀਦਵਾਰਾਂ ਨੇ ਕੀਤਾ ਨੋਮੀਨੇਸ਼ਨ
ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ ਸੀ.ਬੀ.ਆਈ. ਦੇ ਕੇਸ ਵਿੱਚ ਵੀ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ
ਬਰਸਾਤ ਦਾ ਮੌਸਮ ਹੋਣ ਕਰਕੇ ਚੰਡੀਗੜ੍ਹ,ਮੋਹਾਲੀ ਅਤੇ ਪੰਚਕੂਲਾ ਵਿੱਚ ਡੇਂਗੂ ਦੇ ਕੇਸ ਵੱਧਦੇ ਜਾ ਰਹੇ ਹਨ
ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਨਾਟੋ ਦੇਸ਼ਾਂ ਨੂੰ ਸਖ਼ਤ ਚੇਤਾਵਨੀ ਦਿੱਤੀ
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਦ ਸ਼ਰਮਾ ਵੱਲੋਂ ਮੋਗਾ ਦਾ ਦੌਰਾ