ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਵਚਨਬੱਧ, ਡੀਸੀ ਫਰੀਦਕੋਟ

ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਵਚਨਬੱਧ, ਡੀਸੀ ਫਰੀਦਕੋਟ

ਫਰੀਦਕੋਟ-15 ਅਗਸਤ: ਡਿਪਟੀ ਕਮਿਸ਼ਨਰਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਨੇ ਅੱਜ ਅਜ਼ਾਦੀ ਦਿਹਾੜੇ ਸਬੰਧੀ ਮਨਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਅਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨਾਲ ਕਥਿਤ ਬਦਸਲੂਕੀ ਬਾਰੇ ਮੀਡੀਆ ਦੇ ਇੱਕ ਹਿੱਸੇ ਵਿੱਚ ਆਈਆਂ ਰਿਪੋਰਟਾਂ ਨੂੰ ਸਿਰੇ ਤੋਂ ਰੱਦ ਕਰਦਿਆਂ ਕਿਹਾ ਕਿ ਆਜ਼ਾਦੀ ਦਿਹਾੜੇ ਦੇ ਜਸ਼ਨ ਅਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀ ਹਾਜ਼ਰੀ ਤੋਂ ਬਿਨਾਂ ਕਦੇ ਸੰਪੂਰਨ ਨਹੀਂ ਹੁੰਦੇ।

 

ਅੱਜ ਨਹਿਰੂ ਸਟੇਡੀਅਮ ਵਿਖੇ ਸਮਾਗਮ ਦੌਰਾਨ ਦੋ-ਤਿੰਨ ਪਰਿਵਾਰਾਂ ਵੱਲੋਂ ਕੀਤੇ ਗਏ ਰੌਲੇ-ਰੱਪੇ ਨੂੰ ਮੰਦਭਾਗਾ ਕਰਾਰਦਿਆਂ ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਪੰਜਾਬ ਸਰਕਾਰ ਦੇ ਮੁੱਖ ਟੀਚਿਆਂ ਵਿੱਚੋਂ ਇੱਕ ਟੀਚਾ ਹੈ ।

 

ਅਜਿਹੇ ਪਰਿਵਾਰਾਂ ਲਈ ਅੱਜ ਦੇ ਪ੍ਰੋਗਰਾਮ ਦੌਰਾਨ ਨਾਕਾਫ਼ੀ ਸਹੂਲਤਾਂ ਬਾਰੇ ਮੀਡੀਆ ਦੇ ਇੱਕ ਹਿੱਸੇ ਦੇ ਦਾਅਵਿਆਂ ਨੂੰ ਨਕਾਰਦਿਆਂ ਉਨ੍ਹਾਂ ਕਿਹਾ ਕਿ 100 ਸਾਲ ਤੋਂ ਵੱਧ ਉਮਰ ਦੇ ਇੱਕ ਸੁਤੰਤਰਤਾ ਸੈਨਾਨੀ ਅਤੇ 65 ਹੋਰ ਅਜ਼ਾਦੀ ਘੁਲਾਟੀਆ ਦੇ ਵੰਸ਼ਜ ਜੋ ਪਰਿਵਾਰਾਂ ਸਮੇਤ ਫ਼ਰੀਦਕੋਟ ਵਿਖੇ ਪਹੁੰਚੇ ਸੀਉਨ੍ਹਾਂ ਦੀ ਸਹੂਲਤ ਲਈ ਕੁੱਲ ਛੇ ਵਿਭਾਗਾਂ ਦੀਆਂ ਸੇਵਾਵਾਂ ਲਈਆਂ ਗਈਆਂ ਸਨ ।

 

  ਉਨ੍ਹਾਂ ਦੱਸਿਆ ਕਿ ਫਰੀਦਕੋਟ ਤੋਂ 15-18 ਕਿਲੋਮੀਟਰ ਦੂਰ ਪੈਂਦੇ ਪਿੰਡ ਭਾਣਾ ਵਿਖੇ 100 ਸਾਲ ਤੋਂ ਵੱਧ ਉਮਰ ਦੇ ਆਜ਼ਾਦੀ ਘੁਲਾਟੀਏ ਨਿਹਾਲ ਸਿੰਘ ਦੀ ਰਿਹਾਇਸ਼ ਤੇ ਡਾਕਟਰਾਂ ਦੀ ਵਿਸ਼ੇਸ਼ ਟੀਮ ਭੇਜੀ ਗਈ।  ਇੱਕ ਵਾਰ ਚੈਕਅੱਪ ਹੋਣ ਤੋਂ ਬਾਅਦਬਲਾਕ ਵਿਕਾਸ ਅਫਸਰ ਨੂੰ ਉਹਨਾਂ ਨੂੰ ਲੈਣ ਲਈ ਅਤੇ ਫਿਰ ਉਸੇ ਤਰੀਕੇ ਨਾਲ

ਉਨ੍ਹਾਂ ਦੇ ਪਿੰਡ ਛੱਡਣ ਲਈ ਗੱਡੀ ਦਾ ਪ੍ਰਬੰਧ ਕਰਕੇ ਭੇਜਿਆ ਗਿਆ ਸੀ।

 

ਸਮਾਗਮ ਵਿੱਚ 65 ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨੂੰ ਰਿਫਰੈਸ਼ਮੈਂਟ ਦੇਣ ਲਈ 8 ਵੇਟਰਾਂ ਦੇ ਨਾਲ ਨਾਜ਼ਰ ਸ਼ਾਖਾ ਦੇ ਕਰਮਚਾਰੀ ਤਾਇਨਾਤ ਕੀਤੇ ਗਏ ਸਨ।  ਪ੍ਰੋਗਰਾਮ ਦੌਰਾਨ ਏਨਾ ਪਰਿਵਾਰਾਂ ਨੂੰ ਲੱਡੂ ਦੇ ਪੈਕਟਾਂ ਤੋਂ ਇਲਾਵਾ ਬਿਸਕੁਟ ਅਤੇ ਬਰਫੀ ਨਾਲ ਚਾਹ ਵਰਤਾਈ ਗਈ ।  ਪਰਿਵਾਰ ਦੇ ਹਰੇਕ ਮੈਂਬਰ ਨੂੰ ਬੋਤਲਾਂ ਵਿੱਚ ਪਾਣੀ ਦਿੱਤਾ ਗਿਆ ਅਤੇ ਉਚੇਚ ਤੌਰ ਤੇ ਵੱਖਰੀ ਬੈਠਣ ਦੀ ਥਾਂ ਲਈ ਵਿਸ਼ੇਸ਼ ਚਾਰਦੀਵਾਰੀ ਵਿੱਚ 13 ਪੱਖੇ ਲਗਾਏ ਗਏਉਹਨਾਂ ਦਾ ਆਉਣ ਦਾ ਰਸਤਾ ਵੀ ਖਾਸ ਸਿਰਫ ਅਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਵਾਸਤੇ ਰੱਖਿਆ ਗਿਆ ਸੀ।

ਇਸ ਰਾਸਤੇ ਤੋਂ ਹੋਰ ਕਿਸੇ ਨੂੰ ਲੰਘਣ ਨਹੀਂ ਦਿੱਤਾ ਗਿਆ। ਏਨਾ ਹੀ ਨਹੀਂ ਅਜ਼ਾਦੀ ਘੁਲਾਟੀਆ ਦੇ ਪਰਿਵਾਰਾਂ ਦੇ ਬੈਠਣ ਦੇ ਪ੍ਰਬੰਧਾਂ ਦੀ ਜਾਂਚ ਕਰਨ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਤਾਇਨਾਤ ਕੀਤੇ ਗਏ ਸਨ। ਇਨ੍ਹਾਂ ਸਾਰੇ ਪਰਿਵਾਰਾਂ ਨੂੰ ਰਿਫਰੈਸ਼ਮੈਂਟ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਨਾਜ਼ਰ ਬਰਾਂਚ ਦੇ ਕਰਮਚਾਰੀ ਤਾਇਨਾਤ ਕੀਤੇ ਗਏ ਸਨ।

 

 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੁਰੱਖਿਆ ਲਈ ਪੁਲਿਸ ਤੋਂ ਇਲਾਵਾ ਡਾਕਟਰਾਂ ਦੀ ਟੀਮ ਵੀ ਉਨ੍ਹਾਂ ਲਈ ਤਿਆਰ ਰੱਖੀ ਗਈ ਸੀ। ਉਨ੍ਹਾਂ ਅੰਤ ਵਿਚ ਇਹ ਕਿਹਾ ਕਿ ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਕਿਸੇ ਵੀ ਤਰ੍ਹਾਂ ਦੀ ਤਕਰਾਰ ਕਰਨ ਲਈ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਪੁਲੀਸ ਅਧਿਕਾਰੀ/ ਕਰਮਚਾਰੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

  ਇਸ ਦੌਰਾਨ ਇਕ ਆਜ਼ਾਦੀ ਘੁਲਾਟੀਏ ਦੇ ਪੁੱਤਰ ਬਲਦੇਵ ਸਿੰਘ ਅਤੇ ਇਕ ਹੋਰ ਕੁਲਜੀਤ ਸਿੰਘ ਬੰਬੀਹਾਜਿਸ ਦੇ ਦਾਦਾ ਹਰਦਿੱਤ ਸਿੰਘ ਅਤੇ ਚਾਚਾ ਭਾਗ ਸਿੰਘ ਆਜ਼ਾਦੀ ਘੁਲਾਟੀਏ ਸਨਨੇ ਕਿਹਾ ਕਿ ਉਹ ਅੱਜ ਦੇ ਪ੍ਰੋਗਰਾਮ ਤੋਂ ਬਹੁਤ ਸੰਤੁਸ਼ਟ ਹਨ। ਉਨ੍ਹਾਂ ਦਾਅਵਾ ਕੀਤਾ ਕਿ ਅੱਜ ਨਹਿਰੂ ਸਟੇਡੀਅਮ ਵਿੱਚ ਕੀਤੇ ਗਏ ਪ੍ਰਬੰਧ ਮੁਕੰਮਲ ਤੌਰ ਤੇ ਤਸੱਲੀਬਖ਼ਸ ਸਨ। ਉਨ੍ਹਾਂ ਕਿਹਾ ਕਿ ਇਸ ਤੋ ਹੋਰ ਵੱਧ ਜ਼ਿਲ੍ਹਾ ਪ੍ਰਸ਼ਾਸ਼ਨ ਕੁਝ ਨਹੀਂ ਕਰ ਸਕਦਾ ਸੀ। ਉਨ੍ਹਾਂ ਜੋ ਵੀ ਪ੍ਰਬੰਧ ਕੀਤੇ ਉਹ ਹਰ ਪੱਖੋ ਸੰਪੂਰਨ ਸਨ।

 

ਉਨ੍ਹਾਂ ਕਿਹਾ ਕਿ ਸਿਰਫ ਕੁਝ ਕੁ ਲੋਕਾਂ ਨੇ ਮੀਡੀਆ ਦਾ ਧਿਆਨ ਖਿੱਚਣ ਲਈ ਰੌਲਾ ਪਾਇਆ ਹੈਜੋ ਕਿ ਬਹੁਤ ਹੀ ਮੰਦਭਾਗਾ ਹੈ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644
ਸਲੋਕੁ ਮਃ ੩ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ...
5 ਅਕਤੂਬਰ ਨੂੰ ਹੋਣ ਵਾਲੇ Haryana Assembly Elections ਲਈ 1561 ਉਮੀਦਵਾਰਾਂ ਨੇ ਕੀਤਾ ਨੋਮੀਨੇਸ਼ਨ
ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ ਸੀ.ਬੀ.ਆਈ. ਦੇ ਕੇਸ ਵਿੱਚ ਵੀ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ
ਬਰਸਾਤ ਦਾ ਮੌਸਮ ਹੋਣ ਕਰਕੇ ਚੰਡੀਗੜ੍ਹ,ਮੋਹਾਲੀ ਅਤੇ ਪੰਚਕੂਲਾ ਵਿੱਚ ਡੇਂਗੂ ਦੇ ਕੇਸ ਵੱਧਦੇ ਜਾ ਰਹੇ ਹਨ
ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਨਾਟੋ ਦੇਸ਼ਾਂ ਨੂੰ ਸਖ਼ਤ ਚੇਤਾਵਨੀ ਦਿੱਤੀ
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਦ ਸ਼ਰਮਾ ਵੱਲੋਂ ਮੋਗਾ ਦਾ ਦੌਰਾ