ਪੰਜਾਬ ਸਰਕਾਰ ਪੰਜਾਬ ਦੀ ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਸੰਭਾਲਣ ਲਈ ਕਰ ਰਹੀ ਹੈ ਸ਼ਾਨਦਾਰ ਕੰਮ- ਅਮਨ ਅਰੋੜਾ

ਪੰਜਾਬ ਸਰਕਾਰ ਪੰਜਾਬ ਦੀ ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਸੰਭਾਲਣ ਲਈ ਕਰ ਰਹੀ ਹੈ ਸ਼ਾਨਦਾਰ ਕੰਮ- ਅਮਨ ਅਰੋੜਾ

ਭਲਾਈਆਣਾ/ਸ੍ਰੀ ਮੁਕਤਸਰ ਸਾਹਿਬ, 28 ਅਗਸਤ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡ ਭਲਾਈਆਣਾ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਤੀਆਂ ਦੇ ਮੇਲੇ ਦੇ ਪਹਿਲੇ ਦਿਨ ਦੂਜੇ ਸੈਸ਼ਨ ਦਾ ਉਦਘਾਟਨ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੀਪ ਜਗਾ ਕੇ ਕੀਤਾ।

ਇਸ ਮੌਕੇ ਉਹਨਾਂ ਦੇ ਨਾਲ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜਧਰਮਕੋਟ ਦੇ ਵਿਧਾਇਕ ਸ਼੍ਰੀ ਦਵਿੰਦਰ ਸਿੰਘ ਲਾਡੀ ਢੋਸ ਅਤੇ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਸੇ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਲਏ ਸੰਕਲਪ ਦੀ ਸਿੱਧੀ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ।  ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਮੁਹਾਜ ਤੇ ਲੋਕ ਸੇਵਾ ਨੂੰ ਸਮਰਪਿਤ ਹੈ ਅਤੇ ਵੱਖ ਵੱਖ ਸਕੀਮਾਂ ਰਾਹੀਂ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਦੇਣ ਲਈ ਉਪਰਾਲੇ ਕੀਤੇ ਜਾ ਰਹੇ ਹਨ । ਉਹਨਾਂ ਕਿਹਾ ਕਿ ਇਸ ਤਰ੍ਹਾਂ ਦੇ ਮੇਲਿਆਂ ਨਾਲ ਸਾਡੀ ਨਵੀਂ ਪੀੜੀ ਸਾਡੇ ਅਮੀਰ ਵਿਰਸੇ ਤੋਂ ਜਾਣੂ ਹੋਵੇਗੀ।

ਇਸ ਤੋਂ ਪਹਿਲਾਂ ਇੱਥੇ ਪਹੁੰਚਣ ਤੇ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ, ਐਸ.ਐਸ.ਪੀ. ਤੁਸ਼ਾਰ ਗੁਪਤਾ ਏ.ਡੀ.ਸੀ. ਵਿਕਾਸ ਸ਼੍ਰੀ ਸੁਰਿੰਦਰ ਸਿੰਘ ਢਿੱਲੋਐਸ ਡੀ ਐਮ ਡਾਕਟਰ ਸੰਜੀਵ ਕੁਮਾਰ ਅਤੇ ਬਲਜੀਤ ਕੌਰ ਹੋਰ ਅਧਿਕਾਰੀਆਂ ਨੇ ਉਨਾਂ ਦਾ ਸਵਾਗਤ ਕੀਤਾ।

ਕੈਬਨਿਟ ਮੰਤਰੀ ਨੇ ਇਸ ਮੌਕੇ ਤੀਆਂ ਦੇ ਇਸ ਮੇਲੇ ਦੌਰਾਨ ਵੱਖ-ਵੱਖ ਸਵੈ ਸਹਾਇਤਾ ਸਮੂਹਾਂ ਵੱਲੋਂ ਲਗਾਏ ਗਏ ਸਟਾਲ ਵੇਖੇ ਅਤੇ ਉਨਾਂ ਦੀ ਹੌਸਲਾ ਅਫਜਾਈ ਕੀਤੀ। ਉਨਾਂ ਨੇ ਵਿਸ਼ੇਸ਼ ਤੌਰ ਤੇ ਇੱਥੇ ਪੇਂਡੂ ਪੰਜਾਬ ਦੇ ਦ੍ਰਿਸ਼ ਨੂੰ ਰੂਪਮਾਨ ਕੀਤੇ ਜਾਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇੱਥੇ ਪ੍ਰਦਰਸ਼ਨ ਕੀਤੀਆਂ ਗਈਆਂ ਵਸਤਾਂ ਸਾਡੀ ਨਵੀਂ ਪੀੜੀ ਦੇ ਗਿਆਨ ਵਿੱਚ ਵਾਧਾ ਕਰਨਗੀਆਂ। ਇਸ ਮੌਕੇ ਪੰਜਾਬ ਦੇ ਨਾਮਵਰ ਗਾਇਕਾ ਗੁਰਲੇਜ ਅਖਤਰ ਨੇ ਆਪਣੇ ਗੀਤਾਂ ਦੀ ਛਹਿਬਰ ਨਾਲ ਦਰਸ਼ਕਾਂ ਦਾ ਮਨੋਰੰਜਨ ਵੀ ਕੀਤਾ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644
ਸਲੋਕੁ ਮਃ ੩ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ...
5 ਅਕਤੂਬਰ ਨੂੰ ਹੋਣ ਵਾਲੇ Haryana Assembly Elections ਲਈ 1561 ਉਮੀਦਵਾਰਾਂ ਨੇ ਕੀਤਾ ਨੋਮੀਨੇਸ਼ਨ
ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ ਸੀ.ਬੀ.ਆਈ. ਦੇ ਕੇਸ ਵਿੱਚ ਵੀ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ
ਬਰਸਾਤ ਦਾ ਮੌਸਮ ਹੋਣ ਕਰਕੇ ਚੰਡੀਗੜ੍ਹ,ਮੋਹਾਲੀ ਅਤੇ ਪੰਚਕੂਲਾ ਵਿੱਚ ਡੇਂਗੂ ਦੇ ਕੇਸ ਵੱਧਦੇ ਜਾ ਰਹੇ ਹਨ
ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਨਾਟੋ ਦੇਸ਼ਾਂ ਨੂੰ ਸਖ਼ਤ ਚੇਤਾਵਨੀ ਦਿੱਤੀ
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਦ ਸ਼ਰਮਾ ਵੱਲੋਂ ਮੋਗਾ ਦਾ ਦੌਰਾ