ਪੰਜਾਬ ਸਰਕਾਰ ਵੱਲੋਂ ਐਨ.ਜੀ.ਓਜ਼ ਨੂੰ ਵਿੱਤੀ ਸਹਾਇਤਾ ਲਈ 80 ਲੱਖ ਰੁਪਏ ਦੀ ਗਰਾਂਟ ਜਾਰੀ – ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਐਨ.ਜੀ.ਓਜ਼ ਨੂੰ ਵਿੱਤੀ ਸਹਾਇਤਾ ਲਈ 80 ਲੱਖ ਰੁਪਏ ਦੀ ਗਰਾਂਟ ਜਾਰੀ – ਡਾ. ਬਲਜੀਤ ਕੌਰ

ਚੰਡੀਗੜ੍ਹ, 31 ਮਾਰਚ:

 ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਨਰਮੰਦ ਅਤੇ ਆਤਮਨਿਰਭਰ ਬਣਾਉਣ ਦੇ ਉਦੇਸ਼ ਨਾਲ ਐਨ.ਜੀ.ਓਜ਼ (ਗੈਰ-ਸਰਕਾਰੀ ਸੰਸਥਾਵਾਂ) ਨੂੰ 80 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੀਆਂ ਐਨ.ਜੀ.ਓਜ਼ ਰਾਹੀਂ ਨੌਜਵਾਨਾਂ ਅਤੇ ਮਹਿਲਾਵਾਂ ਨੂੰ ਕਟਿੰਗ-ਟੇਲਰਿੰਗ, ਫੈਸ਼ਨ ਡਿਜ਼ਾਇਨਿੰਗ, ਕੰਪਿਊਟਰ,  ਟੈਲੀ ਟ੍ਰੇਨਿੰਗ ਅਤੇ ਬਿਊਟੀ ਥੈਰੇਪਿਸਟ ਟ੍ਰੇਨਿੰਗ  ਵਰਗੀਆਂ ਕੋਰਸਾਂ ਰਾਹੀਂ ਸਵੈ-ਰੋਜ਼ਗਾਰ ਯੋਗ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ 4 ਗੈਰ ਸਰਕਾਰੀ ਸੰਸਥਾਵਾਂ ਨੂੰ ਕਟਿੰਗ ਐਂਡ ਟੇਲਰਿੰਗ, ਫੈਸ਼ਨ ਡਿਜ਼ਾਇਨਿੰਗ ਅਤੇ ਕੰਪਿਊਟਰ ਟ੍ਰੇਨਿੰਗ ਪ੍ਰਾਜੈਕਟਾਂ ਲਈ 40 ਲੱਖ ਰੁਪਏ ਜਾਰੀ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਸੰਗਰੂਰ ਜ਼ਿਲ੍ਹੇ ਦੀ ਇੱਕ ਸੰਸਥਾ ਨੂੰ ਕਟਿੰਗ ਐਂਡ ਟੇਲਰਿੰਗ ਕੋਰਸ ਲਈ 10 ਲੱਖ ਰੁਪਏ ਦੀ ਰਾਸ਼ੀ ਜਾਰੀ  ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਦੀਆਂ 3 ਗੈਰ ਸਰਕਾਰੀ ਸੰਸਥਾਵਾਂ ਨੂੰ ਇਨ੍ਹਾਂ ਕੋਰਸਾਂ ਲਈ 30 ਲੱਖ ਰੁਪਏ ਜਾਰੀ ਕੀਤੇ ਗਏ ਹਨ, ਤਾਂ ਜੋ ਇਨ੍ਹਾਂ ਜ਼ਿਲ੍ਹਿਆਂ ਦੇ ਨੌਜਵਾਨ ਆਪਣੀ ਆਜੀਵਿਕਾ ਕਮਾਉਣ ਲਈ ਸਮੱਰਥ ਬਣ ਸਕਣ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜਿਕ ਵਿਕਾਸ ਅਤੇ ਨੌਜਵਾਨਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸਕੀਮਾਂ ਰਾਹੀਂ ਸੂਬੇ ਦੇ ਨੌਜਵਾਨਾਂ ਨੂੰ ਆਤਮਨਿਰਭਰ ਬਣਾਉਣ ਲਈ ਲਗਾਤਾਰ ਉਪਰਾਲੇ ਜਾਰੀ ਰਹਿਣਗੇ।

Tags:

Advertisement

Latest News

ਪੰਜਾਬ ਵੱਲੋਂ ਪਰਿਵਰਤਨਸ਼ੀਲ ਪੇਂਡੂ ਸੜਕ ਵਿਕਾਸ ਪਹਿਲਕਦਮੀ ਦੀ ਸ਼ੁਰੂਆਤ; ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਫੌਰੀ ਕਾਰਵਾਈ 'ਆਪ' ਸਰਕਾਰ ਦੀ ਵਾਅਦਿਆਂ ਪ੍ਰਤੀ ਵਚਨਬੱਧਤਾ ਦਾ  ਪ੍ਰਤੀਕ ਪੰਜਾਬ ਵੱਲੋਂ ਪਰਿਵਰਤਨਸ਼ੀਲ ਪੇਂਡੂ ਸੜਕ ਵਿਕਾਸ ਪਹਿਲਕਦਮੀ ਦੀ ਸ਼ੁਰੂਆਤ; ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਫੌਰੀ ਕਾਰਵਾਈ 'ਆਪ' ਸਰਕਾਰ ਦੀ ਵਾਅਦਿਆਂ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ
ਚੰਡੀਗੜ੍ਹ, 5 ਅਪ੍ਰੈਲਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ...
ਅੱਠਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਡੀਈਓ ਅਤੇ ਡਿਪਟੀ ਡੀਈਓ ਪਟਿਆਲਾ ਨੇ ਦਿੱਤੀਆਂ ਵਧਾਈਆਂ
ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ’ਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ
ਪੰਜਾਬ ਸਰਕਾਰ, ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ-ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਪੰਜਾਬ, ਸ਼ੈਰੀ ਕਲਸੀ
ਅਮਨ ਅਰੋੜਾ ਵੱਲੋਂ ਇਸ ਮਹੀਨੇ ਦੇ ਅੰਤ ਤੱਕ ਸਾਰੇ ਸਰਪੰਚਾਂ, ਨੰਬਰਦਾਰਾਂ ਤੇ ਨਗਰ ਕੌਂਸਲਰਾਂ ਦੀਆਂ ਆਨਲਾਈਨ ਲਾਗਇਨ ਆਈ.ਡੀਜ਼. ਬਣਾਉਣ ਦੇ ਹੁਕਮ
ਸੰਸਦ ਮੈਂਬਰ ਮੀਤ ਹੇਅਰ ਨੇ 14.71 ਕਰੋੜ ਦੀ ਲਾਗਤ ਵਾਲੇ ਜਲ ਸਪਲਾਈ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ
ਜੁਗਲ ਕਿਸ਼ੋਰ ‘ਪੰਗੋਤਰਾ’ ਦੁਆਰਾ ਸੰਪਾਦਿਤ ਪੁਸਤਕ ‘ਇੱਕ ਸੀ ਭੂਆ’ ਦਾ ਲੋਕ ਅਰਪਣ ਕੀਤਾ ਗਿਆ