ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ : ਦਹੀਯਾ

*ਵਿਧਾਇਕ ਰਜਨੀਸ਼ ਦਹੀਯਾ ਨੇ ਵੱਖ-ਵੱਖ ਸਰਕਾਰੀ ਸਕੂਲਾਂ 'ਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ*
ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ : ਦਹੀਯਾ
Q
ਫ਼ਿਰੋਜ਼ਪੁਰ, 19 ਅਪ੍ਰੈਲ 2025 ( ਸੁਖਵਿੰਦਰ ਸਿੰਘ ):- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰ ਰਹੀ ਹੈ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਲਗਾਤਾਰ ਹੋਰ ਮਜ਼ਬੂਤ ਕਰ ਰਹੀ ਹੈ, ਤਾਂ ਜੋ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ। ਇਹ ਪ੍ਰਗਟਾਵਾ ਫਿਰੋਜ਼ਪੁਰ ਦਿਹਾਤੀ ਹਲਕੇ ਦੇ ਵਿਧਾਇਕ ਸ਼੍ਰੀ ਰਜਨੀਸ਼ ਦਹੀਯਾ ਨੇ ਅੱਜ ਹਲਕੇ ਦੇ ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੇ ਮਮਦੋਟ ਉਤਾੜ, ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਗੁਲਾਬ ਸਿੰਘ ਅਤੇ ਸਰਕਾਰੀ ਪ੍ਰਾਈਮਰੀ ਸਕੂਲ ਚੱਕ ਦੋਨਾਂ ਰਹੀਮ ਕੇ ਵਿਖੇ ਹੋਏ ਵਿਕਾਸ ਕੰਮਾਂ ਦਾ ਉਦਘਾਟਨ ਕਰਨ ਉਪਰੰਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਸ਼੍ਰੀਮਤੀ ਮੁਨੀਲਾ ਅਰੋੜਾ ਵੀ ਹਾਜ਼ਰ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਪੰਜਾਬ ਸਿੱਖਿਆ ਕ੍ਰਾਂਤੀ ਸੂਬੇ ਵਿੱਚ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ ਵਿੱਚ ਮੱਦਦਗਾਰ ਸਾਬਿਤ ਹੋਵੇਗੀ ਅਤੇ ਸਰਕਾਰੀ ਸਕੂਲਾਂ ਵਿੱਚ ਸਹੂਲਤਾਂ ਮਿਲਣ ਨਾਲ ਵਿਦਿਆਰਥੀਆਂ ਦਾ ਮਨੋਬਲ ਹੋਰ ਵੀ ਉੱਚਾ ਹੋਵੇਗਾ।
ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਵੱਡੀ ਕ੍ਰਾਂਤੀ ਲਿਆਉਣ ਲਈ ਬਜਟ ਦਾ ਵੱਡਾ ਹਿੱਸਾ ਸਿੱਖਿਆ ਲਈ ਰੱਖਿਆ ਹੈ, ਤਾਂ ਜੋ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦਾ ਭਵਿੱਖ ਸੰਵਾਰਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਧੁਨਿਕਤਾ ਨਾਲ ਭਰਪੂਰ ਸਿੱਖਿਆ ਪ੍ਰਦਾਨ ਕਰਨ ਲਈ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਟ੍ਰੇਨਿੰਗ ਕਰਵਾਈ ਗਈ, ਤਾਂ ਜੋ ਉਹ ਆਪਣੇ ਅਤੇ ਵਿਦੇਸ਼ਾਂ ਦੀ ਪੜ੍ਹਾਈ ਵਿੱਚੋਂ ਮਿਲੇ ਤਜ਼ਰਬੇ ਨਾਲ ਵਿਦਿਆਰਥੀਆਂ ਨੂੰ ਉੱਚ ਕੋਟੀ ਦੀ ਸਿੱਖਿਆ ਦੇ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਦਾ ਕਾਇਆ ਕਲਪ ਕਰ ਰਹੀ ਹੈ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਲਗਾਤਾਰ ਹੋਰ ਮਜਬੂਤ ਕਰ ਰਹੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾ ਸਕਣ।
ਇਸ ਮੌਕੇ ਬਲਰਾਜ ਸਿੰਘ ਸੰਧੂ ਚੇਅਰਮੈਨ ਮਾਰਕੀਟ ਕਮੇਟੀ, ਪਲਵਿੰਦਰ ਸਿੰਘ ਬਰਾੜ ਹਲਕਾ ਕੋਆਰਡੀਨੇਟਰ ਸਿੱਖਿਆ, ਤਲਵਿੰਦਰ ਸਿੰਘ ਖਾਲਸਾ, ਪ੍ਰਿੰਸੀਪਲ ਹਰਫੂਲ ਸਿੰਘ, ਹਰਵਿੰਦਰ ਸਿੰਘ, ਗੁਰਮੀਤ ਸਿੰਘ, ਗੁਰਪ੍ਰੀਤ ਸਿੰਘ,ਅਕਸ਼ ਕੁਮਾਰ, ਨਿਰਵੈਰ ਸਿੰਘ ਸਿੰਧੀ ਸੀਨੀਅਰ ਆਗੂ ਆਪ, ਦਲਜੀਤ ਸਿੰਘ ਹਲਕਾ ਸਿੱਖਿਆ ਤਾਲਮੇਲ ਕਮੇਟੀ ਮੈਂਬਰ, ਬਲਵਿੰਦਰ ਸਿੰਘ ਸਰਪੰਚ, ਮੇਜਰ ਸਿੰਘ ਬੁਰਜੀ,ਬਲਵਿੰਦਰ ਸਿੰਘ ਲੱਡੂ, ਸੋਨੂੰ, ਦਲਜੀਤ ਸਿੰਘ, ਪਿੱਪਲ ਸਿੰਘ, ਅਜਮੇਰ ਸਿੰਘ ਮੁਰਕਵਾਲਾ, ਸਮੇਤ ਵੱਡੀ ਗਿਣਤੀ ਵਿੱਚ ਬੱਚਿਆਂ ਦੇ ਮਾਪੇ ਅਧਿਆਪਕ ਤੇ ਵਿਦਿਆਰਥੀ ਮੌਜੂਦ ਸੀ।
Related Posts
Latest News
