ਪੰਜਾਬ ਸਰਕਾਰ ਪਟਿਆਲਾ ਵਿੱਚ ਜਲਦੀ ਸ਼ੁਰੂ ਕਰੇਗੀ ਯੂਰੋਮਿਨ ਲਿੱਕ ਬਲਾਕਜ਼ ਪਲਾਂਟ

ਪੰਜਾਬ ਸਰਕਾਰ ਪਟਿਆਲਾ ਵਿੱਚ ਜਲਦੀ ਸ਼ੁਰੂ ਕਰੇਗੀ ਯੂਰੋਮਿਨ ਲਿੱਕ ਬਲਾਕਜ਼ ਪਲਾਂਟ

ਚੰਡੀਗੜ੍ਹ, 25 ਨਵੰਬਰ:

ਇੱਕ ਨਵੇਕਲੀ ਪਹਿਲਕਦਮੀ ਤਹਿਤ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਪਿੰਡ ਰੌਣੀ ਵਿੱਚ ਸਥਿਤ ਸਰਕਾਰੀ ਕੈਟਲ ਬਰੀਡਿੰਗ ਫਾਰਮ ਵਿਖੇ ਜਲਦੀ ਯੂਰੋਮਿਨ ਲਿੱਕ (ਪਸ਼ੂ ਚਾਟ) ਪਲਾਂਟ ਚਾਲੂ ਕੀਤਾ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਯੂਰੋਮਿਨ ਲਿੱਕ (ਯੂ.ਐਮ.ਐਲ.) ਜਾਂ ਯੂਰੀਆ-ਮੋਲਾਸਿਸ ਮਲਟੀ-ਨਿਊਟਰੀਐਂਟ ਬਲਾਕ (ਯੂ.ਐਮ.ਐਮ.ਬੀ.) ਬੇਹੱਦ ਪੌਸ਼ਟਿਕ ਹਨ, ਜੋ ਊਰਜਾ, ਪ੍ਰੋਟੀਨ ਅਤੇ ਖਣਿਜਾਂ ਦਾ ਸੁਮੇਲ ਹੋਣ ਕਰਕੇ ਪਸ਼ੂਆਂ ਲਈ ਮਹੱਤਵਪੂਰਨ ਤੇ ਜੀਵਨ-ਬਚਾਊ ਖ਼ੁਰਾਕ ਹਨ। ਇਹ ਖਣਿਜ ਨਾਲ ਭਰਪੂਰ ਬਲਾਕ ਪਸ਼ੂਆਂ ਦੀ ਸਰੀਰਕ ਸਥਿਤੀ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰਦੇ ਹਨ, ਪਸ਼ੂਆਂ ਦੀ ਗਰਭਧਾਰਨ ਦੀ ਸਮਰੱਥਾ ਨੂੰ ਵਧਾਉਂਦੇ ਹਨ।

ਸ: ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਵਿੱਚ ਯੂਰੋਮਿਨ ਲਿੱਕ ਬਲਾਕਾਂ ਲਈ ਸਟੋਰੇਜ ਯੂਨਿਟ ਸਥਾਪਿਤ ਕੀਤਾ ਜਾਵੇਗਾ ਅਤੇ ਸੂਬੇ ਭਰ ਵਿੱਚ ਸਰਕਾਰੀ ਸਿਵਲ ਪਸ਼ੂ ਹਸਪਤਾਲਾਂ /ਡਿਸਪੈਂਸਰੀਆਂ ਰਾਹੀਂ  ਇਹ ਪਸ਼ੂ ਚਾਟ ਪਸ਼ੂ ਪਾਲਕਾਂ ਨੂੰ ਸਸਤੇ ਭਾਅ ਉੱਤੇ ਉਪਲੱਬਧ ਕਰਵਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਇਹ ਤਕਨੀਕ ਘੱਟ ਗੁਣਵੱਤਾ ਵਾਲੇ ਚਾਰੇ ਦੀ ਪਾਚਨ ਕਿਰਿਆ ਵਿੱਚ ਸੁਧਾਰ ਕਰਕੇ ਪਸ਼ੂਆਂ ਨੂੰ ਕਈ ਤਰ੍ਹਾਂ ਦੇ ਪੌਸ਼ਟਿਕ ਤੱਤ ਪ੍ਰਦਾਨ ਕਰਨ ਲਈ ਸੁਵਿਧਾਜਨਕ ਅਤੇ ਸਸਤਾ ਤਰੀਕਾ ਹੈ। ਇਹ ਉਤਪਾਦਕਤਾ ਵਿੱਚ ਵਾਧਾ ਕਰਨ ਤੋਂ ਇਲਾਵਾ ਦੁੱਧ ਦੇ ਉਤਪਾਦਨ ਨੂੰ ਵਧਾਉਣ ਅਤੇ ਪਸ਼ੂਆਂ ਜਿਵੇਂ ਕਿ ਮੱਝਾਂ ਅਤੇ ਗਾਵਾਂ ਵਿੱਚ ਪ੍ਰਜਨਨ ਕੁਸ਼ਲਤਾ ਨੂੰ ਹੋਰ ਬਿਹਤਰ ਬਣਾਉਂਦਾ ਹੈ।

 ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਸੂਬੇ ਦੇ ਪਸ਼ੂ ਪਾਲਕਾਂ ਲਈ ਵਰਦਾਨ ਸਾਬਤ ਹੋਵੇਗਾ ਕਿਉਂਕਿ ਇਸ ਨਾਲ ਦੁਧਾਰੂ ਪਸ਼ੂਆਂ ਦੀ ਉੁਤਪਾਦਕਤਾ ਵਧੇਗੀ, ਜਿਸ ਨਾਲ ਪਸ਼ੂ ਪਾਲਕਾਂ ਦੀ ਆਰਥਿਕ ਦਸ਼ਾ ਵਿੱਚ ਵੀ ਸੁਧਾਰ ਹੋਵੇਗਾ। ਉਨ੍ਹਾਂ ਨੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਰ ਦੇ ਵੈਟਰਨਰੀ ਅਫਸਰਾਂ ਦੀ ਸਲਾਹ ਅਨੁਸਾਰ ਆਪਣੇ ਪਸ਼ੂਆਂ ਦੇ ਰੋਜ਼ਾਨਾ ਚਾਰੇ ਵਿੱਚ ਇਸ ਤਕਨੀਕ ਨੂੰ ਅਪਣਾਉਣ ਤਾਂ ਜੋ ਪਸ਼ੂਆਂ ਨੂੰ ਪੌਸ਼ਟਿਕ ਤੇ ਸੰਤੁਲਿਤ ਆਹਾਰ ਉਪਲਬਧ ਕਰਵਾਕੇ ਉਹਨਾਂ ਦੀ ਸਿਹਤ ਅਤੇ ਉਤਪਾਦਕਤਾ ਵਿੱਚ ਵਾਧਾ ਕੀਤਾ ਜਾ  ਸਕੇ ।

Tags:

Advertisement

Latest News

ਮੁੱਖ ਮੰਤਰੀ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਗੰਨੇ ਦੇ ਭਾਅ ਵਿੱਚ ਪ੍ਰਤੀ ਕੁਇੰਟਲ 10 ਰੁਪਏ ਇਜ਼ਾਫਾ ਮੁੱਖ ਮੰਤਰੀ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਗੰਨੇ ਦੇ ਭਾਅ ਵਿੱਚ ਪ੍ਰਤੀ ਕੁਇੰਟਲ 10 ਰੁਪਏ ਇਜ਼ਾਫਾ
ਮੁੱਖ ਮੰਤਰੀ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਗੰਨੇ ਦੇ ਭਾਅ ਵਿੱਚ ਪ੍ਰਤੀ ਕੁਇੰਟਲ 10 ਰੁਪਏ ਇਜ਼ਾਫਾ ਦੇਸ਼ ਵਿੱਚ ਗੰਨਾ ਕਾਸ਼ਤਕਾਰਾਂ...
ਸਰਦੀਆਂ ਦੇ ਮੌਸਮ ਵਿੱਚ ਕਾਲੀ ਕਿਸ਼ਮਿਸ਼ ਦੇ ਨਾਲ ਦੁੱਧ ਦਾ ਇਸ ਤਰ੍ਹਾਂ ਕਰੋ ਸੇਵਨ
ਟੀਵੀ ਸ਼ੋਅ ਅਦਾਕਾਰਾ ਅਦਿਤੀ ਦੇਵ ਸ਼ਰਮਾ ਮਾਂ ਬਣੀ ਮਸ਼ਹੂਰ ਅਦਾਕਾਰਾ
ਸੰਸਦ ਦੇ ਸਰਦ ਰੁੱਤ ਸੈਸ਼ਨ ਵਿਚ ਸ਼ਾਮਲ ਹੋਣ ਵਾਲੇ ਲੋਕ ਸਭਾ ਮੈਂਬਰ ਹਾਜ਼ਰੀ ਦਰਸਾਉਣ ਲਈ 'ਇਲੈਕਟ੍ਰਾਨਿਕ ਟੈਬ' 'ਤੇ 'ਡਿਜੀਟਲ ਪੈੱਨ' ਦੀ ਕਰਨਗੇ ਵਰਤੋਂ
Panjab University Chandigarh ਦੀ ਸੈਨੇਟ ਦੀਆਂ ਚੋਣਾਂ ਤੁਰੰਤ ਕਰਵਾਈਆਂ ਜਾਣ: ਮਨਜੀਤ ਸਿੰਘ ਧਨੇਰ
ਭਗਵੰਤ ਸਿੰਘ ਮਾਨ ਸਰਕਾਰ ਨੇ ਮਹਿਜ਼ 32 ਮਹੀਨਿਆਂ ‘ਚ ਤਕਰੀਬਨ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ
ਨਵ-ਨਿਯੁਕਤ ਨੌਜਵਾਨਾਂ ਵੱਲੋਂ ਪਾਰਦਰਸ਼ੀ ਅਤੇ ਨਿਰਪੱਖ ਭਰਤੀ ਪ੍ਰਕਿਰਿਆ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਦੀ ਸ਼ਲਾਘਾ