ਰਿਸ਼ਟਾਚਾਰ ਖ਼ਿਲਾਫ਼ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਮੁਕਤਸਰ ਦਾ ਡੀ.ਸੀ. ਤਬਦੀਲ ਤੇ ਮੁਅੱਤਲ

ਰਿਸ਼ਟਾਚਾਰ ਖ਼ਿਲਾਫ਼ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਮੁਕਤਸਰ ਦਾ ਡੀ.ਸੀ. ਤਬਦੀਲ ਤੇ ਮੁਅੱਤਲ

* ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਮਿਲਣ ਮਗਰੋਂ ਅਧਿਕਾਰੀ ਖ਼ਿਲਾਫ਼ ਵਿਜੀਲੈਂਸ ਜਾਂਚ ਦੇ ਹੁਕਮ

* ਪੰਜਾਬ ਸਰਕਾਰ ਵੱਲੋਂ ਦੋ ਦਿਨ ਪਹਿਲਾਂ ਹੀ ਅਧਿਕਾਰੀਆਂ ਨੂੰ ਕਾਰਜ ਕੁਸ਼ਲਤਾ ਵਧਾਉਣ ਤੇ ਵੱਢੀਖੋਰੀ ਉਤੇ ਨਜ਼ਰ ਰੱਖਣ ਦੇ ਆਦੇਸ਼ ਦਿੱਤੇ ਗਏ ਸਨ

ਚੰਡੀਗੜ੍ਹ, 17 ਜਨਵਰੀ:- ਪੰਜਾਬ ਵਿੱਚ ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਵੱਢੀਖੋਰੀ ਦੀਆਂ ਸ਼ਿਕਾਇਤਾਂ ਮਿਲਣ ਮਗਰੋਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਨੂੰ ਅਹੁਦੇ ਤੋਂ ਹਟਾ ਦਿੱਤਾ ਅਤੇ ਮੁਅੱਤਲ ਕਰ ਦਿੱਤਾ ਹੈ। 

 

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਨੀਤੀ ਅਨੁਸਾਰ ਸੂਬਾ ਸਰਕਾਰ ਨੇ ਹਾਲ ਹੀ ਵਿੱਚ ਸਾਰੇ ਅਧਿਕਾਰੀਆਂ ਨੂੰ ਵਿਸਤਾਰ ਨਾਲ ਹਦਾਇਤਾਂ ਜਾਰੀ ਕੀਤੀਆਂ ਸਨ। ਇਨ੍ਹਾਂ ਹਦਾਇਤਾਂ ਮੁਤਾਬਕ ਪੰਜਾਬ ਸਰਕਾਰ ਨੇ ਅਧਿਕਾਰੀਆਂ ਨੂੰ ਹੋਰ ਜ਼ਿਆਦਾ ਜਵਾਬਦੇਹ ਤੇ ਕਾਰਜ ਕੁਸ਼ਲ ਬਣਾਉਣ ਲਈ ਹਰੇਕ ਡਿਪਟੀ ਕਮਿਸ਼ਨਰ, ਐਸ.ਐਸ.ਪੀ., ਐਸ.ਡੀ.ਐਮ., ਤਹਿਸੀਲਦਾਰ, ਨਾਇਬ ਤਹਿਸੀਲਦਾਰ, ਐਸ.ਪੀ., ਡੀ.ਐਸ.ਪੀ., ਐਸ.ਐਚ.ਓ. ਅਤੇ ਹੋਰ ਫੀਲਡ ਅਧਿਕਾਰੀਆਂ/ਮੁਲਾਜ਼ਮਾਂ ਬਾਰੇ ਨਾ ਸਿਰਫ਼ ਆਮ ਲੋਕਾਂ ਤੋਂ, ਸਗੋਂ ਚੁਣੇ ਹੋਏ ਨੁਮਾਇੰਦਿਆਂ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਤੋਂ ਫੀਡਬੈਕ ਵੀ ਲਿਆ ਜਾਵੇਗਾ। ਇਹ ਆਦੇਸ਼ ਵੀ ਦਿੱਤੇ ਗਏ ਸਨ ਕਿ ਫੀਡਬੈਕ ਮੁਤਾਬਕ ਅਫਸਰਾਂ ਲਈ ਆਪਣੇ-ਆਪ ਇਨਾਮ ਅਤੇ ਸਜ਼ਾਵਾਂ ਤੈਅ ਹੋਣਗੀਆਂ।

 

ਇਸੇ ਤਰ੍ਹਾਂ ਲੋਕਾਂ ਦੇ ਫੀਡਬੈਕ ਦੇ ਆਧਾਰ 'ਤੇ ਸੂਬਾ ਸਰਕਾਰ ਨੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਸੂਬਾ ਸਰਕਾਰ ਨੂੰ ਡਿਪਟੀ ਕਮਿਸ਼ਨਰ ਖ਼ਿਲਾਫ਼ ਭ੍ਰਿਸ਼ਟਾਚਾਰ ਦੀਆਂ ਗੰਭੀਰ ਸ਼ਿਕਾਇਤਾਂ ਮਿਲੀਆਂ ਸਨ, ਜਿਸ ਤੋਂ ਬਾਅਦ ਅਧਿਕਾਰੀ ਖ਼ਿਲਾਫ਼ ਡੂੰਘਾਈ ਨਾਲ ਜਾਂਚ ਕੀਤੀ ਗਈ। ਮੁੱਢਲੀ ਜਾਂਚ ਦੇ ਆਧਾਰ 'ਤੇ ਸੂਬਾ ਸਰਕਾਰ ਨੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।

 

ਡਿਪਟੀ ਕਮਿਸ਼ਨਰ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਖ਼ਿਲਾਫ਼ ਵਿਜੀਲੈਂਸ ਜਾਂਚ ਦਾ ਹੁਕਮ ਦੇ ਦਿੱਤਾ ਗਿਆ ਹੈ। ਇਹ ਜਨਤਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਪੂਰੀ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦਾ ਹੈ। ਭ੍ਰਿਸ਼ਟ ਅਮਲ, ਜਨਤਕ ਵਿਸ਼ਵਾਸ ਨੂੰ ਕਮਜ਼ੋਰ ਕਰਦੇ ਹਨ ਤੇ ਸੰਸਥਾਵਾਂ ਦੀ ਭਰੋਸੇਯੋਗਤਾ ਨੂੰ ਖੋਰਾ ਲਾਉਂਦੇ ਹਨ ਅਤੇ ਰਾਸ਼ਟਰੀ ਵਿਕਾਸ ਵਿੱਚ ਰੁਕਾਵਟ ਪਾਉਂਦੇ ਹਨ, ਇਸ ਲਈ ਇਸ ਖ਼ਤਰੇ ਨਾਲ ਸਿੱਝਣ ਨੂੰ ਮੁੱਖ ਤਰਜੀਹ ਦਿੱਤੀ ਜਾ ਰਹੀ ਹੈ।

Advertisement

Latest News

ਚੇਅਰਮੈਨ ਮਲਕੀਤ ਥਿੰਦ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ ਚੇਅਰਮੈਨ ਮਲਕੀਤ ਥਿੰਦ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ
ਮਲਕੀਤ ਥਿੰਦ ਬਣੇ ਬੀਸੀ ਕਮਿਸ਼ਨ ਪੰਜਾਬ ਦੇ ਚੇਅਰਮੈਨ -ਚੇਅਰਮੈਨ ਮਲਕੀਤ ਥਿੰਦ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ...
ਡਾਇਲ 112 ਨੂੰ ਅਪਗ੍ਰੇਡ ਕਰਨ ਲਈ 178 ਕਰੋੜ ਰੁਪਏ ਅਲਾਟ: ਪੰਜਾਬ ਪੁਲਿਸ ਦਾ ਐਮਰਜੈਂਸੀ ਰਿਸਪਾਂਸ ਸਮਾਂ ਘਟਾ ਕੇ 8 ਮਿੰਟ ਕਰਨ ਦਾ ਟੀਚਾ
ਪਿੰਡ ਖਾਰਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੀਤੀ ਕਾਊਂਸਲਿੰਗ
ਐਸ.ਡੀ.ਐਮ ਅਮਰਗੜ੍ਹ ਵਲੋਂ ਫੌਗਿੰਗ ਸਪਰੇਅ ਸ਼ਡਿਊਲ ਜਾਰੀ
ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਵਿੱਚ ਆਧੁਨਿਕ ਢੰਗ ਨਾਲ ਖੇਡ ਗਰਾਊਂਡ,ਪਾਰਕ ਅਤੇ ਛੱਪੜਾਂ ਦਾ ਕੀਤਾ ਜਾਵੇ ਨਿਰਮਾਣ, ਡਿਪਟੀ ਕਮਿਸ਼ਨਰ
ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਵਚਨਬੱਧ:- ਏ.ਡੀ.ਸੀ. ਸੁਰਿੰਦਰ ਸਿੰਘ ਧਾਲੀਵਾਲ*
ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਹੁਣ ਦੂਜੇ ਰਾਜਾਂ ਵਿੱਚ ਭੇਜਿਆ ਜਾ ਸਕੇਗਾ