ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਐਟ ਹੋਮ ਸਮਾਗਮ ਦੀ ਮੇਜ਼ਬਾਨੀ ਕੀਤੀ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਐਟ ਹੋਮ ਸਮਾਗਮ ਦੀ ਮੇਜ਼ਬਾਨੀ ਕੀਤੀ

Chandigarh,15 August,2024,(Azad Soch News):- ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਇਥੇ ਦੇਸ਼ ਦੇ ਆਜ਼ਾਦੀ ਦਿਵਸ ਮੌਕੇ ਪੰਜਾਬ ਰਾਜ ਭਵਨ,ਚੰਡੀਗੜ੍ਹ (Punjab Raj Bhawan,Chandigarh) ਵਿਖੇ ਵਿਸ਼ੇਸ਼ ਮਹਿਮਾਨਾਂ ਲਈ ਸਾਲਾਨਾ 'ਐਟ ਹੋਮ' ਸਮਾਗਮ ਦੀ ਮੇਜ਼ਬਾਨੀ ਕੀਤੀ,ਪ੍ਰੋਗਰਾਮ ਦੀ ਸ਼ੁਰੂਆਤ ਸ਼ਾਮ 5.00 ਵਜੇ ਰਾਜਪਾਲ ਦੇ ਸਮਾਗਮ ਵਾਲੀ ਥਾਂ 'ਤੇ ਪਹੁੰਚਣ ਨਾਲ ਹੋਈ,ਰਾਜਪਾਲ ਦਾ ਪੁਲਿਸ ਬੈਂਡ ਦੁਆਰਾ ਰਾਸ਼ਟਰੀ ਗੀਤ ਦੇ ਨਾਲ ਰਸਮੀ ਸਵਾਗਤ ਕੀਤਾ ਗਿਆ।ਅਜ਼ਾਦੀ ਦਿਹਾੜੇ ‘ਤੇ ਬਾਖ਼ੂਬੀ ਢੰਗ ਨਾਲ ਸਜਾਏ ਗਏ ਪੰਜਾਬ ਰਾਜ ਭਵਨ ਵਿਖੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਉੱਘੀਆਂ ਸ਼ਖ਼ਸੀਅਤਾਂ ਨੇ ਹਾਜ਼ਰੀ ਲੁਆਈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਹਾਜ਼ਰ ਮਹਿਮਾਨਾਂ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨਾਲ ਖੁਸ਼ੀ ਦੇ ਪਲ ਸਾਂਝੇ ਕੀਤੇ।ਪੰਜਾਬ ਰਾਜ ਭਵਨ,ਚੰਡੀਗੜ ਵਿਖੇ ਕਰਵਾਏ ਗਏ ਐਟ ਹੋਮ ਸਮਾਗਮ ਦੌਰਾਨ ਨਾਰਥ ਜ਼ੋਨ ਕਲਚਰਲ ਸੈਂਟਰ (ਐਨ.ਜੈਡ.ਸੀ.ਸੀ.) ਦੇ ਕਲਾਕਾਰਾਂ ਵੱਲੋਂ ਸੱਭਿਆਚਾਰਕ ਪੇਸ਼ਕਾਰੀ ਦਿੱਤੀ ਗਈ। ਉੱਤਰੀ ਜ਼ੋਨ ਦੇ ਕਲਾਕਾਰਾਂ ਨੂੰ ਉਤਸ਼ਾਹਿਤ ਕਰਨ ਦੇ ਇਸ ਉਪਰਾਲੇ ਨੂੰ ਸਰੋਤਿਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਇਸ ਮੌਕੇ ਕੌਮੀ ਪੁਰਸਕਾਰ ਜੇਤੂਆਂ ਦੀ ਮੌਜੂਦਗੀ ਨੇ ਸਮਾਗਮ ਨੂੰ ਹੋਰ ਵੀ ਰੋਮਾਂਚਕ ਬਣਾ ਦਿੱਤਾ।ਐਟ ਹੋਮ ਸਮਾਗਮ ਵਿੱਚ ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਆ, ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਹਰਿਆਣਾ ਸ੍ਰੀ ਨਾਇਬ ਸਿੰਘ ਸੈਣੀ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ, ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਸ੍ਰੀ ਸੱਤਿਆ ਪਾਲ ਜੈਨ, ਵਧੀਕ ਸਾਲਿਸਟਰ ਜਨਰਲ, ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ, ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਟੀ.ਵੀ.ਐਸ.ਐਨ. ਪ੍ਰਸਾਦ, ਮੁੱਖ ਮੰਤਰੀ ਪੰਜਾਬ ਦੇ ਵਧੀਕ ਮੁੱਖ ਸਕੱਤਰ ਸ੍ਰੀ ਵੀ.ਕੇ. ਸਿੰਘ, ਰਾਜਪਾਲ ਪੰਜਾਬ ਦੇ ਵਧੀਕ ਮੁੱਖ ਸਕੱਤਰ ਸ੍ਰੀ ਕੇ. ਸਿਵਾ ਪ੍ਰਸਾਦ, ਸਲਾਹਕਾਰ ਯੂਟੀ ਰਾਜੀਵ ਵਰਮਾ, ਡੀਜੀਪੀ ਪੰਜਾਬ ਸ੍ਰੀ ਗੌਰਵ ਯਾਦਵ, ਡੀਜੀਪੀ ਯੂਟੀ ਸੁਰੇਂਦਰ ਯਾਦਵ, ਡੀਜੀਪੀ ਹਰਿਆਣਾ ਸ੍ਰੀ ਸ਼ਤਰੂਜੀਤ ਕਪੂਰ, ਸਾਬਕਾ ਸੰਸਦ ਮੈਂਬਰ ਕਿਰਨ ਖੇਰ, ਹਥਿਆਰਬੰਦ ਬਲਾਂ ਦੇ ਅਧਿਕਾਰੀ, ਵਾਈਸ ਚਾਂਸਲਰ, ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨ, ਡਾਕਟਰ, ਪੱਤਰਕਾਰ, ਉਦਯੋਗਪਤੀ, ਪੰਜਾਬ ਅਤੇ ਚੰਡੀਗੜ੍ਹ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਹੋਰ ਉੱਘੀਆਂ ਸ਼ਖ਼ਸੀਅਤਾਂ ਨੇ ਆਪਣੀ ਹਾਜ਼ਰੀ ਲਵਾਈ।

 

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644
ਸਲੋਕੁ ਮਃ ੩ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ...
5 ਅਕਤੂਬਰ ਨੂੰ ਹੋਣ ਵਾਲੇ Haryana Assembly Elections ਲਈ 1561 ਉਮੀਦਵਾਰਾਂ ਨੇ ਕੀਤਾ ਨੋਮੀਨੇਸ਼ਨ
ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ ਸੀ.ਬੀ.ਆਈ. ਦੇ ਕੇਸ ਵਿੱਚ ਵੀ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ
ਬਰਸਾਤ ਦਾ ਮੌਸਮ ਹੋਣ ਕਰਕੇ ਚੰਡੀਗੜ੍ਹ,ਮੋਹਾਲੀ ਅਤੇ ਪੰਚਕੂਲਾ ਵਿੱਚ ਡੇਂਗੂ ਦੇ ਕੇਸ ਵੱਧਦੇ ਜਾ ਰਹੇ ਹਨ
ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਨਾਟੋ ਦੇਸ਼ਾਂ ਨੂੰ ਸਖ਼ਤ ਚੇਤਾਵਨੀ ਦਿੱਤੀ
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਦ ਸ਼ਰਮਾ ਵੱਲੋਂ ਮੋਗਾ ਦਾ ਦੌਰਾ