ਪੰਜਾਬ ਸਰਕਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਕੈਰੀਅਰ-ਅਧਾਰਿਤ ਕੋਰਸਾਂ ਅਤੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਵਾ ਕੇ, ਨੌਜਵਾਨਾਂ ਨੂੰ ਸਮਰੱਥ ਬਣਾਉਣਾ-ਵਿਧਾਇਕ ਸ਼ੈਰੀ ਕਲਸੀ

ਪੰਜਾਬ ਸਰਕਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਕੈਰੀਅਰ-ਅਧਾਰਿਤ ਕੋਰਸਾਂ ਅਤੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਵਾ ਕੇ, ਨੌਜਵਾਨਾਂ ਨੂੰ ਸਮਰੱਥ ਬਣਾਉਣਾ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 8 ਜਨਵਰੀ (  ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਤੇ ਸੁਹਿਰਦ ਅਗਵਾਈ ਵਿੱਚ ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ ਨੇ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਪ੍ਰਫੁੱਲਿਤ ਕਰਨ ਦੇ ਮੱਦੇਨਜ਼ਰ ਕਈ ਮਹੱਤਵਪੂਰਨ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ। ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਵਿਦਿਆਰਥੀਆਂ ਨੂੰ ਕਿੱਤਾ- ਮੁਖੀ ਕੋਰਸਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ।

ਪੰਜਾਬ ਸਰਕਾਰ ਦੀਆਂ ਸਿੱਖਿਆ ਦੇ ਖੇਤਰ ਵਿੱਚ ਮਹੱਤਵਪੂਰਨ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ ਬਟਾਲਾ ਦੇ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨਅਮਨਸ਼ੇਰ ਸਿੰਘ ਸੈਰੀ ਕਲਸੀ ਨੇ ਦੱਸਿਆ ਕਿ ਬਜਟ ਵਿੱਚ ਕਿੱਤਾ-ਮੁਖੀ ਅਤੇ ਹੁਨਰ ਅਧਾਰਤ ਪ੍ਰੋਗਰਾਮ ਲਈ 3.25 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਇਸ ਪ੍ਰੋਗਰਾਮ ਦਾ ਉਦੇਸ਼ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾ ਕੇ  ਰੁਜ਼ਗਾਰ ਪ੍ਰਾਪਤ ਕਰਨ ਦਾ ਰਾਹ ਪੱਧਰਾ ਕਰਨਾ ਹੈ।

ਉਨਾਂ ਅੱਗੇ ਦੱਸਿਆ ਕਿ ਕੈਰੀਅਰ ਅਤੇ ਕਾਉਂਸਲਿੰਗ ਸਬੰਧੀ ਇਹ ਸਕੀਮ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਨੂੰ ਕਰੀਅਰ ਗਾਈਡੈਂਸ ਅਤੇ ਕਾਊਂਸਲਿੰਗ ਪ੍ਰਦਾਨ ਕਰਨਾ ਹੈਜਿਸ ਲਈ 3.25 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਇੰਡਸਟਰੀਅਲ ਵਿਜ਼ਿਟ ਐਂਡ ਐਕਸਪੋਜ਼ਰ ਸਕੀਮ ਲਈ ਬਜਟ ਵਿੱਚ 2 ਕਰੋੜ ਰੁਪਏ ਅਲਾਟ ਕੀਤੇ ਗਏ ਹਨਜਿਸ ਤਹਿਤ ਵਿਦਿਆਰਥੀਆਂ ਨੂੰ ਵੱਖ-ਵੱਖ ਉਦਯੋਗਾਂ ਨਾਲ ਰੂਬਰੂ ਕਰਵਾ ਕੇ ਭਵਿੱਖ ਦੇ ਰੁਜ਼ਗਾਰ ਲਈ ਤਿਆਰ ਕੀਤਾ ਜਾਂਦਾ ਹੈ। ਇਸ ਸਕੀਮ ਤਹਿਤ ਪਹਿਲਾਂ ਹੀ 33.44 ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਹ ਪਹਿਲਕਦਮੀਆਂ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਵਧਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ। ਸਰਕਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਕੈਰੀਅਰ-ਅਧਾਰਿਤ ਕੋਰਸਾਂ ਅਤੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਵਾਕੇਨੌਜਵਾਨਾਂ ਨੂੰ ਸਮਰੱਥ ਬਣਾਉਣਾ ਅਤੇ ਆਰਥਿਕ ਵਿਕਾਸ ਨੂੰ ਵਧਾਉਣਾ ਹੈ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 09-01-2025 ਅੰਗ 702 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 09-01-2025 ਅੰਗ 702
ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ...
ਦਿੱਲੀ 'ਚ ਭਾਜਪਾ ਨੂੰ ਝਟਕਾ,ਮੰਦਰ ਸੈੱਲ ਦੇ ਕਈ ਸੰਤ 'ਆਪ' 'ਚ ਸ਼ਾਮਲ
ਕੇਂਦਰ ਸਰਕਾਰ ਨੇ ਚੰਡੀਗੜ੍ਹ ਵਿੱਚ ਪ੍ਰਸ਼ਾਸਕ ਦੇ ਸਲਾਹਕਾਰ ਦੇ ਅਹੁਦੇ ਨੂੰ ਖ਼ਤਮ ਕਰ ਦਿੱਤਾ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਬੇਟੀ ਮਰੀਅਮ ਨਵਾਜ਼ ਨੇ ਹਾਲ ਹੀ 'ਚ ਪਾਕਿਸਤਾਨ ਪਹੁੰਚੇ
ਚਿੱਟੇ ਕੁੜਤੇ-ਚਾਦਰੇ 'ਚ ਸ਼ਾਨਦਾਰ ਲੱਗ ਰਹੇ ਨੇ ਦੇਵ ਖਰੌੜ ਅਤੇ ਗੁੱਗੂ ਗਿੱਲ
ਗੁੜ ‘ਚ ਲੁਕਿਆ ਹੈ ਸਿਹਤ ਦਾ ਰਾਜ
ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ