ਪੰਜਾਬ ਸਰਕਾਰ ਸਕੂਲਾਂ ’ਚ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ: ਸੇਖੋਂ

ਪੰਜਾਬ ਸਰਕਾਰ ਸਕੂਲਾਂ ’ਚ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ: ਸੇਖੋਂ

ਫਰੀਦਕੋਟ , 24 ਅਪ੍ਰੈਲ : ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਵਿਚ ਵੱਡੀ ਪੱਧਰ ਤੇ ਤਬਦੀਲੀ ਲਿਆ ਕੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਪ੍ਰਫੁੱਲਤ ਕਰ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਬੱਚੇ ਵੀ ਪ੍ਰਤੀਯੋਗੀ ਪ੍ਰੀਖਿਆਵਾਂ ਅਤੇ ਖੇਡਾਂ ਵਿੱਚ ਸੂਬੇ ਦਾ ਨਾਮ ਰੌਸ਼ਨ ਕਰ ਸਕਣ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਜਿਲ੍ਹੇ ਦੇ ਵੱਖ ਵੱਖ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਸੇਖੋਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਸਕੂਲਾਂ ਅੰਦਰ ਬੁਨਿਆਦੀ ਢਾਂਚੇ ਤੋਂ ਇਲਾਵਾਆਧੁਨਿਕ ਕਲਾਸਰੂਮਪ੍ਰੋਜੈਕਟਰਲਾਇਬ੍ਰੇਰੀਆਂਮਾਡਰਨ ਸਾਇੰਸ ਲੈਬਜ਼ ਦਾ ਨਿਰਮਾਣ ਕੀਤਾ ਗਿਆ ਹੈ ਉੱਥੇ ਹੀ ਚੰਗੀ ਸਿੱਖਿਆ ਲਈ ਅਧਿਆਪਕਾਂ ਦੀ ਵਿਦੇਸ਼ਾਂ ਵਿੱਚੋਂ ਟਰੇਨਿੰਗ ਕਰਵਾਈ ਗਈ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ ਕਰਾਂਤੀ ਮੁਹਿੰਮ ਦਾ ਮੰਤਵ ਇਹ ਹੈ ਕਿ ਵਿਦਿਆਰਥੀਆਂ ਦੇ ਮਾਪੇ ਸਰਕਾਰੀ ਸਕੂਲਾਂ ਵਿਚ ਆਪਣੇ ਬੱਚਿਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਅਤੇ ਸਿੱਖਿਆ ਤੋਂ ਜਾਣੂ ਹੋ ਸਕਣ ਅਤੇ ਵੱਧ ਤੋਂ ਵੱਧ ਦਾਖ਼ਲੇ ਸਰਕਾਰੀ ਸਕੂਲਾਂ ਵਿਚ ਕਰਵਾਉਣ।

          ਉਨ੍ਹਾਂ ਕਿਹਾ ਕਿ ਅੱਜ ਫਰੀਦਕੋਟ ਦੇ ਸਰਕਾਰੀ ਪ੍ਰਾਇਮਰੀ ਸਕੂਲ ਮੁਹੱਲਾ ਖੋਖਰਾ ਵਿੱਚ 12.80 ਲੱਖ ਰੁਪਏ, ਸਰਕਾਰੀ ਮਿਡਲ ਸਕੂਲ ਮੁਹੱਲਾ ਖੋਖਰਾ ਵਿੱਚ 4.63 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਗਿਆ। ਜਿਸ ਵਿਚ ਚਾਰਦੀਵਾਰੀ, ਰਿਪੇਅਰ, ਬਾਥਰੂਮ ਅਤੇ ਆਧੁਨਿਕ ਰੂਮ ਦੇ ਨਿਰਮਾਣ ਦਾ ਕੰਮ ਸ਼ਾਮਲ ਹੈ। 

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਸ. ਅਮਨਦੀਪ ਸਿੰਘਸ. ਅਮਰਜੀਤ ਸਿੰਘ ਪਰਮਾਰ ਕੁਆਰਡੀਨੇਟਰ ਸਿੱਖਿਆ ਕ੍ਰਾਂਤੀਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮੈਡਮ ਨੀਲਮ ਰਾਣੀ, ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜਨਾ ਕੌਂਸਲ, ਸੁਸੀਲ ਕੁਮਾਰ ਬੀ.ਪੀ.ਈ.ਓਸੀ.ਐਚ.ਟੀ ਰਜਿੰਦਰ ਕੌਰ, ਰਿੰਕੂ ਸਮਾਧਾਂ ਵਾਲਾ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ।

Tags:

Advertisement

Latest News

ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਹਰਜੋਤ ਬੈਂਸ ਵੱਲੋਂ ਲਗਾਤਾਰ ਚੌਥੇ ਦਿਨ ਨੰਗਲ ਡੈਮ ਦਾ ਦੌਰਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਹਰਜੋਤ ਬੈਂਸ ਵੱਲੋਂ ਲਗਾਤਾਰ ਚੌਥੇ ਦਿਨ ਨੰਗਲ ਡੈਮ ਦਾ ਦੌਰਾ
ਚੰਡੀਗੜ੍ਹ/ ਨੰਗਲ, 04 ਮਈ:ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾ ਰਹੇ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ...
ਸਰਪੰਚਾਂ/ਪੰਚਾਂ ਲਈ ਬਲਾਕ ਪੱਧਰੀ ਸਿਖਲਾਈ ਪ੍ਰੋਗਰਾਮ ਦਾ ਆਯੋਜਨ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਪੰਜਾਬ ਪੁਲਿਸ ਨੇ ਹੁਣ ਤੱਕ 8 ਹਜਾਰ ਨਸ਼ਾ ਤਸਕਰ ਗ੍ਰਿਫਤਾਰ ਕੀਤੇ –ਕੈਬਨਿਟ ਮੰਤਰੀ ਮੁੰਡੀਆਂ
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਟਾਲਾ ਪੁਲਿਸ ਨੇ ਕਾਦੀਆਂ ਵਿਖੇ ਵਰ੍ਹਦੇ ਮੀਂਹ 'ਚ ਨਸ਼ਾ ਤਸਕਰ ਦੀ ਨਾਜਾਇਜ਼ ਉਸਾਰੀ ਢਾਹੀ
ਪੰਜਾਬ ਸਰਕਾਰ ਨੇ ਸਿੱਖਿਆ ਖੇਤਰ ਨੂੰ ਦਿੱਤੀ ਨਵੀਂ ਉਡਾਣ : ਬ੍ਰਮ ਸ਼ੰਕਰ ਜਿੰਪਾ
ਮਾਨ ਸਰਕਾਰ ਨਸ਼ਿਆਂ ਵਿਰੁੱਧ ਜੰਗ ਵਿੱਚ ਉਤਰੀ, ਕੈਬਨਿਟ ਮੰਤਰੀਆਂ ਨੇ ਸੰਭਾਲਿਆ ਮੋਰਚਾ
ਵਿਦਿਆਰਥੀਆਂ ਦਾ ਸਨਮਾਨ ਸਭ ਤੋਂ ਉੱਪਰ, ਤੁਰੰਤ ਕਾਰਵਾਈ ਕੀਤੀ: ਹਰਜੋਤ ਬੈਂਸ