ਪੰਜਾਬ ਸਰਕਾਰ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸੂਬੇ ਵਿੱਚ ਅਤਿ-ਆਧੁਨਿਕ 1000 ਆਂਗਨਵਾੜੀ ਸੈਂਟਰਾਂ ਦਾ ਕਰ ਰਹੀ ਹੈ ਨਿਰਮਾਣ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸੂਬੇ ਵਿੱਚ ਅਤਿ-ਆਧੁਨਿਕ 1000 ਆਂਗਨਵਾੜੀ ਸੈਂਟਰਾਂ ਦਾ ਕਰ ਰਹੀ ਹੈ ਨਿਰਮਾਣ: ਡਾ. ਬਲਜੀਤ ਕੌਰ


 ਚੰਡੀਗੜ੍ਹ, 15 ਮਾਰਚ:


ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਰਹੀ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਸੂਬੇ ਵਿੱਚ 1000 ਅਤਿ-ਆਧੁਨਿਕ ਆਂਗਨਵਾੜੀ ਸੈਂਟਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਵਿੱਚ ਬਣਾਏ ਜਾ ਰਹੇ 1000 ਆਂਗਨਵਾੜੀ ਸੈਂਟਰਾਂ ਲਈ 100 ਕਰੋੜ ਰੁਪਏ ਦਾ ਬਜ਼ਟ ਉਪਬੰਧ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰਤੀ ਆਂਗਨਵਾੜੀ ਸੈਂਟਰ ਦੇ ਨਿਰਮਾਣ ਲਈ 10 ਲੱਖ ਰੁਪਏ ਦੀ ਲਾਗਤ ਆਵੇਗੀ।

 ਡਾ: ਬਲਜੀਤ ਕੌਰ ਨੇ ਦੱਸਿਆ ਕਿ ਆਂਗਨਵਾੜੀ ਸੈਂਟਰਾਂ ਦੀ ਇਮਾਰਤਾਂ ਦੀ ਉਸਾਰੀ ਤੋਂ ਇਲਾਵਾ ਆਂਗਨਵਾੜੀ ਦੇ ਫਰਨੀਚਰ ਲਈ ਵੀ ਅਲਾਟ ਕੀਤੇ ਫੰਡਾਂ ਦੀ ਵਰਤੋਂ ਕੀਤੀ ਜਾ ਰਹੀ ਹੈ।  ਇਸ ਵਿੱਚ ਬੱਚਿਆਂ ਅਤੇ ਔਰਤਾਂ ਲਈ ਪੂਰੀ ਤਰ੍ਹਾਂ ਕਾਰਜਸ਼ੀਲ ਅਤੇ ਸੁਰੱਖਿਅਤ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਫਲੋਰਿੰਗ, ਪੇਂਟਿੰਗ, ਪਲੰਬਿੰਗ, ਬਿਜਲੀਕਰਨ ਅਤੇ ਲੱਕੜ ਦਾ ਕੰਮ ਸ਼ਾਮਲ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਆਂਗਨਵਾੜੀ ਸੈਂਟਰਾਂ ਦੀ ਉਸਾਰੀ ਦਾ ਕੰਮ ਪੇਂਡੂ ਵਿਕਾਸ ਵਿਭਾਗ ਅਧੀਨ  ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ 111 ਆਂਗਣਵਾੜੀ ਸੈਂਟਰਾਂ ਦੇ ਨਿਰਮਾਣ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ, ਜਦਕਿ ਬਾਕੀ ਰਹਿੰਦੇ ਆਂਗਨਵਾੜੀ ਸੈਂਟਰਾਂ ਦੀਆਂ ਇਮਾਰਤਾਂ ਦਾ ਨਿਰਮਾਣ ਪ੍ਰਗਤੀ ਅਧੀਨ ਹੈ।

 ਡਾ: ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਇਹਨਾਂ ਆਂਗਨਵਾੜੀ ਸੈਂਟਰਾਂ ਦਾ ਸਮੇਂ ਸਿਰ ਨਿਰਮਾਣ ਕਰਵਾਉਣ ਅਤੇ ਉੱਚ ਪੱਧਰੀ ਗੁਣਵੱਤਾ ਦੇ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰ 'ਤੇ ਇੱਕ ਕਮੇਟੀ ਦਾ ਗਠਨ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਜ਼ਿਲ੍ਹਾ ਪੱਧਰੀ ਕਮੇਟੀ  ਨਿਯਮਤ ਤੌਰ 'ਤੇ ਇਹਨਾਂ ਪ੍ਰੋਜੈਕਟਾਂ ਦੀ ਨਿਗਰਾਨੀ ਕਰ ਰਹੀ ਹੈ।

 ਪੰਜਾਬ ਸਰਕਾਰ ਆਂਗਣਵਾੜੀ ਸੈਂਟਰਾਂ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਲਈ ਵਚਨਬੱਧ ਹੈ, ਜਿਸ ਨਾਲ ਪੰਜਾਬ ਭਰ ਵਿੱਚ ਪੋਸ਼ਣ ਅਤੇ ਸ਼ੁਰੂਆਤੀ ਬਚਪਨ ਦੀ ਦੇਖਭਾਲ ਸੇਵਾਵਾਂ ਵਿੱਚ ਸੁਧਾਰ ਹੋਵੇਗਾ।

Tags:

Advertisement

Latest News

ਭੂਚਾਲ ਦੇ ਝਟਕਿਆਂ ਨਾਲ ਇੰਡੋਨੇਸ਼ੀਆ ਦੀ ਧਰਤੀ ਹਿੱਲ ਗਈ ਭੂਚਾਲ ਦੇ ਝਟਕਿਆਂ ਨਾਲ ਇੰਡੋਨੇਸ਼ੀਆ ਦੀ ਧਰਤੀ ਹਿੱਲ ਗਈ
Indonesia,20,MARCH,2025,(Azad Soch News):- ਭੂਚਾਲ (Earthquake) ਦੇ ਝਟਕਿਆਂ ਨਾਲ ਇੰਡੋਨੇਸ਼ੀਆ ਦੀ ਧਰਤੀ ਹਿੱਲ ਗਈ,ਰਿਕਟਰ ਪੈਮਾਨੇ 'ਤੇ ਇਸਦੀ ਤੀਬਰਤਾ 4.2 ਮਾਪੀ ਗਈ,ਇਹ...
ਪੰਜਾਬ ’ਚ ਜ਼ਮੀਨ ਹੇਠਲਾ ਪਾਣੀ ਰਿਚਾਰਜ ਕਰਨ ਤੇ ਸਿੰਜਾਈ ਨੈਟਵਰਕ ਨੂੰ ਚੁਸਤ ਦਰੁੱਸਤ ਕਰਨ ਵਾਸਤੇ ਫੰਡ ਪ੍ਰਦਾਨ ਕੀਤੇ ਜਾਣ: ਐਮ ਪੀ ਹਰਸਿਮਰਤ ਕੌਰ ਬਾਦਲ  
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 20-03-2025 ਅੰਗ 702
3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈੱਨ ਦੇ ਦਖਲ ਤੋਂ ਬਾਅਦ ਐਸ.ਸੀ.ਐਸ.ਟੀ.ਐਕਟ ਦੀਆਂ ਧਾਰਾਵਾਂ ਪਰਚੇ ਵਿੱਚ ਜੁੜੀਆਂ
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਹਿਜ਼ 36 ਮਹੀਨਿਆਂ ’ਚ ਨੌਜਵਾਨਾਂ ਨੂੰ 52,606 ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ
ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਫ਼ੈਸਲਾਕੁੰਨ ਦੌਰ 'ਚ: ਸਰਹੱਦ ਪਾਰੋਂ ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਨੌਸ਼ਹਿਰਾ ਢਾਲਾ ਵਿਖੇ ਅਤਿ-ਆਧੁਨਿਕ ਐਂਟੀ-ਡਰੋਨ ਟੈਕਨਾਲੋਜੀ ਦਾ ਟਰਾਇਲ