ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 12.99 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 12.99 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 24 ਮਾਰਚ:

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 2549 ਲਾਭਪਾਤਰੀਆਂ ਨੂੰ 12.99 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਲਈ ਅਸ਼ੀਰਵਾਦ ਸਕੀਮ ਅਧੀਨ ਜਿਲਾ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਫਾਜਿਲਕਾ,  ਹੁਸ਼ਿਆਰਪੁਰ,  ਜਲੰਧਰ, ਕਪੂਰਥਲਾ, ਮਾਨਸਾ,  ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਗਨਰ, ਐਸ.ਏ.ਐਸ.ਨਗਰ,  ਸੰਗਰੂਰ,  ਮਾਲੇਰਕੋਟਲਾ ਅਤੇ ਤਰਨਤਾਰਨ ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਕੁੱਲ 2549 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ 'ਤੇ ਪ੍ਰਾਪਤ ਹੋਈਆਂ ਸਨ। ਇਹਨਾਂ 2549 ਲਾਭਪਾਤਰੀਆਂ ਨੂੰ ਕਵਰ ਕਰਨ ਲਈ 12.99 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਬਰਨਾਲਾ ਦੇ 38, ਬਠਿੰਡਾ ਦੇ 33, ਫਰੀਦਕੋਟ ਦੇ 62, ਫਿਰੋਜ਼ਪੁਰ ਦੇ 8, ਸ੍ਰੀ ਫਤਿਹਗੜ੍ਹ ਸਾਹਿਬ ਦੇ 28, ਫਾਜਿਲਕਾ 67, ਹੁਸ਼ਿਆਰਪੁਰ ਦੇ 195,  ਜਲੰਧਰ ਦੇ 85, ਕਪੂਰਥਲਾ ਦੇ 27 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ। ਇਸੇ ਤਰ੍ਹਾਂ ਮਾਨਸਾ ਦੇ 175, ਸ੍ਰੀ ਮੁਕਤਸਰ ਸਾਹਿਬ ਦੇ 89, ਪਟਿਆਲਾ ਦੇ 406, ਪਠਾਨਕੋਟ ਦੇ 224, ਰੂਪਗਨਰ ਦੇ 384,  ਐਸ.ਏ.ਐਸ. ਨਗਰ ਦੇ 230, ਸੰਗਰੂਰ ਦੇ 280, ਮਲੇਰਕੋਟਲਾ ਦੇ 99 ਅਤੇ ਤਰਨਤਾਰਨ ਦੇ 119 ਲਾਭਪਾਤਰੀਆਂ ਨੂੰ ਵੀ ਵਿੱਤੀ ਲਾਭ ਦਿੱਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਡਾ ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉਥੇ ਹੀ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਵੀ ਲਗਾਤਾਰ ਕੰਮ ਕਰ ਰਹੀ ਹੈ।

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।

ਡਾ ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ (ਡੀ ਬੀ ਟੀ ਰਾਹੀਂ) ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾ ਨੂੰ ਆਰਥਿਕ ਤੌਰ ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।

Tags:

Advertisement

Latest News

ਸੁਖਬੀਰ ਐਗਰੋ ਐਨਰਜੀ ਪਲਾਂਟ ਨੂੰ ਲੈ ਕੇ ਵਿਧਾਇਕ ਰਜਨੀਸ਼ ਦਹੀਯਾ ਨੇ ਵਿਧਾਨ ਸਭਾ ਚ ਚੁੱਕੇ ਸਵਾਲ ਸੁਖਬੀਰ ਐਗਰੋ ਐਨਰਜੀ ਪਲਾਂਟ ਨੂੰ ਲੈ ਕੇ ਵਿਧਾਇਕ ਰਜਨੀਸ਼ ਦਹੀਯਾ ਨੇ ਵਿਧਾਨ ਸਭਾ ਚ ਚੁੱਕੇ ਸਵਾਲ
ਸੁਖਬੀਰ ਐਗਰੋ ਐਨਰਜੀ ਪਲਾਂਟ ਨੂੰ ਲੈ ਕੇ ਵਿਧਾਇਕ ਰਜਨੀਸ਼ ਦਹੀਯਾ ਨੇ ਵਿਧਾਨ ਸਭਾ ਚ ਚੁੱਕੇ ਸਵਾਲ   ਕਿੱਥੇ ਲੱਗਾ ਸੀਐਸਆਰ ਦਾ...
ਡਿਪਟੀ ਕਮਿਸ਼ਨਰ ਨੇ ਰਬੀ ਸੀਜ਼ਨ ਦੌਰਾਨ ਕਣਕ ਦੀ ਖਰੀਦ ਤੇ ਸਟੋਰੇਜ਼ ਲਈ ਅਗੇਤੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
"ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਸਬ-ਡਵੀਜ਼ਨ ਜ਼ੀਰਾ ਵਿਖੇ ਕਰਵਾਇਆ ਗਿਆ ਸੈਮੀਨਾਰ
ਡਿਪਟੀ ਕਮਿਸ਼ਨਰ ਨੇ ਸਮੂਹ ਨੰਬਰਦਾਰਾਂ ਨੂੰ 'ਝੰਡਾ ਦਿਵਸ' ਦੀ ਦਿੱਤੀ ਵਧਾਈ
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਰਕਾਰੀ ਬਹੁਤਕਨੀਕੀ ਕਾਲਜ ਫਿਰੋਜ਼ਪੁਰ ਵਿਖੇ ਖੂਨ ਦਾਨ ਕੈਂਪ ਲਗਾਇਆ ਗਿਆ
ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਲੜਕੀਆਂ ਦੇ ਅਥਲੈਟਿਕ ਮੁਕਾਬਲੇ ਕਰਵਾਏ
ਨਸ਼ੇ ਮਨੁੱਖੀ ਜੀਵਨ ਲਈ ਖ਼ਤਰਨਾਕ , ਜਿਨ੍ਹਾਂ ਤੋਂ ਬਚਣ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ