ਪਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜੋਰ ਵਰਗਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਹੇਠ 102.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ – ਡਾ. ਬਲਜੀਤ ਕੌਰ

ਪਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜੋਰ ਵਰਗਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਹੇਠ 102.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ – ਡਾ. ਬਲਜੀਤ ਕੌਰ

ਚੰਡੀਗੜ੍ਹ, 6 ਅਪ੍ਰੈਲ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਦ੍ਰਿਸ਼ਟੀਕੋਣ ਅਧੀਨ, ਪਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜੋਰ ਵਰਗਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਰਾਹੀਂ ਵਿੱਤੀ ਸਾਲ 2024-2025 ਦੌਰਾਨ 102.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਇਸ ਸਕੀਮ ਦੇ ਤਹਿਤ 20,136 ਲਾਭਪਾਤਰੀਆਂ ਨੂੰ ਲਾਭ ਪਹੁੰਚਾਇਆ ਗਿਆ ਹੈ। ਆਸ਼ੀਰਵਾਦ ਸਕੀਮ ਅਧੀਨ, ਪੰਜਾਬ ਸਰਕਾਰ ਵੱਲੋਂ ਘੱਟ ਆਮਦਨ ਵਾਲੇ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਕੈਬਨਿਟ ਮੰਤਰੀ ਨੇ ਆਗਾਹ ਕਰਦੇ ਹੋਏ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਲੋੜਵੰਦ ਬਿਨੈਕਾਰ ਦਾ ਪੰਜਾਬ ਰਾਜ ਦਾ ਸਥਾਈ ਨਿਵਾਸੀ ਹੋਣਾ ਲਾਜ਼ਮੀ ਹੈ। ਉਸ ਦਾ ਪਰਿਵਾਰ ਅਨੁਸੂਚਿਤ ਜਾਤੀ, ਪਛੜੀਆਂ ਸ੍ਰੇਣੀਆਂ ਜਾਂ ਹੋਰ ਆਰਥਿਕ ਤੌਰ 'ਤੇ ਕਮਜੋਰ ਵਰਗ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਲਾਨਾ ਆਮਦਨ 32,790 ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ। ਇਨ੍ਹਾਂ ਸ਼ਰਤਾਂ ਨੂੰ ਪੂਰਾ ਕਰਦੇ ਪਰਿਵਾਰਾਂ ਦੀਆਂ ਦੋ ਧੀਆਂ ਤੱਕ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਰਕਮ ਸਿੱਧਾ ਡੀਬੀਟੀ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਂਦੀ ਹੈ, ਜਿਸ ਨਾਲ ਪੂਰੀ ਪਾਰਦਰਸ਼ਤਾ ਅਤੇ ਤੁਰੰਤ ਲਾਭ ਯਕੀਨੀ ਬਣਾਇਆ ਜਾਂਦਾ ਹੈ।

ਡਾ. ਬਲਜੀਤ ਕੌਰ ਨੇ ਆਖ਼ਿਰ 'ਚ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦੀ ਤਰੱਕੀ, ਖੁਸ਼ਹਾਲੀ ਅਤੇ ਆਤਮਨਿਰਭਰਤਾ ਨੂੰ ਯਕੀਨੀ ਬਣਾਉਣ ਵੱਲ ਤੇਜ਼ੀ ਨਾਲ ਕਦਮ ਚੁੱਕ ਰਹੀ ਹੈ।

Tags:

Advertisement

Latest News

26/11 ਦੇ ਮੁੰਬਈ ਅੱਤਵਾਦੀ ਹਮਲੇ ਦੇ ਮਾਸਟਰਮਾਈਂਡ ਤਹਵੁਰ ਰਾਣਾ ਨੂੰ ਲਿਆਂਦਾ ਗਿਆ ਭਾਰਤ 26/11 ਦੇ ਮੁੰਬਈ ਅੱਤਵਾਦੀ ਹਮਲੇ ਦੇ ਮਾਸਟਰਮਾਈਂਡ ਤਹਵੁਰ ਰਾਣਾ ਨੂੰ ਲਿਆਂਦਾ ਗਿਆ ਭਾਰਤ
New Delhi, 10,APRIL, 2025,(Azad Soch News):- ਐਨਆਈਏ (NIA) ਦੀ ਟੀਮ 26/11 ਦੇ ਮੁੰਬਈ ਅੱਤਵਾਦੀ ਹਮਲੇ ਦੇ ਮਾਸਟਰਮਾਈਂਡ ਤਹਵੁਰ ਰਾਣਾ (Mastermind...
ਕੈਬਿਨੇਟ ਮੰਤਰੀ ਹਰਭਜਨ ਸਿੰਘ ਈਟੀਓ ਦੀ ਹਾਜ਼ਰੀ ਵਿੱਚ 50 ਤੋ ਵੱਧ ਪਰਿਵਾਰ ਹੋਏ ਆਪ ਵਿੱਚ ਸ਼ਾਮਿਲ ,
ਗੁਰੂ ਨਗਰੀ ਵਿਚ ਜਲ ਸਪਲਾਈ ਦੀ ਸਮੱਸਿਆ ਦਾ ਹੱਲ ਜਲਦੀ
ਖੇਡ ਵਿੰਗਾਂ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਟਰਾਇਲਾਂ ਵਿਚ ਹੁਣ ਤੱਕ ਲਗਭਗ 1000 ਖਿਡਾਰੀਆਂ ਨੇ ਲਿਆ ਭਾਗ
ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਹਸਪਤਾਲਾਂ ਦੀ ਸਮੀਖਿਆ ਮੀਟਿੰਗ ਹੋਈ
ਡਿਪਟੀ ਕਮਿਸ਼ਨਰ ਵੱਲੋਂ ਮੰਡੀਆਂ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਅੰਮ੍ਰਿਤਸਰ ਵਿੱਚ ਹੋਈ ਹਾਲੀਆ ਗ੍ਰਿਫਤਾਰੀ ਨੇ ਪੰਜਾਬ ਅੰਦਰ ਨਸ਼ਿਆਂ ਦੇ ਵਪਾਰ ਵਿੱਚ ਹੋਰਨਾਂ ਰਾਜਾਂ ਦੇ ਇਨਫੋਰਸਮੈਂਟ ਅਧਿਕਾਰੀਆਂ ਦੀ ਸ਼ਮੂਲੀਅਤ ਬਾਰੇ ਚਿੰਤਾ ਨੂੰ ਵਧਾਇਆ: ਹਰਪਾਲ ਸਿੰਘ ਚੀਮਾ