ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੇਸ਼ ਭਰ ‘ਚ ਆਪਣੀ ਕਿਸਮ ਦੀ ਪਹਿਲੀ ਤੇ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ: ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੇਸ਼ ਭਰ ‘ਚ ਆਪਣੀ ਕਿਸਮ ਦੀ ਪਹਿਲੀ ਤੇ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ, 3 ਜਨਵਰੀ:

ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੇਸ਼ ਭਰ ‘ਚ ਆਪਣੀ ਕਿਸਮ ਦੀ ਪਹਿਲੀ ਤੇ ਵਿਲੱਖਣ ਪਹਿਲਕਦਮੀ ‘ਆਨਲਾਈਨ ਐਨ ਆਰ.ਆਈ ਮਿਲਣੀ’ ਦੀ ਸ਼ੁਰੂਆਤ ਕੀਤੀ ਹੈ। ਇਸ ਸੇਵਾ ਸੂਬਾ ਸਰਕਾਰ ਤਹਿਤ ਪ੍ਰਵਾਸੀ ਪੰਜਾਬੀਆਂ ਵੱਲੋਂ ਪ੍ਰਾਪਤ ਵਿਭਿੰਨ ਸ਼ਿਕਾਇਤਾਂ ਦਾ ਛੇਤੀ ਤੇ ਢੁੱਕਵਾਂ ਨਿਪਟਾਰਾ ਕਰ ਰਹੀ ਹੈ ਅਤੇ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਯਤਨ ਲਗਾਤਾਰ ਜਾਰੀ ਰੱਖੇ ਜਾਣਗੇ।

ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਪ੍ਰਵਾਸੀ ਪੰਜਾਬੀਆਂ ਦੀਆਂ 100 ਤੋਂ ਵੱਧ ਸ਼ਿਕਾਇਤਾਂ ਸੁਣੀਆਂ ਅਤੇ ਸਬੰਧਤ ਸਿਵਲ ਅਤੇ ਪੁਲੀਸ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਨਿਪਟਾਰਾ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਸ਼ਿਕਾਇਤਾਂ ਅਮਰੀਕਾ, ਕਨੇਡਾ, ਇੰਗਲੈਂਡ, ਆਸਟ੍ਰੇਲੀਆ, ਜਰਮਨੀ, ਆਸਟਰੀਆ, ਇਟਲੀ ਅਤੇ ਅਫ਼ਰੀਕਾ ਵਿਖੇ ਵੱਸਦੇ ਪੰਜਾਬੀਆਂ ਨਾਲ ਸੰਬੰਧਤ ਸਨ, ਜੋ ਪ੍ਰਾਪਰਟੀ, ਨਾਜਾਇਜ਼ ਕਬਜ਼ਿਆਂ ਅਤੇ ਵਿਆਹ ਮਾਮਲਿਆਂ ਨਾਲ ਸੰਬੰਧਤ ਸਨ।

ਅੱਜ ਸਵੇਰੇ 11:00 ਵਜੇ ਕੀਤੀ ਦੂਜੀ ਆਨਲਾਈਨ ਐਨ.ਆਰ.ਆਈ. ਮਿਲਣੀ ਮੌਕੇ ਸ. ਧਾਲੀਵਾਲ ਨੇ ਕਿਹਾ ਕਿ ਇਸ ਵਿਲੱਖਣ ਸੇਵਾ ਰਾਹੀਂ ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦਾ ਲਗਾਤਾਰ ਨਿਪਟਾਰਾ ਕਰੇਗੀ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣਨ ਲਈ ਹਰ ਮਹੀਨੇ ਦੇ ਪਹਿਲੇ ਹਫਤੇ ਆਨਲਾਈਨ ਮਿਲਣੀ ਹੋਇਆ ਕਰੇਗੀ।

ਸ. ਧਾਲੀਵਾਲ ਨੇ ਦੱਸਿਆ ਕਿ ਸਮੂਹ ਜ਼ਿਲ੍ਹਿਆਂ ਦੇ ਡੀ.ਸੀਜ ਅਤੇ ਐਸ.ਐਸ.ਪੀਜ ਨੂੰ ਪ੍ਰਵਾਸੀਆਂ ਪੰਜਾਬੀਆਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਅਧਾਰ ‘ਤੇ ਹੱਲ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਜਿਲ੍ਹਾ ਪੱਧਰ ‘ਤੇ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਪ੍ਰਵਾਸੀਆਂ ਦੇ ਮਸਲੇ ਹੱਲ ਕਰਨ ਲਈ ਹੁਕਮ ਜਾਰੀ ਕੀਤੇ ਗਏ ਹਨ।

ਇਸ ਮੌਕੇ ਏ.ਡੀ.ਜੀ.ਪੀ. ਐਨ.ਆਰ.ਆਈ. ਵਿੰਗ ਪੰਜਾਬ ਸ੍ਰੀ ਪ੍ਰਵੀਨ ਕੁਮਾਰ ਸਿਨਹਾ, ਏ.ਆਈ.ਜੀ. ਸ੍ਰੀ ਅਜਿੰਦਰ ਸਿੰਘ ਤੋਂ ਐਨ.ਆਰ.ਆਈ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

Tags:

Advertisement

Latest News

ਪੰਜਾਬ ਸਰਕਾਰ ਨੇ ਸੂਬੇ ਦੇ ਵਸਨੀਕਾਂ ਲਈ ਬਿਹਤਰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਅਤੇ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਸ਼ਾਨਦਾਰ ਤਰੱਕੀ ਕੀਤੀਆਂ-ਵਿਧਾਇਕ ਸ਼ੈਰੀ ਕਲਸੀ ਪੰਜਾਬ ਸਰਕਾਰ ਨੇ ਸੂਬੇ ਦੇ ਵਸਨੀਕਾਂ ਲਈ ਬਿਹਤਰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਅਤੇ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਸ਼ਾਨਦਾਰ ਤਰੱਕੀ ਕੀਤੀਆਂ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 5 ਜਨਵਰੀ () ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਨੇ 2024 ਦੌਰਾਨ ਸੂਬੇ ਦੇ...
ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੇਲਪੁਰ ਦੀ ਮ੍ਰਿਤਕ ਦੇਹ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
ਬਰਨਾਲਾ ਨੇੜੇ ਵਾਪਰੇ ਹਾਦਸੇ 'ਚ ਜ਼ਖਮੀਆਂ ਦਾ ਮੁੱਖ ਮੰਤਰੀ ਦੀ 'ਫ਼ਰਿਸ਼ਤੇ ਸਕੀਮ' ਤਹਿਤ ਕੀਤਾ ਜਾ ਰਿਹਾ ਹੈ ਮੁਫ਼ਤ ਇਲਾਜ: ਡਿਪਟੀ ਕਮਿਸ਼ਨਰ
ਓ.ਬੀ.ਸੀ, ਈ.ਬੀ.ਸੀ ਅਤੇ ਡੀ.ਐਨ.ਟੀ ਵਿਦਿਆਰਥੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਕਰ ਸਕਦੇ ਹਨ ਅਪਲਾਈ: ਡਾ. ਬਲਜੀਤ ਕੌਰ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਮੂਹ ਸੰਗਤਾਂ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ
ਸਿਹਤਮੰਦ ਪੁਲਿਸ ਤਾਂ ਸੁਰੱਖਿਅਤ ਸਮਾਜ ਦੇ ਮੱਦੇਨਜ਼ਰ ਪਟਿਆਲਾ ਰੇਂਜ ਦੇ ਸਾਰੇ ਜ਼ਿਲ੍ਹਿਆਂ ‘ਚ ਲਗਾਏ ਜਾਣਗੇ ਮੁਫ਼ਤ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ : ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ
ਵਿਧਾਇਕ ਬੱਗਾ ਵਲੋਂ ਗੁਰਨਾਮ ਨਗਰ 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ