ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਸਿੱਖਿਆ ਕ੍ਰਾਂਤੀ ਦੀ ਕੀਤੀ ਗਈ ਸ਼ੁਰੂਆਤ -ਧਾਲੀਵਾਲ

ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਸਿੱਖਿਆ ਕ੍ਰਾਂਤੀ ਦੀ ਕੀਤੀ ਗਈ ਸ਼ੁਰੂਆਤ -ਧਾਲੀਵਾਲ

ਚੰਡੀਗੜ੍ਹ/ਅਜਨਾਲਾ 7 ਅਪ੍ਰੈਲ
ਪੰਜਾਬ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਦੌਰਾਨ ਸਿੱਖਿਆ ਖੇਤਰ ਨੂੰ ਉਚੇਚੇ ਤੌਰ ਉੱਤੇ ਕੇਂਦਰਿਤ ਕਰਕੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਗਿਆ ਹੈ ਅਤੇ ਆਉਣ ਵਾਲੇ ਦੋ ਸਾਲਾਂ ਵਿੱਚ ਇਹਨਾਂ ਉੱਤੇ ਹੋਰ ਜ਼ੋਰ ਦਿੱਤਾ ਜਾਵੇਗਾ। ਉਕਤ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਸਰਕਾਰੀ ਪ੍ਰਾਇਮਰੀ ਸਕੂਲ ਸੱਕੀਵਾਲਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੈਂਡਰੀ ਸਕੂਲ ਅਜਨਾਲਾ ਵਿਖੇ ਕਮਰਿਆਂ ਤੇ ਸਕੂਲ ਦੀ ਚਾਰ ਦੁਆਰੀ ਦਾ ਉਦਘਾਟਨ ਕਰਨ ਮੌਕੇ ਕੀਤਾ। ਉਹਨਾਂ ਨੇ ਦੱਸਿਆ ਕਿ ਉਕਤ ਸਕੂਲਾਂ ਨੂੰ ਬੀਤੇ ਸਮੇਂ ਦੌਰਾਨ ਕ੍ਰਮਵਾਰ 10 ਲੱਖ ਅਤੇ 20 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦਿੱਤੀ ਗਈ ਸੀ, ਜਿਨ੍ਹਾਂ ਨਾਲ ਇਹਨਾਂ ਨੇ ਆਪਣੀਆਂ ਲੋੜਾਂ ਅਨੁਸਾਰ ਉਸਾਰੀ ਕਰਵਾਈ ਹੈ।
     ਉਹਨਾਂ ਕਿਹਾ ਕਿ ਸਾਡੀ ਸਰਕਾਰ ਦਾ ਵਿਸ਼ੇਸ਼ ਧਿਆਨ ਸਿੱਖਿਆ ਤੇ ਸਿਹਤ ਉੱਤੇ ਲੱਗਾ ਹੋਇਆ ਹੈ । ਅੱਜ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਤੇ ਸਾਬਕਾ ਸਿੱਖਿਆ ਮੰਤਰੀ ਸ਼੍ਰੀ ਮਨੀਸ਼ ਸਸ਼ੋਦੀਆ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਜ ਵਿੱਚ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਗਈ ਹੈ, ਜੋ ਕਿ ਸਕੂਲਾਂ ਦੀ ਤਸਵੀਰ ਅਤੇ ਇੱਥੇ ਪੜਨ ਵਾਲੇ ਬੱਚਿਆਂ ਦੀ ਤਕਦੀਰ ਬਦਲੇਗੀ। ਉਹਨਾਂ ਕਿਹਾ ਕਿ ਆਉਣ ਵਾਲੇ ਦੋ ਸਾਲਾਂ ਵਿੱਚ ਸਕੂਲਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਹੋਰ ਕੰਮ ਕੀਤਾ ਜਾਵੇਗਾ, ਜਿਸ ਦੇ ਨਤੀਜੇ ਆਉਣ ਵਾਲੀਆਂ ਪੀੜੀਆਂ ਨੂੰ ਸਦੀਆਂ ਤੱਕ ਮਿਲਦੇ ਰਹਿਣਗੇ।

Tags:

Advertisement

Latest News

ਨਸ਼ਿਆਂ ਖਿਲਾਫ਼ ਜਾਗਰੂਕਤਾ ਲਈ ‘ਦੌੜਦਾ ਪੰਜਾਬ ਮੈਰਾਥਨ’ ਦੌੜ 19 ਅਪ੍ਰੈਲ ਨੂੰ ਨਸ਼ਿਆਂ ਖਿਲਾਫ਼ ਜਾਗਰੂਕਤਾ ਲਈ ‘ਦੌੜਦਾ ਪੰਜਾਬ ਮੈਰਾਥਨ’ ਦੌੜ 19 ਅਪ੍ਰੈਲ ਨੂੰ
ਜਲੰਧਰ, 11 ਅਪ੍ਰੈਲ :                               ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਪਰਨਾ ਐਮ.ਬੀ. ਨੇ ਜ਼ਿਲ੍ਹੇ ਦੀਆਂ ਪ੍ਰਮੁੱਖ ਵਿੱਦਿਅਕ ਅਦਾਰਿਆਂ ਦੇ ਨੁਮਾਇੰਦਿਆਂ ਨਾਲ ਇਕ...
ਕੈਬਨਿਟ ਵੱਲੋਂ ਲਿਆ ਗਿਆ ਇਤਿਹਾਸਕ ਫੈਸਲਾ ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਉਸਾਰੂ ਕਦਮ: ਚੀਮਾ
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੇ ਵੱਖ-ਵੱਖ ਸਕੂਲਾਂ ਵਿੱਚ 2.10 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਯੁੱਧ ਨਸ਼ਿਆਂ ਵਿਰੁੱਧ’ 42ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 109 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ; 2.9 ਕਿਲੋ ਹੈਰੋਇਨ, 1.6 ਕਿਲੋ ਅਫੀਮ ਬਰਾਮਦ
ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਣਕ ਦੀ ਖਰੀਦ ਅਤੇ ਐਨ.ਐਫ.ਐਸ.ਏ. ਲਾਭਪਾਤਰੀਆਂ ਦੀ 100 ਫ਼ੀਸਦ ਈ-ਕੇ.ਵਾਈ.ਸੀ. ਸਥਿਤੀ ਦੀ ਕੀਤੀ ਸਮੀਖਿਆ
ਪੰਜਾਬ ਟਰਾਂਸਪੋਰਟ ਵਿਭਾਗ ਨੇ ਆਪਣੇ ਕਰਮਚਾਰੀਆਂ ਦੀ ਹਾਜ਼ਰੀ ਕੀਤੀ ਆਨਲਾਈਨ: ਲਾਲਜੀਤ ਸਿੰਘ ਭੁੱਲਰ