ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵੱਡੇ ਪੱਧਰ 'ਤੇ ਚੁੱਕੇ ਜਾ ਰਹੇ ਹਨ ਕਦਮ : ਵਿਧਾਇਕ ਰਜਨੀਸ਼ ਦਹੀਯਾ 

ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵੱਡੇ ਪੱਧਰ 'ਤੇ ਚੁੱਕੇ ਜਾ ਰਹੇ ਹਨ ਕਦਮ : ਵਿਧਾਇਕ ਰਜਨੀਸ਼ ਦਹੀਯਾ 

ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵੱਡੇ ਪੱਧਰ 'ਤੇ ਚੁੱਕੇ ਜਾ ਰਹੇ ਹਨ ਕਦਮ : ਵਿਧਾਇਕ ਰਜਨੀਸ਼ ਦਹੀਯਾ 

 

ਵਿਧਾਇਕ ਨੇ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ 'ਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ 

 

ਫਿਰੋਜ਼ਪੁਰ 16 ਅਪ੍ਰੈਲ 2025 ( ਸੁਖਵਿੰਦਰ ਸਿੰਘ ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਅਤੇ ਸਰਕਾਰੀ ਸਕੂਲਾਂ ਦਾ ਨਵੀਨੀਕਰਨ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਖੇਤਰ ਨੂੰ ਬੁਲੰਦੀਆਂ ਉਤੇ ਪਹੁੰਚਾਉਣ ਲਈ ਕ੍ਰਾਂਤੀਕਾਰੀ ਕਦਮ ਚੁੱਕੇ ਜਾ ਰਹੇ ਹਨ। ਇਹ ਪ੍ਰਗਟਾਵਾ ਫਿਰੋਜ਼ਪੁਰ ਦਿਹਾਤੀ ਹਲਕੇ ਦੇ ਵਿਧਾਇਕ ਸ਼੍ਰੀ ਰਜਨੀਸ਼ ਦਹੀਯਾ ਨੇ ਹਲਕੇ ਦੇ ਸਰਕਾਰੀ ਮਿਡਲ ਸਕੂਲ ਬੇਟੂ ਕਦੀਮ, ਸਰਕਾਰੀ ਪ੍ਰਾਇਮਰੀ ਸਕੂਲ ਬੋਦਲ, ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਹਾਈ ਸਕੂਲ ਰਾਓ ਕੇ ਹਿਠਾੜ ਵਿੱਚ ਕਰਵਾਏ ਗਏ "ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ" ਸਮਾਗਮ ’ਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਉਪਰੰਤ ਕੀਤਾ।

 

ਇਸ ਦੌਰਾਨ ਵਿਧਾਇਕ ਸ਼੍ਰੀ ਰਜਨੀਸ਼ ਦਹੀਯਾ ਨੇ ਕਿਹਾ ਕਿ ਸਾਲ 2022 ਵਿੱਚ ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਸਿੱਖਿਆ ਤੇ ਸਿਹਤ ਦੇ ਖੇਤਰਾਂ ਵਿੱਚ ਸੁਧਾਰ ਲਿਆਉਣ ਲਈ ਜ਼ਮੀਨੀ ਪੱਧਰ ਉੱਤੇ ਉਪਰਾਲੇ ਸ਼ੁਰੂ ਕੀਤੇ ਗਏ ਅਤੇ ਨਿਰੰਤਰ ਯਤਨਾਂ ਸਦਕਾ ਜਿੱਥੇ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਮਜ਼ਬੂਤ ਹੋਇਆ ਹੈ, ਉੱਥੇ ਹੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਪੜਾਉਣ ਸ਼ੈਲੀ ਵਿੱਚ ਹੋਰ ਸੁਧਾਰ ਲਿਆਉਣ ਲਈ ਆਈ.ਆਈ.ਟੀ. ਅਹਿਮਦਾਬਾਦ, ਸਿੰਘਾਪੁਰ, ਫਿਨਲੈਂਡ ਵਿੱਚ ਉੱਚ ਪੱਧਰੀ ਸਿਖਲਾਈ ਦਿਵਾਈ ਗਈ।

 

ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪ੍ਰਦਾਨ ਕੀਤੇ ਉਸਾਰੂ ਮਾਹੌਲ ਸਦਕਾ 200 ਦੇ ਕਰੀਬ ਵਿਦਿਆਰਥੀਆਂ ਨੇ ਉੱਚ ਵੱਕਾਰੀ ਜੇਈਈ ਮੇਨਜ਼ ਦੀ ਪ੍ਰੀਖਿਆ ਪਾਸ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ 20 ਹਜ਼ਾਰ ਅਧਿਆਪਕ ਪੱਕੇ ਕੀਤੇ ਜਾ ਚੁੱਕੇ ਹਨ ਅਤੇ ਇਹ ਪ੍ਰਕਿਰਿਆ ਅੱਗੇ ਵੀ ਲਗਾਤਾਰ ਜਾਰੀ ਹੈ। 

 

ਇਸ ਮੌਕੇ ਬਲਰਾਜ ਸਿੰਘ ਚੇਅਰਮੈਨ ਮਾਰਕੀਟ ਕਮੇਟੀ, ਪਲਵਿੰਦਰ ਸਿੰਘ ਬਰਾੜ ਸਿੱਖਿਆ ਕੋਆਰਡੀਨੇਟਰ, ਬੀ.ਪੀ.ਈ.ਓ ਜਸਵਿੰਦਰ ਸਿੰਘ, ਬੀ.ਐੱਨ.ਓ ਚਰਨ ਸਿੰਘ,ਤਲਵਿੰਦਰ ਸਿੰਘ ਖਾਲਸਾ, ਬੀ.ਡੀ.ਪੀ.ਓ ਸੁਖਵਿੰਦਰ ਕੌਰ, ਮੈਂਬਰ ਸਿੱਖਿਆ ਤਾਲਮੇਲ ਕਮੇਟੀ ਮੈਂਬਰ ਅਜਮੇਰ ਸਿੰਘ ਮੁਰਕ ਵਾਲ਼ਾ, ਅਮਨ ਥਿੰਦ ਝੋਕ ਨੋਧ ਸਿੰਘ,ਬਲਵਿੰਦਰ ਸਿੰਘ ਸਰਪੰਚ, ਬਲਵਿੰਦਰ ਸਿੰਘ ਰਾਓ ਕੇ, ਸਰਪੰਚ ਗੁਰਨਾਮ ਸਿੰਘ ਬੋਦਲ, ਸਕੂਲ ਕਮੇਟੀ ਚੇਅਰਮੈਨ ਰੌਸ਼ਨ ਕੁਮਾਰ ਬੋਦਲ, ਗੁਰਦੇਵ ਸਿੰਘ ਸੀ ਐੱਚ ਟੀ, ਪਰਮਜੀਤ ਸਿੰਘ ਰਾਓ ਕੇ ਹਿਠਾੜ, ਪਰਦੀਪ ਬੇਟੂ ਕਦੀਮ, ਕੁਲਵੰਤ ਸਿੰਘ ਘੁੱਲਾ, ਕੁਲਵਿੰਦਰ ਸਿੰਘ ਚਪਾਤੀ, ਬਲਜਿੰਦਰ ਸਿੰਘ ਬਸਤੀ ਜੱਟਾਂ, ਰਾਜਬੀਰ ਸਿੰਘ ਰਾਓ ਕੇ ਹਿਠਾੜ, ਨਵਨੀਤ ਸਿੰਘ ਰਾਓ ਕੇ ਹਿਠਾੜ, ਸਕੂਲ ਦਾ ਸਮੁੱਚਾ ਸਟਾਫ ਅਤੇ ਪਿੰਡ ਦੇ ਪਤਵੰਤੇ ਆਦਿ ਹਾਜ਼ਰ ਸਨ।

Tags:

Advertisement

Latest News

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ  ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ 
-ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ    -ਪੰਜਾਬ ਦੀ ਨੌਜਵਾਨੀ ਲਈ ਬਿਜ਼ਨਸ ਬਲਾਸਟਰ ਪ੍ਰੋਗਰਾਮ ਦੀ ਕੀਤੀ...
Chandigarh Wether Update: ਐਤਵਾਰ ਅਤੇ ਸੋਮਵਾਰ ਲਈ ਮੌਸਮ ਸੰਬੰਧੀ ਨਵੀਂ ਚੇਤਾਵਨੀ
ਗੁਰਲਾਲ ਘਨੌਰ ਵੱਲੋਂ ਸੈਦਖੇੜੀ ਵਿਖੇ 1.32 ਕਰੋੜ ਨਾਲ ਸਕੂਲ ਆਫ ਹੈਪੀਨੈੱਸ ਅਤੇ ਹਾਈ ਸਕੂਲ ਵਿੱਚ 25 ਲੱਖ 2 ਹਜ਼ਾਰ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਣ
ਨੰਗਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਬਣਾਏਗੀ ਮਾਨ ਸਰਕਾਰ, ਹਰਜੋਤ ਬੈਂਸ ਵੱਲੋਂ ਖਾਕਾ ਜਾਰੀ
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਪਹੁੰਚੀ ਫੈਸਲਾਕੁੰਨ ਦੌਰ ਵਿੱਚ
ਭਗਤ ਸਿੰਘ ਤੋਂ ਪ੍ਰੇਰਿਤ ਪੰਜਾਬ ਦੇ ਨੌਜਵਾਨ ਹੁਣ ਬਣਨਗੇ ਬਦਲਾਅ ਦੀ ਮਸ਼ਾਲ: ਮੁੱਖ ਮੰਤਰੀ ਭਗਵੰਤ ਮਾਨ
ਪੰਜਾਬ ਵੱਲੋਂ ਹਰਿਆਣਾ ਨੂੰ ਪਾਣੀ ਦੀ ਵੰਡ ਬਾਰੇ ਬੀ.ਬੀ.ਐਮ.ਬੀ. ਦੀ ਮੀਟਿੰਗ ਦਾ ਬਾਈਕਾਟ; ਮੀਟਿੰਗ ਗ਼ੈਰ-ਸੰਵਿਧਾਨਕ ਅਤੇ ਗ਼ੈਰ-ਕਾਨੂੰਨੀ ਕਰਾਰ