'ਯੁੱਧ ਨਸ਼ਿਆਂ ਵਿਰੁੱਧ' 23ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 109 ਨਸ਼ਾ ਤਸਕਰ ਕਾਬੂ; 8.6 ਕਿਲੋ ਹੈਰੋਇਨ, 2.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

'ਯੁੱਧ ਨਸ਼ਿਆਂ ਵਿਰੁੱਧ' 23ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 109 ਨਸ਼ਾ ਤਸਕਰ ਕਾਬੂ; 8.6 ਕਿਲੋ ਹੈਰੋਇਨ, 2.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

 

 


ਚੰਡੀਗੜ੍ਹ, 23 ਮਾਰਚ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 23ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 109 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 8.6 ਕਿਲੋ ਹੈਰੋਇਨ, 3.3 ਕਿਲੋ ਅਫੀਮ, 40 ਕਿਲੋ ਭੁੱਕੀ ਅਤੇ 2.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ 23 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 2748 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ 87 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 220 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਸੂਬਾ ਭਰ ਵਿੱਚ 462 ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 70 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 512 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 3 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।
Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-03-2025 ਅੰਗ 706 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-03-2025 ਅੰਗ 706
ਸਲੋਕ ॥ ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥ ਮੁਖੁ ਤਲੈ...
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਜ਼ਿੰਦਗੀ ਦੀ ਕਹਾਣੀ ਹੁਣ ਵੱਡੇ ਪਰਦੇ 'ਤੇ ਦਿਖਾਈ ਦੇਵੇਗੀ
ਕੱਚਾ ਅੰਬ ਐਸੀਡਿਟੀ ਦੀ ਸਮੱਸਿਆ ਲਈ ਫ਼ਾਇਦੇਮੰਦ ਹੁੰਦਾ ਹੈ 
ਸੀਐਮ ਰੇਖਾ ਗੁਪਤਾ ਦੀ ਵੱਡੀ ਕਾਰਵਾਈ, ਡਰੇਨਾਂ ਦੀ ਸਫ਼ਾਈ ਨਾ ਕਰਨ 'ਤੇ ਸੈਨੀਟੇਸ਼ਨ ਇੰਸਪੈਕਟਰ ਮੁਅੱਤਲ
ਬਜਟ 2025-26 ਰੰਗਲਾ ਪੰਜਾਬ ਵੱਲ ਵਧਣ ਲਈ ਮਿਸਾਲੀ ਤਬਦੀਲੀ: ਮੁੱਖ ਮੰਤਰੀ
ਮੁੱਖ ਮੰਤਰੀ ਨੇ ਸੂਬੇ ਤੋਂ ਅਨਾਜ ਦੀ ਚੁਕਾਈ ਤੇਜ਼ ਕਰਨ ਲਈ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਦੇ ਦਖ਼ਲ ਦੀ ਕੀਤੀ ਮੰਗ
ਸੁਖਬੀਰ ਐਗਰੋ ਐਨਰਜੀ ਪਲਾਂਟ ਨੂੰ ਲੈ ਕੇ ਵਿਧਾਇਕ ਰਜਨੀਸ਼ ਦਹੀਯਾ ਨੇ ਵਿਧਾਨ ਸਭਾ ਚ ਚੁੱਕੇ ਸਵਾਲ