'ਯੁੱਧ ਨਸ਼ਿਆਂ ਵਿਰੁੱਧ': 40ਵੇਂ ਦਿਨ, ਪੰਜਾਬ ਪੁਲਿਸ ਨੇ 111 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 3.7 ਕਿਲੋ ਹੈਰੋਇਨ, 98 ਹਜ਼ਾਰ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ

'ਯੁੱਧ ਨਸ਼ਿਆਂ ਵਿਰੁੱਧ': 40ਵੇਂ ਦਿਨ, ਪੰਜਾਬ ਪੁਲਿਸ ਨੇ 111 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 3.7 ਕਿਲੋ ਹੈਰੋਇਨ, 98 ਹਜ਼ਾਰ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ

ਚੰਡੀਗੜ੍ਹ, 9 ਅਪ੍ਰੈਲ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ 'ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ 'ਯੁੱਧ ਨਸ਼ਿਆਂ ਵਿਰੁੱਧ' ਨੂੰ 40ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 111 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 3.7 ਕਿਲੋ ਹੈਰੋਇਨ, 253 ਕਿਲੋ ਭੁੱਕੀ ਅਤੇ 98800 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ 40 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 5535 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ 77 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 399 ਸਥਾਨਾਂ 'ਤੇ ਛਾਪੇਮਾਰੀ ਕੀਤੀ ਹੈ ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 66 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ 437 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ।
--------
Tags:

Advertisement

Latest News

 ਏਸ਼ੀਆ ਵਿੱਚ ਹਾਂਗ ਕਾਂਗ ਅਤੇ ਸਿੰਗਾਪੁਰ ਵਿੱਚ ਕੋਰੋਨਾ ਦੇ ਮਾਮਲੇ ਪਾਏ ਗਏ ਏਸ਼ੀਆ ਵਿੱਚ ਹਾਂਗ ਕਾਂਗ ਅਤੇ ਸਿੰਗਾਪੁਰ ਵਿੱਚ ਕੋਰੋਨਾ ਦੇ ਮਾਮਲੇ ਪਾਏ ਗਏ
Singapore,16,MAY,2025,(Azad Soch News):- ਏਸ਼ੀਆ ਵਿੱਚ ਹਾਂਗ ਕਾਂਗ ਅਤੇ ਸਿੰਗਾਪੁਰ ਵਿੱਚ ਕੋਰੋਨਾ ਦੇ ਮਾਮਲੇ ਪਾਏ ਗਏ ਹਨ,ਮਾਮਲਿਆਂ ਵਿੱਚ ਵਾਧਾ ਏਸ਼ੀਆ ਵਿੱਚ...
ਸ਼ਹਿਰੀ ਖੇਤਰਾਂ ਵਿੱਚ ਲੰਬੇ ਰੁੱਖ ਲਗਾਉਣ 'ਤੇ ਧਿਆਨ ਕੇਂਦਰਿਤ ਕਰਨ ਲਈ ਕਿਹਾ
ਲੱਸੀ ਪੀਣ ਵਿਚ ਸਵਾਦ ਹੋਣ ਨਾਲ ਕਈ ਪੌਸ਼ਟਿਕ ਅਤੇ ਆਯੁਰਵੈਦਿਕ ਗੁਣਾਂ ਨਾਲ ਭਰਪੂਰ
ਵਨਪਲੱਸ ਦਾ ਏਸ 5 ਰੇਸਿੰਗ ਐਡੀਸ਼ਨ,ਏਸ 5 ਅਲਟਰਾ ਅਗਲੇ ਹਫਤੇ ਲਾਂਚ ਕੀਤਾ ਜਾਵੇਗਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 16-05-2025 ਅੰਗ 613
ਕਤਰ 'ਚ ਅਮਰੀਕੀ ਰਾਸ਼ਟਰਪਤੀ ਟਰੰਪ ਨੂੰ ਮਿਲੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ
ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਜੰਮੂ-ਕਸ਼ਮੀਰ ਦੌਰਾ