ਪੰਜਾਬ ਪੁਲਿਸ ਨੇ ਸਰਹੱਦ ਪਾਰ’ ਦੇ ਨਾਰਕੋ ਸਮੱਗਲਿੰਗ ਮਾਡਿਊਲ ਦਾ ਕੀਤਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

ਪੰਜਾਬ ਪੁਲਿਸ ਨੇ ਸਰਹੱਦ ਪਾਰ’ ਦੇ ਨਾਰਕੋ ਸਮੱਗਲਿੰਗ ਮਾਡਿਊਲ ਦਾ ਕੀਤਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 5 ਦਸੰਬਰ:

  ਨਸ਼ਿਆਂ ਵਿਰੁੱਧ ਚੱਲ ਰਹੀ ਫ਼ੈਸਲਾਕੁਨ ਜੰਗ ਤਹਿਤ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਨੂੰ ਵੱਡਾ ਝਟਕਾ ਦਿੰਦਿਆਂ ਕਮਿਸ਼ਨਰੇਟ ਪੁਲਿਸ (ਸੀ.ਪੀ.) ਅੰਮ੍ਰਿਤਸਰ ਨੇ ਤਿੰਨ ਵਿਅਕਤੀਆਂ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ  ਫੜੇ ਗਏ ਵਿਅਕਤੀਆਂ ਦੀ ਪਛਾਣ ਹਰਪ੍ਰਤਾਪ ਸਿੰਘ ਉਰਫ ਹੈਪੀ (29) ਵਾਸੀ ਪਿੰਡ ਰੋੜੇਵਾਲੀ (ਅੰਮ੍ਰਿਤਸਰ), ਕਰਨਦੀਪ ਸਿੰਘ (21) ਵਾਸੀ ਪਿੰਡ ਨਗਲ ਸੋਹਲ(ਅੰਮ੍ਰਿਤਸਰ) ਅਤੇ ਜਗਪ੍ਰੀਤ ਸਿੰਘ (19) ਵਾਸੀ ਪਿੰਡ ਧਰਮਕੋਟ ਰੰਧਾਵਾ (ਬਟਾਲਾ) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਦੋਸ਼ੀਆਂ ਦਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ, ਜਿਸ ’ਤੇ ਉਹ ਸਵਾਰ ਸਨ।

  ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਹਨਾਂ ਦੇ ਖ਼ਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਤਾ ਲਗਾਉਣ ਲਈ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਤਰਾਂ ਤੋਂ ਇਤਲਾਹ ਮਿਲੀ ਸੀ ਕਿ ਕੁਝ ਵਿਅਕਤੀਆਂ ਨੇ ਫਤਿਹਗੜ੍ਹ ਚੂੜੀਆਂ ਦੇ ਇਲਾਕੇ ਚੋਂ ਇੱਕ ਅਣਪਛਾਤੇ ਵਿਅਕਤੀ ਤੋਂ ਨਸ਼ਿਆਂ ਦੀ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਆਪਣੇ ਮੋਟਰਸਾਈਕਲ ’ਤੇ ਵੇਰਕਾ ਬਾਈਪਾਸ ਵੱਲ ਆ ਰਹੇ ਹਨ ।

  ਉਨ੍ਹਾਂ ਦੱਸਿਆ ਕਿ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਹੋਇਆਂ ਡੀ.ਸੀ.ਪੀ. ਇਨਵੈਸਟੀਗੇਸ਼ਨ ਆਲਮ ਵਿਜੇ ਸਿੰਘ, ਏ.ਡੀ.ਸੀ.ਪੀ. ਸਿਟੀ ਇਨਵੈਸਟੀਗੇਸ਼ਨ ਨਵਜੋਤ ਸਿੰਘ ਅਤੇ ਏ.ਸੀ.ਪੀ. ਡਿਟੈਕਟਿਵ ਹਰਮਿੰਦਰ ਸਿੰਘ ਦੀ ਨਿਗਰਾਨੀ ਵਿੱਚ ਅਤੇ ਇੰਸਪੈਕਟਰ ਅਮੋਲਕਦੀਪ ਸਿੰਘ ਦੀ ਅਗਵਾਈ ਹੇਠ ਸੀ.ਆਈ.ਏ. ਸਟਾਫ-1 ਦੀ ਪੁਲੀਸ ਟੀਮਾਂ ਨੇ ਸਪੈਸ਼ਲ ਅਭਿਆਨ ਚਲਾ ਕੇ ਮੁਲਜ਼ਮਾਂ ਨੂੰ ਐਸਕਾਰਟ ਹਸਪਤਾਲ,ਅੰਮ੍ਰਿਤਸਰ ਦੇ ਨੇੜਿਓਂ ਕਾਬੂ ਕਰ ਲਿਆ।

  ਸੀ.ਪੀ. ਨੇ ਅੱਗੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਖ਼ਰੀਦੀ ਗਈ ਹੈਰੋਇਨ ਦੀ ਕੁੱਲ ਅਨੁਮਾਨਿਤ ਕੀਮਤ ਦਾ ਪਤਾ ਲਗਾਉਣ ਲਈ ਯਤਨ ਜਾਰੀ ਹਨ।

 ਇਸ ਸਬੰਧੀ ਇੱਕ ਕੇਸ  272 ਮਿਤੀ 03.12.2024 ਨੂੰ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21-ਸੀ, 23 ਅਤੇ 29 ਅਧੀਨ ਥਾਣਾ ਸਦਰ, ਅੰਮ੍ਰਿਤਸਰ ਵਿਖੇ ਦਰਜ ਕੀਤਾ ਗਿਆ ਹੈ।
Tags:

Advertisement

Latest News

Haryana News: ਫਰੀਦਾਬਾਦ ਤੇ ਬੱਲਭਗੜ੍ਹ 'ਚ ਪ੍ਰਦੂਸ਼ਣ ਦੀ ਭਿਆਨਕ ਸਥਿਤੀ Haryana News: ਫਰੀਦਾਬਾਦ ਤੇ ਬੱਲਭਗੜ੍ਹ 'ਚ ਪ੍ਰਦੂਸ਼ਣ ਦੀ ਭਿਆਨਕ ਸਥਿਤੀ
Faridabad,18 DEC,2024,(Azad Soch News):- ਫਰੀਦਾਬਾਦ ਅਤੇ ਬੱਲਭਗੜ੍ਹ ਵਿੱਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਮਾੜੀ ਹੋ ਗਈ ਹੈ,ਇਨ੍ਹਾਂ ਦੋਵਾਂ ਸ਼ਹਿਰਾਂ ਵਿੱਚ ਏਅਰ...
ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਅੰਮ੍ਰਿਤਸਰ 'ਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ 'ਆਪ' ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ
ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ
ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ
ਆਜੀਵਿਕਾ ਮਿਸ਼ਨ ਵੱਲੋਂ ਲਗਾਏ ਗਏ ਲੋਨ ਮੇਲੇ ਦੌਰਾਨ 68 ਲੱਖ ਰੁਪਏ ਦੇ ਰਾਸ਼ੀ ਕੈਸ਼ ਕ੍ਰੈਡਿਟ ਲਿਮਿਟ ਜਾਰੀ ਕੀਤੀ- ਵਧੀਕ ਡਿਪਟੀ ਕਮਿਸ਼ਨਰ
21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ
‘ਫਰਿਸ਼ਤੇ ਸਕੀਮ’ ਜ਼ਿੰਦਗੀ ਬਚਾਉਣ ’ਚ ਹੋ ਰਹੀ ਹੈ ਵਰਦਾਨ ਸਾਬਤ , 223 ਦੁਰਘਟਨਾ ਪੀੜਤਾਂ ਦਾ ਹੋਇਆ ਮੁਫ਼ਤ ਇਲਾਜ