‘ਯੁੱਧ ਨਸ਼ਿਆਂ ਵਿਰੁੱਧ’ ਦੇ 31ਵੇਂ ਦਿਨ ਪੰਜਾਬ ਪੁਲਿਸ ਵੱਲੋਂ 48 ਨਸ਼ਾ ਤਸਕਰ ਕਾਬੂ; 16.7 ਕਿਲੋ ਹੈਰੋਇਨ, 34 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

‘ਯੁੱਧ ਨਸ਼ਿਆਂ ਵਿਰੁੱਧ’ ਦੇ 31ਵੇਂ ਦਿਨ ਪੰਜਾਬ ਪੁਲਿਸ ਵੱਲੋਂ 48 ਨਸ਼ਾ ਤਸਕਰ ਕਾਬੂ; 16.7 ਕਿਲੋ ਹੈਰੋਇਨ, 34 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ, 31 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ "ਯੁੱਧ ਨਸ਼ਿਆਂ ਵਿਰੁੱਧ" ਦੇ 31ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 48 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 16.7 ਕਿਲੋ ਹੈਰੋਇਨ ਅਤੇ 34300 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 31 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 4640 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ 99 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਸੂਬਾ ਭਰ ਵਿੱਚ 518 ਥਾਵਾਂ ‘ਤੇ ਛਾਪੇਮਾਰੀ ਕੀਤੀ ਜਿਸਦੇ ਚਲਦਿਆਂ ਸੂਬੇ ਭਰ ਵਿੱਚ 35 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 608 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।  

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਦੋ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।

Tags:

Advertisement

Latest News

ਪੰਜਾਬ ਸਰਕਾਰ ਵੱਲੋਂ 14 ਅਪ੍ਰੈਲ ਨੂੰ ਜਨਤਕ ਛੁੱਟੀ ਦਾ ਐਲਾਨ ਪੰਜਾਬ ਸਰਕਾਰ ਵੱਲੋਂ 14 ਅਪ੍ਰੈਲ ਨੂੰ ਜਨਤਕ ਛੁੱਟੀ ਦਾ ਐਲਾਨ
Chandigarh,05APRIL,2025,(Azad Soch News):- ਪੰਜਾਬ ਸਰਕਾਰ (Punjab Government) ਨੇ 14 ਅਪ੍ਰੈਲ ਨੂੰ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ (Dr. Bhimrao Ambedkar)...
ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਜ਼ਿਲ੍ਹਾ ਹਸਪਤਾਲ ਬੱਬਰੀ ਵਿਖੇ ਪਲੇਟਲੈਟ ਬਣਾਉਣ ਵਾਲੀ ਅਪਹੈਰਸਿਸ ਮਸ਼ੀਨ ਨੇ ਕੰਮ ਕਰਨਾ ਸ਼ੁਰੂ ਕੀਤਾ
Chandigarh News: ਚੰਡੀਗੜ੍ਹ ਤੋਂ ਪੰਚਕੂਲਾ ਤੱਕ ਸੜਕ ਦੋ ਦਿਨ ਬੰਦ ਰਹੇਗੀ
ਨੇਪਾਲ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
ਮੰਤਰੀ ਅਨਿਲ ਵਿਜ ਨੇ ਕਿਹਾ ਕਿ ਵਕਫ਼ ਸੋਧ ਬਿੱਲ 2025 ਨੂੰ ਸਾਡੀ ਸਰਕਾਰ ਨੇ ਉਦਾਰਤਾ ਨਾਲ ਬਣਾਇਆ
ਸਿਹਤ ਲਈ ਫ਼ਾਇਦੇਮੰਦ ਹੁੰਦਾ ਹੈ ਆਂਵਲੇ ਦਾ ਮੁਰੱਬਾ
ਸਨਰਾਈਜ਼ਰਸ ਹੈਦਰਾਬਾਦ ਨੂੰ IPL 2025 ਵਿੱਚ ਲਗਾਤਾਰ ਤੀਜੀ ਹਾਰ ਦਾ ਸਾਹਮਣਾ ਕਰਨਾ ਪਿਆ