ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾਂ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼; 6 ਕਿਲੋ ਹੈਰੋਇਨ ਸਮੇਤ ਦੋ ਕਾਬੂ

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾਂ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼; 6 ਕਿਲੋ ਹੈਰੋਇਨ ਸਮੇਤ ਦੋ ਕਾਬੂ



ਚੰਡੀਗੜ੍ਹ / ਤਰਨਤਾਰਨ, 30 ਮਾਰਚ:


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਤਰਨਤਾਰਨ ਪੁਲਿਸ ਨੇ 6 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਦੀਪ ਸਿੰਘ ਉਰਫ਼ ਦੀਪ ਅਤੇ ਹਰਜੀਤ ਸਿੰਘ ਦੋਵੇਂ ਵਾਸੀ ਪਿੰਡ ਠੱਠੀ ਸੋਹਲ, ਤਰਨਤਾਰਨ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਵਰਤੀ ਜਾ ਰਹੀ ਉਨ੍ਹਾਂ ਦੀ ਸਵਿਫਟ ਕਾਰ ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਅਧਾਰਿਤ ਤਸਕਰ ਬਿੱਲਾ ਅਤੇ ਸ਼ਾਹ ਜੋ ਸਰਹੱਦ ਪਾਰੋਂ ਨਸ਼ਿਆਂ ਦੀਆਂ ਖੇਪਾਂ ਪਹੁੰਚਾ ਰਹੇ ਹਨ, ਦੇ ਸਿੱਧੇ ਸੰਪਰਕ ਵਿੱਚ ਸਨ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਖੇਪਾਂ ਡਰੋਨ ਦੀ ਮਦਦ ਨਾਲ ਭੇਜੀਆਂ ਜਾ ਰਹੀਆਂ ਸਨ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਹਰਮਨਬੀਰ ਸਿੰਘ ਗਿੱਲ ਨੇ ਕਿਹਾ ਕਿ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਪ੍ਰਾਪਤ ਹੋਏ ਨਸ਼ਿਆਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਦੀ ਕੋਸ਼ਿਸ਼ ਜਾਰੀ ਹੈ।

ਇਸ ਆਪਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨ ਤਾਰਨ ਅਭਿਮਨਿਊ ਰਾਣਾ ਨੇ ਦੱਸਿਆ ਕਿ ਦੋਸ਼ੀ ਹਰਦੀਪ ਅਤੇ ਹਰਜੀਤ ਦੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਬਾਰੇ ਮਿਲੀ ਭਰੋਸੇਯੋਗ ਸੂਹ 'ਤੇ ਕਾਰਵਾਈ ਕਰਦਿਆਂ, ਡੀਐਸਪੀ (ਡੀ) ਰਜਿੰਦਰ ਮਿਨਹਾਸ ਅਤੇ ਡੀਐਸਪੀ ਗੁਰਿੰਦਰਪਾਲ ਸਿੰਘ ਨਾਗਰਾ ਦੀ ਨਿਗਰਾਨੀ ਹੇਠ ਸੀਆਈਏ ਸਟਾਫ ਤਰਨ ਤਾਰਨ ਦੀ ਪੁਲਿਸ ਟੀਮ ਨੇ ਇੱਕ ਟੀਚਾਗਤ ਆਪ੍ਰੇਸ਼ਨ ਚਲਾਇਆ ਅਤੇ ਉਕਤ ਮੁਲਜ਼ਮਾਂ ਨੂੰ ਤਰਨ ਤਾਰਨ ਦੇ ਪਿੰਡ ਭੂਸੇ ਦੇ ਖੇਤਰ ਵਿੱਚੋਂ ਗ੍ਰਿਫ਼ਤਾਰ ਕਰਕੇ ਨਸ਼ੀਲੇ ਪਦਾਰਥ ਬਰਾਮਦ ਕੀਤੇ।

ਇਸ ਸਬੰਧੀ ਐਫਆਈਆਰ ਨੰਬਰ 27 ਮਿਤੀ 29 ਮਾਰਚ, 2025 ਨੂੰ ਤਹਿਤ ਤਰਨਤਾਰਨ ਦੇ ਸਰਾਏ ਅਮਾਨਤ ਖਾਨ ਪੁਲਿਸ ਸਟੇਸ਼ਨ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਅਤੇ 29 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Tags:

Advertisement

Latest News

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ; 522 ਲਾਭਪਾਤਰੀਆਂ ਨੂੰ 9.14 ਕਰੋੜ ਰੁਪਏ ਦੀ ਕਰਜਾ ਰਾਸ਼ੀ ਕੀਤੀ ਜਾਰੀ- ਡਾ. ਬਲਜੀਤ ਕੌਰ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ; 522 ਲਾਭਪਾਤਰੀਆਂ ਨੂੰ 9.14 ਕਰੋੜ ਰੁਪਏ ਦੀ ਕਰਜਾ ਰਾਸ਼ੀ ਕੀਤੀ ਜਾਰੀ- ਡਾ. ਬਲਜੀਤ ਕੌਰ
ਚੰਡੀਗੜ੍ਹ, 3 ਅਪ੍ਰੈਲ:  ਪੰਜਾਬ ਸਰਕਾਰ ਆਤਮ-ਨਿਰਭਰਤਾ ਵਲ਼ ਵਧਦੀਆਂ ਕਦਮਾਂ ਦੇ ਤਹਿਤ ਅਨੁਸੂਚਿਤ ਜਾਤੀਆਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ।...
ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਆੜ੍ਹਤੀਆਂ ਦੇ ਕਮਿਸ਼ਨ ਅਤੇ ਪੰਜਾਬ ਲਈ ਸਪੈਸ਼ਲਾਂ ਵਧਾਉਣ ਦਾ ਮੁੱਦਾ ਚੁੱਕਿਆ
ਪੰਜਾਬ ਆਬਕਾਰੀ ਵਿਭਾਗ ਵੱਲੋਂ ਵਿੱਤੀ ਸਾਲ 2025-26 ਲਈ ਆਬਕਾਰੀ ਸਮੂਹਾਂ ਦੀ ਆਨਲਾਈਨ ਨਿਲਾਮੀ ਵਿੱਚ ਡਿਸਕਵਰਡ ਪ੍ਰਾਈਸ ਵਜੋਂ ਰਿਕਾਰਡ 9,878 ਕਰੋੜ ਰੁਪਏ ਦੀ ਪ੍ਰਾਪਤੀ: ਹਰਪਾਲ ਸਿੰਘ ਚੀਮਾ
ਐਸ.ਬੀ.ਐਸ. ਯੂਨੀਵਰਸਿਟੀ ਕੈਂਪਸ, ਫਿਰੋਜ਼ਪੁਰ ਵਿਖੇ ਉੱਦਮਤਾ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ ਆਯੋਜਿਤ
ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ 4 ਅਪ੍ਰੈਲ ਨੂੰ ਗੁਰਦੁਆਰਾ ਸਾਹਿਬ (ਸ਼ਹੀਦਾਂ) ਪਿੰਡ ਖੋਸਾ ਪਾਂਡੋ ਵਿਖੇ -ਡਾ. ਗੁਰਪ੍ਰੀਤ ਸਿੰਘ
ਸਿਵਲ ਸਰਜਨ ਨੇ ਮਾਸ ਮੀਡੀਆ ਵਿੰਗ ਅਤੇ ਬੀ.ਈ.ਈਜ਼ ਨਾਲ ਮੀਟਿੰਗ ਕਰਦਿਆਂ ਸਿਹਤ ਸਕੀਮਾਂ ਸਬੰਧੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਕੀਤੀ ਹਦਾਇਤ
ਕਣਕ ਦੀ ਖਰੀਦ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਆੜ੍ਹਤੀਆਂ ਨਾਲ ਬੈਠਕ