ਪੰਜਾਬ ਪੁਲਿਸ ਨੇ ਨਵੀਨ ਅਰੋੜਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਕੀਤਾ ਢੇਰ

ਪੰਜਾਬ ਪੁਲਿਸ ਨੇ ਨਵੀਨ ਅਰੋੜਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਕੀਤਾ ਢੇਰ

ਚੰਡੀਗੜ੍ਹ/ਫਿਰੋਜ਼ਪੁਰ, 27 ਨਵੰਬਰ:

ਪੰਜਾਬ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਲ ਕਰਦਿਆਂ ਨਵੀਨ ਅਰੋੜਾ ਕਤਲ ਕੇਸ ਦੇ ਮੁੱਖ ਦੋਸ਼ੀ, ਜਿਸਦੀ ਪਛਾਣ ਬਾਦਲ ਵਾਸੀ ਬਸਤੀ ਭੱਟੀਆਂ ਵਜੋਂ ਹੋਈ ਹੈ, ਨੂੰ ਅੱਜ ਪਿੰਡ ਮਹਾਮੁਜੋਹੀਆ ਵਿਖੇ ਪੁਲਿਸ ਪਾਰਟੀ ਅਤੇ ਉਸਦੇ ਸਾਥੀਆਂ ਦਰਮਿਆਨ ਹੋਈ ਗੋਲੀਬਾਰੀ ਦੌਰਾਨ ਢੇਰ ਕਰ ਦਿੱਤਾ ਗਿਆ ਹੈ।

ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਫਿਰੋਜ਼ਪੁਰ ਰੇਂਜ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਫਿਰੋਜ਼ਪੁਰ ਪੁਲਿਸ ਨੇ ਬੁੱਧਵਾਰ ਨੂੰ ਸ਼ੱਕੀ ਬਾਦਲ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਪੁੱਛਗਿੱਛ ਦੌਰਾਨ ਉਸਨੇ ਆਪਣੇ ਦੋ ਸਾਥੀਆਂ ਰਾਜੂ ਅਤੇ ਸੋਨੂੰ ਬਾਰੇ ਜਾਣਕਾਰੀ ਦਿੱਤੀ ਜਿਹਨਾਂ ਨੇ ਉਸ ਨੂੰ ਵੀਰਵਾਰ ਸਵੇਰੇ 5 ਵਜੇ ਦੇ ਕਰੀਬ ਪਿੰਡ ਮਹਾਮੁਜੋਹੀਆ, ਜਿੱਥੇ ਬਾਦਲ ਨੇ ਹਥਿਆਰ ਲੁਕਾਉਣ ਦਾ ਵੀ ਦਾਅਵਾ ਕੀਤਾ ਸੀ, ਦੇ ਟੋਲ ਪਲਾਜ਼ਾ ਨੇੜੇ ਸਥਿਤ ਸ਼ਮਸ਼ਾਨਘਾਟ ਕੋਲੋਂ ਫਰਾਰ ਕਰਵਾ ਕੇ ਰਾਜਸਥਾਨ ਲੈ ਕੇ ਜਾਣਾ ਸੀ।

ਉਨ੍ਹਾਂ ਦੱਸਿਆ ਕਿ ਬਾਦਲ ਦੇ ਖੁਲਾਸੇ 'ਤੇ, ਪੁਲਿਸ ਟੀਮ ਉਸ ਨੂੰ ਸ਼ਮਸ਼ਾਨਘਾਟ ਜਿੱਥੇ ਬਾਦਲ ਦੇ ਦੋ ਸਾਥੀ ਲੁਕੇ ਹੋਏ ਸਨ, ਲੈ ਜਾ ਰਹੀ ਸੀ ਅਤੇ ਪੁਲਿਸ ਪਾਰਟੀ ਨੂੰ ਵੇਖਦਿਆਂ ਹੀ ਉਨ੍ਹਾਂ ਨੇ ਬਾਦਲ ਨੂੰ ਛੁਡਾਉਣ ਦੇ ਇਰਾਦੇ ਨਾਲ ਪੁਲਿਸ ਮੁਲਾਜ਼ਮਾਂ 'ਤੇ ਗੋਲੀਆਂ ਚਲਾ ਦਿੱਤੀਆਂ।

ਉਨ੍ਹਾਂ ਦੱਸਿਆ ਕਿ ਪੁਲਿਸ ਨੇ ਵੀ ਸਵੈ-ਰੱਖਿਆ ਵਿੱਚ ਜਵਾਬੀ ਕਾਰਵਾਈ ਕੀਤੀ। ਉਨ੍ਹਾਂ ਦੱਸਿਆ ਕਿ ਜਵਾਬੀ ਕਾਰਵਾਈ ਦੌਰਾਨ ਦੋਸ਼ੀ ਬਾਦਲ ਗੋਲੀਆਂ ਲੱਗਣ ਕਾਰਨ ਜਖ਼ਮੀ ਹੋ ਗਿਆ। ਇਲਾਜ ਲਈ ਉਸਨੂੰ ਹਸਪਤਾਲ ਲਿਜਾਇਆ ਗਿਆ ਸੀ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ।

ਜਾਣਕਾਰੀ ਅਨੁਸਾਰ, ਫਿਰੋਜ਼ਪੁਰ ਪੁਲਿਸ ਨੇ ਨਵੀਨ ਅਰੋੜਾ ਦੇ ਕਤਲ ਦੇ ਸਬੰਧ ਵਿੱਚ ਪਹਿਲਾਂ ਹੀ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਿਨ੍ਹਾਂ ਦੀ ਪਛਾਣ ਹਰਸ਼, ਕੰਨਵ ਅਤੇ ਗੁਰਸਿਮਰਨ ਸਿੰਘ ਉਰਫ਼ ਜਤਿਨ ਉਰਫ਼ ਕਾਲੀ ਵਜੋਂ ਹੋਈ ਹੈ ਅਤੇ ਇਹ ਸਾਰੇ ਦੋਸ਼ੀ ਫਿਰੋਜ਼ਪੁਰ ਦੇ ਬਸਤੀ ਭੱਟੀਆਂ ਦੇ ਰਹਿਣ ਵਾਲੇ ਹਨ। ਦੱਸਣਯੋਗ ਹੈ ਕਿ 15 ਨਵੰਬਰ, 2025 ਨੂੰ ਨਵੀਨ ਅਰੋੜਾ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਫਿਰੋਜ਼ਪੁਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਕਤਲ ਤੋਂ ਤੁਰੰਤ ਬਾਅਦ ਦੋਸ਼ੀਆਂ ਦਾ ਪਤਾ ਲਗਾਉਣ ਲਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਸਨ। ਤਕਨੀਕੀ ਅਤੇ ਮਨੁੱਖੀ ਖੁਫੀਆ ਜਾਣਕਾਰੀ, ਸੀਸੀਟੀਵੀ ਫੁਟੇਜ ਅਤੇ ਗਵਾਹਾਂ ਦੇ ਬਿਆਨਾਂ ਜ਼ਰੀਏ ਪੁਲਿਸ ਟੀਮਾਂ ਨੇ ਕਤਲ ਵਿੱਚ ਸ਼ਾਮਲ ਸ਼ੱਕੀਆਂ ਦੀ ਪਛਾਣ ਕਰਨ ਵਿੱਚ ਸਫਲਤਾ ਹਾਸਲ ਕੀਤੀ।

ਉਨ੍ਹਾਂ ਦੱਸਿਆ ਕਿ ਗੋਲੀਬਾਰੀ ਦੌਰਾਨ ਹੈੱਡ ਕਾਂਸਟੇਬਲ ਬਲੋਰ ਸਿੰਘ ਵੀ ਜਖ਼ਮੀ ਹੋ ਗਿਆ ਅਤੇ ਇੱਕ ਗੋਲੀ ਕਾਂਸਟੇਬਲ ਗੁਰਮੀਤ ਸਿੰਘ ਦੀ ਬੁਲੇਟ-ਪਰੂਫ ਜੈਕੇਟ ਵਿੱਚ ਲੱਗੀ। ਉਨ੍ਹਾਂ ਅੱਗੇ ਦੱਸਿਆ ਕਿ ਸੰਘਣੀ ਧੁੰਦ ਅਤੇ ਹਨੇਰੇ ਦਾ ਫਾਇਦਾ ਉਠਾਉਂਦਿਆਂ ਦੋ ਅਣਪਛਾਤੇ ਹਮਲਾਵਰ ਭੱਜਣ ਵਿੱਚ ਕਾਮਯਾਬ ਹੋ ਗਏ।

ਐਸਐਸਪੀ ਨੇ ਦੱਸਿਆ ਕਿ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਟੀਮਾਂ ਵੱਲੋਂ ਬਾਕੀ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।WhatsApp Image 2025-11-27 at 7.18.13 PM (2)

Advertisement

Latest News

ਪਿਛਲੇ ਕਾਂਗਰਸ ਸ਼ਾਸਨ ਨੇ ਪੰਜਾਬ ਵਿੱਚ ਪੇਂਡੂ ਵਿਕਾਸ ਨੂੰ ਅਣਗੌਲਿਆ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੇ ਕਾਂਗਰਸ ਸ਼ਾਸਨ ਨੇ ਪੰਜਾਬ ਵਿੱਚ ਪੇਂਡੂ ਵਿਕਾਸ ਨੂੰ ਅਣਗੌਲਿਆ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਪੰਜਾਬ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*...
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਦੇ ਗੜੇਮਾਰੀ ਪ੍ਰਭਾਵਿਤ ਪਿੰਡਾਂ ਦਾ ਦੌਰਾ
ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ 38 ਲੱਖ 94 ਹਜ਼ਾਰ ਦੇ ਪਾਈਪ ਲਾਈਨ ਦਾ ਨੀਂਹ ਪੱਥਰ ਰੱਖਿਆ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਗੈਸ ਏਜੰਸੀ ਦਾ ਕੀਤਾ ਦੌਰਾ; ਗੈਸ ਸਪਲਾਈ ਦਾ ਲਿਆ ਜਾਇਜ਼ਾ
ਹਲਕਾ ਚੱਬੇਵਾਲ ‘ਚ ਸਥਾਪਤ ਹੋਵੇਗਾ ਫ਼ਲਾਂ ਤੇ ਸਬਜ਼ੀਆਂ ਦਾ ਪ੍ਰੋਸੈਸਿੰਗ ਇੰਡਸਟਰੀ, 18 ਕਰੋੜ ਦੀ ਲਾਗਤ ਨਾਲ ਲੱਗੇਗਾ ਪ੍ਰੋਜੈਕਟ
ਕੈਬਨਿਟ ਮੰਤਰੀ ਖੁੱਡੀਆਂ ਨੇ ਅਰਨੀਵਾਲਾ ਵਜੀਰਾ ਵਿਖੇ ਤਕਸੀਮ ਕੀਤੇ 241 ਸਮਾਰਟ ਰਾਸ਼ਨ ਕਾਰਡ
ਸਪੀਕਰ ਸੰਧਵਾਂ ਨੇ ਜਸਕਰਨ ਸਿੰਘ ਅਤੇ ਜਸਵਿੰਦਰ ਸਿੰਘ ਤੇ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਭੇਟ ਕੀਤੀ