ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ


ਚੰਡੀਗੜ੍ਹ, 14 ਜਨਵਰੀ:


ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ ਪੁਲਿਸ ਸੇਵਾ ਕਮੇਟੀ ਵੱਲੋਂ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਬਾਹਰ ਲੋਕ ਸੇਵਾ ਨੂੰ ਸਮਰਪਿਤ ਲੰਗਰ ਲਗਾਇਆ ਗਿਆ।
ਜ਼ਿਕਰਯੋਗ ਹੈ ਕਿ ਮਾਘੀ ਦਾ ਤਿਉਹਾਰ 10ਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਨਾਲ ਸ਼ਹੀਦੀ ਪਾਉਣ ਵਾਲੇ 40 ਸਿੱਖ ਯੋਧਿਆਂ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ।
ਇਸ ਮੌਕੇ ਸਮੁੱਚੀ ਮਾਨਵਤਾ ਦੀ ਭਲਾਈ ਅਤੇ ਖੁਸ਼ਹਾਲੀ ਲਈ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ, ਜਿਹਨਾਂ ਨੇ ਨਾਲ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਵੀ ਮੌਜੂਦ ਸਨ, ਨੇ ਅਰਦਾਸ ਵਿੱਚ ਸ਼ਾਮਲ ਹੋਣ ਉਪਰੰਤ ਭਾਈਚਾਰਕ ਸੇਵਾ ਅਤੇ ਧਾਰਮਿਕ ਸਦਭਾਵਨਾ ਦੀ ਮਹੱਤਤਾ ਨੂੰ ਉਜਾਗਰ ਕੀਤਾ। ਦੱਸਣਯੋਗ ਹੈ ਕਿ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਐਸਐਸ ਸ੍ਰੀਵਾਸਤਵ ਨੇ ਵੀ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ।
ਇਹ ਲੰਗਰ ਪਹਿਲੇ ਸਿੱਖ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ "ਕਿਰਤ ਕਰੋ, ਨਾਮ ਜਪੋ, ਵੰਡ ਛਕੋ" ਤਹਿਤ ਲਗਾਇਆ ਗਿਆ। ਗੁਰੂ ਸਾਹਿਬ ਦਾ ਫ਼ਲਸਫ਼ਾ ਨਿਰਸਵਾਰਥ ਸੇਵਾ ਅਤੇ ਲੋਕ ਭਲਾਈ ਦਾ ਸੁਨ੍ਹੇਹਾ ਦਿੰਦਾ ਹੈ।
ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਸੇਵਾ ਕਮੇਟੀ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਅੱਗੇ ਵੀ ਅਜਿਹੇ ਸਮਾਜਿਕ-ਧਾਰਮਿਕ ਉਪਰਾਲੇ ਕਰਵਾਉਂਦੇ ਰਹਿਣ ਲਈ ਉਤਸ਼ਾਹਿਤ ਕੀਤਾ, ਜੋ ਫਿਰਕੂ ਸਦਭਾਵਨਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ।

Tags:

Advertisement

Latest News

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ 12 ਤੋਂ ਵੱਧ ਮਾਮਲਿਆਂ ’ਚ ਅੰਤਰਿਮ ਜ਼ਮਾਨਤ ਦੇ ਦਿਤੀ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ 12 ਤੋਂ ਵੱਧ ਮਾਮਲਿਆਂ ’ਚ ਅੰਤਰਿਮ ਜ਼ਮਾਨਤ ਦੇ ਦਿਤੀ
Pakistan,15 JAN,2025,(Azad Soch News):-    ਜੇਲ 'ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Former Prime Minister Imran Khan) ਦੀ ਪਤਨੀ ਬੁਸ਼ਰਾ...
ਪ੍ਰਯਾਗਰਾਜ ਮਹਾਕੁੰਭ 2025 ਵਿੱਚ ਮਕਰ ਸੰਕ੍ਰਾਂਤੀ ਦੇ ਸ਼ੁਭ ਮੌਕੇ 'ਤੇ ਅੰਮ੍ਰਿਤ ਇਸ਼ਨਾਨ ਲਈ 3.50 ਕਰੋੜ ਤੋਂ ਵੱਧ ਸ਼ਰਧਾਲੂਆਂ ਨੇ ਸੰਗਮ 'ਚ ਲਗਾਈ ਡੁਬਕੀ
ਵਧੇ ਹੋਏ ਯੂਰਿਕ ਐਸਿਡ ਨੂੰ ਕੰਟਰੋਲ ਕਰੇ ਜੈਤੂਨ ਦਾ ਤੇਲ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-01-2025 ਅੰਗ 636
ਪਾਕਿਸਤਾਨ ਨੇ ਚੈਂਪੀਅਨਜ਼ ਟਰਾਫੀ 2025 ਲਈ ਆਪਣੀ ਆਰਜ਼ੀ ਟੀਮ ਦਾ ਐਲਾਨ
ਪਤੰਗ ਚੜਾਉਣ ਲਈ ਚਾਇਨਾ ਡੋਰ ਸਮੇਤ ਕਈ ਚੀਜ਼ਾਂ ਤੇ Pollution Control Board ਵੱਲੋਂ ਪਾਬੰਦੀ ਦੇ ਹੁਕਮ ਜਾਰੀ
ਹਰਦੀਪ ਗਰੇਵਾਲ ਦੀ ਫਿਲਮ 'ਸਿਕਸ ਈਚ' ਦੀ ਪਹਿਲੀ ਝਲਕ ਰਿਲੀਜ਼