ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ ਦਾ ਨਤੀਜਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ ਦਾ ਨਤੀਜਾ ਐਲਾਨ

Mohali,01 April,2024,(Azad Soch News):- ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ ਦਾ ਨਤੀਜਾ ਐਲਾਨ ਦਿੱਤਾ ਹੈ,ਜੋ ਵਿਦਿਆਰਥੀ ਕਲਾਸ 5 ਦੀ ਪ੍ਰੀਖਿਆ ਵਿਚ ਸ਼ਾਮਲ ਹੋਏ ਸੀ ਉਹ ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਦੀ ਵੈੱਬਸਾਈਟ pseb.ac.in ‘ਤੇ ਜਾ ਕੇ ਚੈੱਕ ਕਰ ਸਕਦੇ ਹਨ,ਜੋ ਉਮੀਦਵਾਰ ਪੰਜਾਬ ਸਕੂਲ ਸਿੱਖਿਆ ਬੋਰਡ ਕਲਾਸ 5 ਪ੍ਰੀਖਿਆ ਲਈ ਹਾਜ਼ਰ ਹੋਏ ਹਨ, ਉਹ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਕ ਵੈੱਬਸਾਈਟ (Website) ‘ਤੇ ਨਤੀਜੇ ਦੇਖ ਸਕਦੇ ਹਨ,ਰਿਜ਼ਲਟ ਚੈੱਕ (Check The Result) ਕਰਨ ਦਾ ਲਿੰਕ 2 ਅਪ੍ਰੈਲ ਨੂੰ ਸਵੇਰੇ 10 ਵਜੇ ਉਪਲਬਧ ਹੋਵੇਗਾ।

ਪੰਜਾਬ ਸਕੂਲ ਸਿੱਖਿਆ ਬੋਰਡ

ਰਿਜ਼ਲਟ 99.84 ਫੀਸਦੀ ਰਿਹਾ ਤੇ ਇਸ ਵਾਰ ਫਿਰ ਤੋਂ ਕੁੜੀਆਂ ਨੇ ਬਾਜ਼ੀ ਮਾਰੀ,99.86 ਰਹੀ ਕੁੜੀਆਂ ਦੀ ਪਾਸ ਫੀਸਦੀ ਤੇ ਮੁੰਡਿਆਂ ਦੀ ਪਾਸ ਫੀਸਦੀ 99.81 ਫੀਸਦੀ ਰਹੀ,ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਨੇ 5ਵੀਂ ਦਾ ਰਿਜ਼ਲਟ ਐਲਾਨ ਦਿੱਤਾ ਹੈ,ਪੰਜਾਬ ਸਕੂਲ ਸਿੱਖਿਆ ਬੋਰਡ ਨੇ ਇਸ ਸਾਲ ਸਿਰਫ 15 ਦਿਨਾਂ ਵਿਚ ਇਹ ਨਤੀਜਾ ਐਲਾਨ ਦਿੱਤਾ ਹੈ।

ਪ੍ਰੀਖਿਆਵਾਂ 15 ਮਾਰਚ ਨੂੰ ਸੰਪੰਨ ਹੋਈਆਂ ਸਨ,15 ਦਿਨਾਂ ਦੇ ਅੰਦਰ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪ੍ਰੀਖਿਆਵਾਂ (Examinations) ਦਾ ਮੁਲਾਂਕਣ ਕਰਕੇ ਨਤੀਜੇ ਤਿਆਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ,ਪਠਾਨਕੋਟ ਜ਼ਿਲ੍ਹੇ ਵਿਚ 99.96 ਫੀਸਦੀ ਵਿਦਿਆਰਥੀ ਪਾਸ ਹੋਏ,ਦੂਜੇ ਪਾਸੇ ਮੋਹਾਲੀ (Mohali) ਵਿਚ 99.65 ਫੀਸਦੀ ਵਿਦਿਆਰਥੀ ਪਾਸ ਹੋਏ ਹਨ,ਪੰਜਾਬ ਸਕੂਲ ਸਿੱਖਿਆ ਬੋਰਡ ਕਲਾਸ 5ਵੀਂ ਦੀ ਪ੍ਰੀਖਿਆ ਵਿਚ 587 ਵਿਦਿਆਰਥੀਆਂ ਨੇ 100 ਫੀਸਦੀ ਅੰਕ ਹਾਸਲ ਕੀਤੇ ਹਨ।

 

Advertisement

Latest News

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ
ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਦੇ ਕਿਸੇ ਵੀ ਪੱਖ ਨੂੰ ਅਣਗੌਲਿਆ ਨਾ...
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਕੇਂਦਰੀ ਵਿਧਾਨ ਸਭਾ ਹਲਕੇ ਦੇ ਕਿਸੇ ਵੀ ਵਾਰਡ ਵਿੱਚ ਵਿਕਾਸ ਕਾਰਜਾਂ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਧਾਇਕ ਡਾ: ਅਜੇ ਗੁਪਤਾ
ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਪਲੇਸਮੈਂਟ ਕੈਂਪ 31 ਦਸੰਬਰ ਨੂੰ : ਡਿਪਟੀ ਕਮਿਸ਼ਨਰ
ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ