ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਵਾਤਾਵਰਣ ਸੰਭਾਲ ਲਈ ਆਧੁਨਿਕ ਢੰਗ-ਤਰੀਕੇ ਅਪਣਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਵਾਤਾਵਰਣ ਸੰਭਾਲ ਲਈ ਆਧੁਨਿਕ ਢੰਗ-ਤਰੀਕੇ ਅਪਣਾਉਣ ਦੀ ਅਪੀਲ

ਚੰਡੀਗੜ੍ਹ, 29 ਅਕਤੂਬਰ:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸਕੀਮ ਤਹਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਤਿਆਰ ਕੀਤੇ ਸਰਫੇਸ ਸੀਡਰਾਂ ਉੱਤੇ ਸਬਸਿਡੀ ਦਿੱਤੀ ਜਾਵੇਗੀ।

ਕਿਸਾਨਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ 'ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ॥’’ ਤੇ ਚੱਲਣ ਦੀ ਅਪੀਲ ਕਰਦਿਆਂ ਸਪੀਕਰ ਨੇ ਕਿਹਾ ਕਿ ਫਸਲੀ ਰਹਿੰਦ-ਖੂਹੰਦ ਦੇ ਸਥਾਈ ਪ੍ਰਬੰਧ ਲਈ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਸਮੇਂ ਦੀ ਮੁੱਖ ਲੋੜ ਹੈ।

ਸ. ਸੰਧਵਾਂ ਨੇ ਕਿਹਾ ਕਿ ਯੋਗ ਲਾਭਪਾਤਰੀ, ਜਿਨ੍ਹਾਂ ਵਿੱਚ ਵਿਅਕਤੀਗਤ ਕਿਸਾਨ ਅਤੇ ਸਹਿਕਾਰੀ ਸਭਾਵਾਂ ਸ਼ਾਮਲ ਹਨ, 50 ਫੀਸਦ ਸਬਸਿਡੀ 'ਤੇ ਸੁਪਰ ਐਸ.ਐਮ.ਐਸ., ਹੈਪੀ ਸੀਡਰ ਅਤੇ ਪੈਡੀ ਸਟਰਾਅ ਚੋਪਰ ਵਰਗੀਆਂ ਮਸ਼ੀਨਾਂ ਖਰੀਦ ਸਕਦੇ ਹਨ। ਕਸਟਮ ਹਾਇਰਿੰਗ ਸੈਂਟਰ 30 ਲੱਖ ਰੁਪਏ ਦੇ ਨਿਵੇਸ਼ ਨਾਲ ਸਥਾਪਿਤ ਕੀਤੇ ਜਾ ਸਕਦੇ ਹਨ ਅਤੇ ਮਸ਼ੀਨਾਂ 80 ਫੀਸਦ ਸਬਸਿਡੀ 'ਤੇ ਖਰੀਦੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਰਹਿੰਦ-ਖੂਹੰਦ ਇਕੱਤਰ ਕਰਨ ਸਬੰਧੀ ਬੁਨਿਆਦੀ ਢਾਂਚੇ, ਬੇਲਿੰਗ, ਢੋਆ-ਢੋਆਈ ਅਤੇ ਸਟੋਰੇਜ ਸਹੂਲਤਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।

ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਰਾਲੀ ਨਾ ਸਾੜਨ ਵਾਲੇ ਅਗਾਂਹਵਧੂ ਕਿਸਾਨਾਂ ਦਾ ਵਿਧਾਨ ਸਭਾ ਵਿਖੇ ਸਨਮਾਨ ਕੀਤਾ ਜਾਵੇਗਾ।

Tags:

Advertisement

Latest News

ਪੰਜਾਬ ਪੁਲਿਸ ਨੇ ਭਾਰਤੀ ਸੰਵਿਧਾਨ ਦੀ ਧਾਰਾ  21 ’ਤੇ ਸਿਖਲਾਈ ਵਰਕਸ਼ਾਪ ਕਰਵਾਈ ਪੰਜਾਬ ਪੁਲਿਸ ਨੇ ਭਾਰਤੀ ਸੰਵਿਧਾਨ ਦੀ ਧਾਰਾ 21 ’ਤੇ ਸਿਖਲਾਈ ਵਰਕਸ਼ਾਪ ਕਰਵਾਈ
ਚੰਡੀਗੜ੍ਹ, 17 ਜਨਵਰੀ:ਪੰਜਾਬ ਪੁਲਿਸ ਨੇ ਸੋਮਵਾਰ ਨੂੰ ਭਾਰਤੀ ਸੰਵਿਧਾਨ ਦੀ ਧਾਰਾ 21 ਦੇ ਉਪਬੰਧਾਂ ਦੀਆਂ ਬਾਰੀਕੀਆਂ ’ਤੇ ਇੱਕ ਰੋਜ਼ਾ ਵਰਕਸ਼ਾਪ...
ਸੌਂਦ ਵੱਲੋਂ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ
ਮੋਗਾ ਦੇ 7000 ਤੋਂ ਵਧੇਰੇ ਵੋਟਰ ਲੈਣਗੇ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਚੋਣ ਕੁਇਜ਼ ਮੁਕਾਬਲਿਆਂ ਵਿੱਚ ਹਿੱਸਾ
ਸਰਕਾਰੀ ਕੱਨਿਆ ਸਕੂਲ ਕੈਂਪ ਬਟਾਲਾ ਦੀਆਂ ਵਿਦਿਆਰਥਣਾਂ ਨੂੰ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿੱਚ ਚੱਲ ਰਹੇ ਟੈਕਨੀਕਲ ਕੋਰਸਾਂ ਦੀ ਜਾਣਕਾਰੀ ਦਿੱਤੀ
ਫਰਵਰੀ 2025 ਤੱਕ ਮੁਕੰਮਲ ਕੀਤੀ ਜਾਵੇਗੀ ਪਸ਼ੂਧਨ ਗਣਨਾ-ਡਾ. ਰਵੀਕਾਂਤ
ਨਾਮਧਾਰੀ ਸੰਪਰਦਾ ਦੀ ਦਲੇਰੀ ਅਤੇ ਤਿਆਗ ਦੀਆਂ ਉਦਾਹਰਨਾਂ ਦੁਨੀਆਂ ਵਿੱਚ ਹੋਰ ਕਿਤੇ ਨਹੀਂ ਮਿਲਦੀਆਂ - ਕੈਬਨਿਟ ਮੰਤਰੀ ਅਮਨ ਅਰੋੜਾ
ਮਾਣਯੋਗ ਹਾਈ ਕੋਰਟ ਦੇ ਆਦੇਸ਼ਾਂ ਅਨੁਸਾਰ ਟੋਭਿਆਂ 'ਤੇ ਕੀਤੇ ਨਜਾਇਜ਼ ਕਬਜ਼ੇ ਹਟਾਉਣ ਲਈ ਕੀਤੀ ਕਾਰਵਾਈ-ਕਾਰਜ ਸਾਧਕ ਅਫਸਰ