ਪੰਜਾਬ ਵਿਧਾਨ ਸਭਾ ਸਪੀਕਰ ਨੇ ਜਨਮ ਅਸ਼ਟਮੀ ਦੀਆਂ ਦਿੱਤੀਆਂ ਨਿੱਘੀਆਂ ਵਧਾਈਆਂ

ਪੰਜਾਬ ਵਿਧਾਨ ਸਭਾ ਸਪੀਕਰ ਨੇ ਜਨਮ ਅਸ਼ਟਮੀ ਦੀਆਂ ਦਿੱਤੀਆਂ ਨਿੱਘੀਆਂ ਵਧਾਈਆਂ

ਫਰੀਦਕੋਟ 27 ਅਗਸਤ,

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੱਲ ਦੇਰ ਰਾਤ ਜਨਮ ਅਸ਼ਟਮੀ ਦੇ ਤਿਉਹਾਰ ਤੇ ਸਮੂਹ ਸੰਗਤਾਂ ਨੂੰ ਇਸ ਖੁਸ਼ੀ ਦੇ ਦਿਹਾੜੇ ਤੇ ਨਿੱਘੀਆਂ ਵਧਾਈਆਂ ਦਿੱਤੀਆਂ ਅਤੇ ਕੋਟਕਪੂਰਾ ਦੇ ਵੱਖ ਵੱਖ ਮੰਦਰਾਂ ਵਿੱਚ ਜਾ ਕੇ ਭਗਵਾਨ ਕ੍ਰਿਸ਼ਨ ਦੇ ਚਰਨਾਂ ਵਿੱਚ ਸਰਬੱਤ ਦੇ ਭਲੇ ਦੇ ਅਰਜ਼ੋਈ ਕੀਤੀ।

ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਵੱਲੋਂ ਦਿੱਤੀ ਕੁੱਲ ਕਾਇਨਾਤ ਨੂੰ ਮੋਹ ਅਤੇ ਮੁਹੱਬਤ ਨਾਲ ਹਰ ਮਸਲੇ ਨੂੰ ਹੱਲ ਕਰਨ ਦੀ ਸਿੱਖਿਆ ਅੱਜ ਵੀ ਕਈ ਸਦੀਆਂ ਤੋਂ ਲੋਕਾਂ ਦਾ ਮਾਰਗ ਦਰਸ਼ਨ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਜਦੋਂ ਅੱਜ ਵਿਸ਼ਵ ਦੇ ਕਈ ਮੁਲਕ ਆਪਸੀ ਲੜਾਈਆਂ ਅਤੇ ਜੰਗਾਂ ਵਿੱਚ ਉਲਝੇ ਹੋਏ ਹਨ, ਤਾਂ ਭਗਵਾਨ ਸ੍ਰੀ ਕ੍ਰਿਸ਼ਨ ਜੀ ਵੱਲੋਂ ਇਹ ਸਨੇਹ ਦਾ ਸੁਨੇਹਾ ਧਰਤੀ ਤੇ ਬਰਕਤ ਲਿਆਉਣ ਦਾ ਉਪਰਾਲਾ ਕਰ ਰਿਹਾ ਹੈ ।

ਕੋਟਕਪੂਰਾ ਦੇ ਵੱਖ ਵੱਖ ਮੰਦਰਾਂ ਵਿੱਚ ਜਾ ਕੇ ਸਪੀਕਰ ਸੰਧਵਾਂ ਨੇ ਜਿੱਥੇ ਹਿੰਦੂ ਭਾਈਚਾਰੇ ਦੇ ਨੁੰਮਾਇਦਿਆਂ ਨੂੰ ਮੁਖਾਤਿਬ ਹੋਏ, ਉੱਥੇ ਨਾਲ ਹੀ ਉਨ੍ਹਾਂ ਭਗਵਾਨ ਸ੍ਰੀ ਕ੍ਰਿਸ਼ਨ ਦੇ ਬਾਲ ਰੂਪ ਨੂੰ ਝੂਲੇ ਵਿੱਚ ਰਸਮੀ ਤੌਰ ਤੇ ਝੁਲਾ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644
ਸਲੋਕੁ ਮਃ ੩ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ...
5 ਅਕਤੂਬਰ ਨੂੰ ਹੋਣ ਵਾਲੇ Haryana Assembly Elections ਲਈ 1561 ਉਮੀਦਵਾਰਾਂ ਨੇ ਕੀਤਾ ਨੋਮੀਨੇਸ਼ਨ
ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ ਸੀ.ਬੀ.ਆਈ. ਦੇ ਕੇਸ ਵਿੱਚ ਵੀ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ
ਬਰਸਾਤ ਦਾ ਮੌਸਮ ਹੋਣ ਕਰਕੇ ਚੰਡੀਗੜ੍ਹ,ਮੋਹਾਲੀ ਅਤੇ ਪੰਚਕੂਲਾ ਵਿੱਚ ਡੇਂਗੂ ਦੇ ਕੇਸ ਵੱਧਦੇ ਜਾ ਰਹੇ ਹਨ
ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਨਾਟੋ ਦੇਸ਼ਾਂ ਨੂੰ ਸਖ਼ਤ ਚੇਤਾਵਨੀ ਦਿੱਤੀ
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਦ ਸ਼ਰਮਾ ਵੱਲੋਂ ਮੋਗਾ ਦਾ ਦੌਰਾ