ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਚਾਇਤੀ ਚੋਣਾਂ ਦੌਰਾਨ ਪਾਈ ਵੋਟ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਚਾਇਤੀ ਚੋਣਾਂ ਦੌਰਾਨ ਪਾਈ ਵੋਟ

ਚੰਡੀਗੜ੍ਹ, 15 ਅਕਤੂਬਰ:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਚਾਇਤੀ ਚੋਣਾਂ ਵਿੱਚ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਦਿਆਂ ਪਰਿਵਾਰ ਸਮੇਤ ਆਪਣੇ ਜੱਦੀ ਪਿੰਡ ਸੰਧਵਾਂ ਦੇ ਬੂਥ ਨੰਬਰ 95 'ਤੇ ਵੋਟ ਪਾਈ।

ਜ਼ਮਹੂਰੀਅਤ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨਾਗਰਿਕਾਂ ਨੂੰ ਚੋਣ ਪ੍ਰਕਿਰਿਆ ਵਿਚ ਸਰਗਰਮੀ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਸਥਾਨਕ ਵਿਕਾਸ ਅਤੇ ਭਾਈਚਾਰਕ ਸਾਂਝ ਲਈ ਮਹੱਤਵਪੂਰਨ ਹਨ।

ਜ਼ਿਕਰਯੋਗ ਹੈ ਕਿ ਸਪੀਕਰ ਸ. ਸੰਧਵਾਂ ਦਾ ਸਿਆਸੀ ਸਫ਼ਰ ਪੰਚਾਇਤੀ ਚੋਣਾਂ ਨਾਲ ਹੀ ਸ਼ੁਰੂ ਹੋਇਆ ਸੀ, ਜੋ ਉਨ੍ਹਾਂ ਦੀ ਸਥਾਨਕ ਪ੍ਰਸ਼ਾਸਨ ਅਤੇ ਭਾਈਚਾਰਕ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਜ਼ਮੀਨੀ ਪਹੁੰਚ ਉਨ੍ਹਾਂ ਦੀ ਸਿਆਸੀ ਧਾਰਨਾ ਨੂੰ ਪਰਪੱਕ ਕਰਦੀ ਹੈ।

ਸਪੀਕਰ ਨੇ ਅੱਗੇ ਕਿਹਾ ਕਿ ਪੰਚਾਇਤੀ ਚੋਣਾਂ ਭਾਰਤ ਦੀ ਲੋਕਤੰਤਰੀ ਪ੍ਰਣਾਲੀ ਦੀ ਨੀਂਹ ਹਨ ਅਤੇ ਇੱਥੋਂ ਹੀ ਸਿਆਸੀ ਸਫ਼ਰ ਸ਼ੁਰੂ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ।

Tags:

Advertisement

Latest News

ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ
Chandigarh,18 OCT,2024,(Azad Soch News):- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ,ਸੁਪਰੀਮ ਕੋਰਟ...
ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਗਿਰੋਹ ਖਿਲਾਫ ਵੱਡੀ ਕਾਰਵਾਈ ਕੀਤੀ
ਅਮਰੀਕਾ ਜਾਂਚ ਤੋਂ ਸੰਤੁਸ਼ਟ,ਜਾਣਕਾਰੀ ਨੂੰ ਗੰਭੀਰਤਾ ਨਾਲ ਲਿਆ,ਗੁਰਪਤਵੰਤ ਸਿੰਘ ਪੰਨੂ ਮਾਮਲੇ 'ਤੇ ਬੋਲਿਆ ਭਾਰਤ
ਜੰਮੂ-ਕਸ਼ਮੀਰ ਕੈਬਨਿਟ ਮੀਟਿੰਗ ਨੇ ਪਹਿਲੀ ਬੈਠਕ 'ਚ ਰਾਜ ਦਾ ਦਰਜਾ ਦੇਣ ਦਾ ਮਤਾ ਕੀਤਾ ਪਾਸ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613
ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ ਸਿਰਫ਼ 46 ਦੌੜਾਂ 'ਤੇ ਹੀ ਸਿਮਟ ਗਈ
ਸਰੀਰ ਲਈ ਅੰਮ੍ਰਿਤ ਹੈ ਅਸ਼ਵਗੰਧਾ