Punjab Weather Updae: ਪੰਜਾਬ ਦੇ ਮਾਲਵੇ ਦੇ 10 ਜ਼ਿਲ੍ਹਿਆਂ ਵਿੱਚ 3 ਜੂਨ ਨੂੰ ਹਾਲਾਤ ਆਮ ਵਾਂਗ ਹੋਣ ਦੀ ਸੰਭਾਵਨਾ

Punjab Weather Updae: ਪੰਜਾਬ ਦੇ ਮਾਲਵੇ ਦੇ 10 ਜ਼ਿਲ੍ਹਿਆਂ ਵਿੱਚ 3 ਜੂਨ ਨੂੰ ਹਾਲਾਤ ਆਮ ਵਾਂਗ ਹੋਣ ਦੀ ਸੰਭਾਵਨਾ

Chandigarh,02 Jane,2024,(Azad Soch News):- ਮੌਸਮ ਵਿਭਾਗ ਵੱਲੋਂ ਜਾਰੀ ਸ਼ਡਿਊਲ (Schedule) ਮੁਤਾਬਕ ਜੂਨ ਦੇ ਅੰਤ ਤੱਕ ਪੰਜਾਬ ਵਿੱਚ ਮਾਨਸੂਨ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ, ਮਾਨਸੂਨ 25 ਤੋਂ 30 ਜੂਨ ਦਰਮਿਆਨ ਪੰਜਾਬ ਵਿੱਚ ਦਾਖਲ ਹੋਵੇਗਾ,ਜਿਸ ਤੋਂ ਬਾਅਦ ਪੰਜਾਬ ਨੂੰ ਗਰਮੀ ਤੋਂ ਰਾਹਤ ਮਿਲੇਗੀ ਪਰ ਕੜਾਕੇ ਦੀ ਗਰਮੀ ਸ਼ੁਰੂ ਹੋ ਜਾਵੇਗੀ,ਮੌਸਮ ਵਿਭਾਗ ਨੇ ਇਸ ਸਾਲ ਆਮ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ,ਇਸ ਵਾਰ ਮੀਂਹ ਪੈਣ ਦੀ ਸੰਭਾਵਨਾ 105 ਫੀਸਦੀ ਦੱਸੀ ਜਾ ਰਹੀ ਹੈ,ਮੌਸਮ ਵਿਭਾਗ ਨੇ ਐਤਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ 'ਚ ਗਰਮੀ ਅਤੇ ਕੁਝ ਇਲਾਕਿਆਂ 'ਚ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਹੈ,ਮੌਸਮ ਵਿਭਾਗ (Department of Meteorology) ਨੇ ਐਤਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ 'ਚ ਗਰਮੀ ਅਤੇ ਕੁਝ ਇਲਾਕਿਆਂ 'ਚ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਹੈ,ਸੂਬੇ 'ਚ 4 ਜੂਨ ਤੱਕ ਮਿਸ਼ਰਤ ਪ੍ਰਭਾਵ ਦੇਖਣ ਨੂੰ ਮਿਲੇਗਾ, ਜਦਕਿ 5 ਜੂਨ ਤੋਂ ਸਥਿਤੀ ਆਮ ਵਾਂਗ ਹੁੰਦੀ ਜਾ ਰਹੀ ਹੈ,ਮੌਸਮ ਵਿਭਾਗ ਅਨੁਸਾਰ ਬੀਤੀ ਰਾਤ ਮਾਨਸਾ, ਸੰਗਰੂਰ, ਬਰਨਾਲਾ ਅਤੇ ਬਠਿੰਡਾ ਵਿੱਚ ਮੌਸਮ ਵਿੱਚ ਹਲਕੀ ਤਬਦੀਲੀ ਆਈ,ਪਰ ਅੱਜ ਇਨ੍ਹਾਂ ਇਲਾਕਿਆਂ ਵਿੱਚ ਹੀਟ ਵੇਵ ਅਲਰਟ ਹੈ,ਇਨ੍ਹਾਂ ਤੋਂ ਇਲਾਵਾ ਮੁਕਤਸਰ, ਫਰੀਦਕੋਟ, ਮੋਗਾ, ਬਠਿੰਡਾ, ਬਰਨਾਲਾ, ਲੁਧਿਆਣਾ 'ਚ ਵੀ ਹੀਟ ਵੇਵ ਅਲਰਟ (Heat Wave Alert) ਜਾਰੀ ਕੀਤਾ ਗਿਆ ਹੈ,ਜਦੋਂ ਕਿ ਫਾਜ਼ਿਲਕਾ, ਫ਼ਿਰੋਜ਼ਪੁਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਹੀਟ ਵੇਵ ਦੇ ਨਾਲ ਮੀਂਹ ਅਤੇ ਤੇਜ਼ ਹਵਾਵਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

 

Advertisement

Latest News

ਗੁਰਦਾਸਪੁਰ ਪੁਲਿਸ ਤੇ ਬੀ.ਐੱਸ.ਐੱਫ. ਨੇ ਸਾਂਝੇ ਓਫਰੇਸ਼ਨ ਦੌਰਾਨ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ਿਆਂ ਤੇ ਹਥਿਆਰਾਂ ਦੀ ਖੇਪ ਨੂੰ ਬਰਾਮਦ ਕੀਤਾ ਗੁਰਦਾਸਪੁਰ ਪੁਲਿਸ ਤੇ ਬੀ.ਐੱਸ.ਐੱਫ. ਨੇ ਸਾਂਝੇ ਓਫਰੇਸ਼ਨ ਦੌਰਾਨ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ਿਆਂ ਤੇ ਹਥਿਆਰਾਂ ਦੀ ਖੇਪ ਨੂੰ ਬਰਾਮਦ ਕੀਤਾ
ਚੰਡੀਗੜ੍ਹ/ਗੁਰਦਾਸਪੁਰ, 14 ਮਾਰਚ -    ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ...
ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ
ਕੁਲਤਾਰ ਸਿੰਘ ਸੰਧਵਾਂ ਨੇ ਛੇਵੇਂ ਪੰਜਾਬ ਆਰੀਨਾ ਪੋਲੋ ਚੈਲੰਜ ਕੱਪ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ
ਪੰਜਾਬ ਸਰਕਾਰ ਵੱਲੋਂ ਉਦਯੋਗਾਂ ਲਈ ਓ.ਟੀ.ਐਸ. ਸਕੀਮ ਦਾ ਨੋਟੀਫਿਕੇਸ਼ਨ ਜਾਰੀ: ਤਰੁਨਪ੍ਰੀਤ ਸਿੰਘ ਸੌਂਦ
ਮਾਲੇਰਕੋਟਲਾ ਪੁਲਿਸ ਵੱਲੋਂ ਵੱਡੀ ਕਾਰਵਾਈ: ਬੱਚੇ ਨੂੰ ਅਗਵਾ ਕਰਨ ਵਾਲਾ ਦੋਸ਼ੀ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਦੌਰਾਨ ਗੋਲੀ ਲੱਗਣ ਨਾਲ ਜਖ਼ਮੀ; ਹਥਿਆਰਾਂ ਦੀ ਬਰਾਮਦੀ ਵਾਲੇ ਸਥਾਨ ‘ਤੇ ਵਾਪਰੀ ਘਟਨਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਕੁਲਦੀਪ ਸਿੰਘ ਧਾਲੀਵਾਲ ਅਤੇ ਹਰਦੀਪ ਸਿੰਘ ਮੁੰਡੀਆਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ
ਸੀ.ਐਮ ਦੀ ਯੋਗਸ਼ਾਲਾ ਮੁਹਿੰਮ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਤੇ ਲੋਕਾਂ ਲਈ ਲਾਹੇਵੰਦ ਉਪਰਾਲਾ