ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਮਨਾਇਆ ਜਾਵੇਗਾ ਪੰਜਾਬੀ ਮਾਹ-2024

ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਮਨਾਇਆ ਜਾਵੇਗਾ ਪੰਜਾਬੀ ਮਾਹ-2024

 

ਫਿਰੋਜ਼ਪੁਰ 22 ਨਵੰਬਰ (  ) ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਭਾਸ਼ਾ ਵਿਭਾਗਪੰਜਾਬ ਵੱਲੋਂ ਪੰਜਾਬੀ ਮਹੀਨੇ ਨੂੰ ਸਮਰਪਿਤ ਪੂਰੇ ਪੰਜਾਬ ਵਿੱਚ ਪੰਜਾਬੀ ਮਾਹ-2024 ਮਨਾਇਆ ਜਾ ਰਿਹਾ ਹੈ ਜਿਸ ਵਿੱਚ ਵੱਖ ਵੱਖ ਵੰਨਗੀਆਂ ਦੇ ਸਾਹਿਤਕ ਅਤੇ ਕਲਾਤਮਿਕ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਲੜੀ ਅਧੀਨ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਜੈਨਸਿਸ ਡੈਂਟਲ ਕਾਲਜਫ਼ਿਰੋਜ਼ਪੁਰ ਵਿਖੇ ਮਿਤੀ 23 ਨਵੰਬਰ 2024 ਨੂੰ ਨਾਟਕ ਦੀ ਪੇਸ਼ਕਾਰੀ ਕਰਵਾਈ ਜਾ ਰਹੀ ਹੈ। ਇਸ ਸਮਾਗਮ ਵਿੱਚ ਉੱਘੇ ਨਾਟਕਕਾਰ ਪਾਲੀ ਭੁਪਿੰਦਰ ਸਿੰਘ ਦਾ ਨਾਟਕ ਆਰ.ਐੱਸ.ਵੀ.ਪੀਅਵਾਜ਼ ਥੀਏਟਰ ਗਰੁੱਪ ਵੱਲੋਂ ਪੇਸ਼ ਕੀਤਾ ਜਾ ਰਿਹਾ ਹੈ ਜਿਸ ਨੂੰ ਨਿਰਦੇਸ਼ਤ ਡਾਜਗਦੀਪ ਸਿੰਘ ਵੱਲੋਂ ਕੀਤਾ ਗਿਆ ਹੈ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਐਡਵੋਕੇਟ ਸ਼੍ਰੀ ਰਜਨੀਸ਼ ਕੁਮਾਰ ਦਹੀਯਾ ਵਿਧਾਇਕ ਹਲਕਾ ਫ਼ਿਰੋਜ਼ਪੁਰ ਦਿਹਾਤੀਰਣਬੀਰ ਸਿੰਘ ਭੁੱਲਰ ਵਿਧਾਇਕ ਹਲਕਾ ਫ਼ਿਰੋਜ਼ਪੁਰ ਸ਼ਹਿਰੀਫੌਜਾ ਸਿੰਘ ਸਰਾਰੀ ਵਿਧਾਇਕ ਹਲਕਾ ਗੁਰੂਹਰਸਹਾਏ ਅਤੇ ਸ਼੍ਰੀ ਨਰੇਸ਼ ਕਟਾਰੀਆ ਵਿਧਾਇਕ ਹਲਕਾ ਜ਼ੀਰਾ  ਵੱਲੋਂ ਸ਼ਮੂਲੀਅਤ ਕੀਤੀ ਜਾ ਜਾਵੇਗੀ। ਇਹ ਜਾਣਕਾਰੀ ਜ਼ਿਲ੍ਹਾ ਭਾਸ਼ਾ ਅਫਸਰ ਫਿਰੋਜ਼ਪੁਰ ਜਗਦੀਪ ਸੰਧੂ ਵੱਲੋਂ ਦਿੱਤੀ ਗਈ।

          ਜ਼ਿਲ੍ਹਾ ਭਾਸ਼ਾ ਅਫਸਰ ਜਗਦੀਪ ਸੰਧੂ ਨੇ ਦੱਸਿਆ ਕਿ ਸਮਾਗਮ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਆਈ..ਐੱਸ ਅਤੇ ਸੀਨੀਅਰ ਪੁਲਿਸ ਕਪਤਾਨ ਫ਼ਿਰੋਜ਼ਪੁਰ ਸੋਮਿਯਾ ਮਿਸਰਾ ਆਈ.ਪੀ.ਐੱਸਵੱਲੋਂ ਕੀਤੀ ਜਾਵੇਗੀ।ਇਸ ਤੋਂ ਇਲਾਵਾ ਸਤਿਕਾਰਤ ਮਹਿਮਾਨ ਵਜੋਂ ਸ਼੍ਰੀ ਵਰਿੰਦਰ ਸਿੰਗਲ ਸੀ.ਅਤੇ ਚੇਅਰਮੈੱਨ ਜੈਨਸਿਸ ਡੈਂਟਲ ਕਾਲਜਫ਼ਿਰੋਜ਼ਪੁਰਵਿਸ਼ੇਸ਼ ਮਹਿਮਾਨ ਸ਼੍ਰੀ ਗੌਰਵ ਸਾਗਰ ਭਾਸਕਰ ਅਤੇ ਸHਸੁਰਜੀਤ ਸਿੰਘ ਸਿੱਧੂ ਪਹੁੰਚ ਰਹੇ ਹਨ। ਇਸ ਮੌਕੇ ਤੇ ਉੱਘੇ ਨਾਟਕਕਾਰ ਸ਼੍ਰੀ ਜਗਦੇਵ ਢਿੱਲੋਂ ਅਤੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਡਾਅਤਰ ਸਿੰਘ ਆਲੋਚਨਾ ਪੁਰਸਕਾਰ ਨਾਲ ਪੁਰਸਕਾਰਿਤ ਉੱਘੇ ਆਲੋਚਕ ਡਾਮਨਜੀਤ ਕੌਰ ਅਜ਼ਾਦ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾ ਜਾਵੇਗਾ।  ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾਜਗਦੀਪ ਸਿੰਘਖੋਜ ਅਫ਼ਸਰ ਦਲਜੀਤ ਸਿੰਘਲੈਫ਼ਕਰਨਲ ਬੀ.ਐੱਸਰੰਧਾਵਾ ਪ੍ਰਬੰਧਕੀ ਸੰਯੁਕਤ ਨਿਰਦੇਸ਼ਕਪ੍ਰੋਗੌਰਵ ਗੋਇਲ ਵਾਈਸ ਪ੍ਰਿੰਸੀਪਲ ਅਤੇ ਪ੍ਰੋਫ਼ੈਸਰ ਪ੍ਰਸ਼ੋਤਮ ਜਸੂਜਾ ਪ੍ਰਿੰਸੀਪਲ ਜੈਨਸਿਸ ਡੈਂਟਲ ਕਾਲਜ ਹਾਜ਼ਰ ਸਨ। ਸਮੂਹ ਸਾਹਿਤ ਅਤੇ ਕਲਾ ਪ੍ਰੇਮੀਆਂ ਨੂੰ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਹਾਰਦਿਕ ਸੱਦਾ ਦਿੱਤਾ ਜਾਂਦਾ ਹੈ।

Tags:

Advertisement

Latest News

ਇਟਲੀ ਵਿੱਚ ਦਿਲ ਦੇ ਦੌਰੇ ਨਾਲ ਮਾਰੇ ਗਏ ਨੌਜਵਾਨ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਕਰੇਗੀ ਸਰਕਾਰ ਮਦਦ- ਧਾਲੀਵਾਲ ਇਟਲੀ ਵਿੱਚ ਦਿਲ ਦੇ ਦੌਰੇ ਨਾਲ ਮਾਰੇ ਗਏ ਨੌਜਵਾਨ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਕਰੇਗੀ ਸਰਕਾਰ ਮਦਦ- ਧਾਲੀਵਾਲ
ਅੰਮ੍ਰਿਤਸਰ 22 ਨਵੰਬਰ 2024--- ਅਜਨਾਲਾ ਨੇੜਲੇ ਪਿੰਡ ਬੋਹਲੀਆਂ ਦੇ ਰਹਿਣ ਵਾਲੇ ਤਿੰਨ ਭੈਣਾਂ ਦੇ ਇਕਲੌਤੇ ਭਰਾ ਸੁਖਜਿੰਦਰ ਸਿੰਘ ਜੋਕਿ ਪਿਛਲੀ...
ਪੰਜਾਬ ਪੁਲਿਸ ਨੇ ਬੱਚਿਆਂ ਨੂੰ ਹੈਲਮਟ ਵੰਡੇ
ਸੂਬੇ ਦਾ ਵਿਕਾਸ ਕਰਨਾ ਮੇਰੀ ਪਹਿਲੀ ਤਰਜੀਹ – ਡਾ. ਰਵਜੋਤ ਸਿੰਘ
ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ
ਪੰਜਾਬ ਪੁਲਿਸ ਨੇ ਜਲੰਧਰ ’ਚ ਜ਼ਬਰਦਸਤ ਗੋਲੀਬਾਰੀ ਪਿੱਛੋਂ ਲੰਡਾ ਗੈਂਗ ਦੇ ਦੋ ਗੈਂਗਸਟਰਾਂ ਨੂੰ ਕੀਤਾ ਕਾਬੂ; 7 ਹਥਿਆਰ ਬਰਾਮਦ
ਮੁੱਖ ਮੰਤਰੀ ਨੇ ਵਰਧਮਾਨ ਸਟੀਲ ਗਰੁੱਪ ਨੂੰ 1750 ਕਰੋੜ ਰੁਪਏ ਦੀ ਲਾਗਤ ਨਾਲ ਪਲਾਂਟ ਸਥਾਪਤ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ
ਪੰਜਾਬ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਸੀ-ਪਾਈਟ ਕੈਂਪ ਨੂੰ ਮਨਜ਼ੂਰੀ