ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 128855 ਮੀਟਰਕ ਟਨ ਝੋਨੇ ਦੀ ਖਰੀਦ-ਡਿਪਟੀ ਕਮਿਸ਼ਨਰ

ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 128855 ਮੀਟਰਕ ਟਨ ਝੋਨੇ ਦੀ ਖਰੀਦ-ਡਿਪਟੀ ਕਮਿਸ਼ਨਰ

ਮਾਨਸਾ, 28 ਅਕਤੂਬਰ :
ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 1 ਲੱਖ 76 ਹਜ਼ਾਰ 855 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 1 ਲੱਖ 28 ਹਜ਼ਾਰ 855 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਫਸਲ ਵਿੱਚੋਂ 79 ਹਜਾਰ 340 ਮੀਟਰਕ ਟਨ ਝੋਨੇ ਦੀ ਲਿਫ਼ਟਿੰਗ ਵੀ ਹੋ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਵੱਲੋਂ ਮਿਹਨਤ ਨਾਲ ਤਿਆਰ ਕੀਤੀ ਗਈ ਝੋਨੇ ਦੀ ਖਰੀਦ ਦਾ ਕੰਮ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਨਿਰਵਿਘਨ ਜਾਰੀ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਹਦਾਇਤ ਨਾ ਆਵੇ, ਇਸ ਸਬੰਧੀ ਵੀ ਸਬੰਧਿਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਅਤੇ ਹੋਰ ਉਚ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਜਾ ਚੁੱਕੀਆਂ ਹਨ ਕਿ ਉਹ ਰੋਜ਼ਾਨਾ ਦੇ ਅਧਾਰ ’ਤੇ ਮੰਡੀਆਂ ਵਿੱਚ ਜਾ ਕੇ ਕਿਸਾਨਾਂ ਨਾਲ ਰਾਬਤਾ ਕਾਇਮ ਰੱਖਣ ਅਤੇ ਜੇਕਰ ਕਿਸਾਨਾਂ ਨੂੰ ਕੋਈ ਸਮੱਸਿਆ ਦਰਪੇਸ਼ ਆਉਂਦੀ ਹੈ, ਤਾਂ ਉਸਦਾ ਤੁਰੰਤ ਹਰ ਸੰਭਲ ਹੱਲ ਕਰਨ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ, ਤਾਂ ਜੋ ਮਨੁੱਖੀ ਸਿਹਤ ਅਤੇ ਵਾਤਾਵਰਣ ਦੋਵਾਂ ਨੂੰ ਤੰਦਰੁਸਤ ਰੱਖਿਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ 1 ਲੱਖ 28 ਹਜ਼ਾਰ 855 ਮੀਟਰਕ ਟਨ ਫਸਲ ਵਿੱਚੋਂ ਪਨਗਰੇਨ ਵੱਲੋਂ 43932, ਮਾਰਕਫੈਡ ਵੱਲੋਂ 43233, ਪਨਸਪ ਵੱਲੋਂ 28968 ਅਤੇ ਪੰਜਾਬ ਵੇਅਰਹਾਊਸ ਵੱਲੋਂ 12722 ਮੀਟਰਕ ਝਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੇ ਬਦਲੇ ਬੀਤੀ ਸ਼ਾਮ ਤੱਕ ਕਰੀਬ 181 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।  

Tags:

Advertisement

Latest News

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ
ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਦੇ ਕਿਸੇ ਵੀ ਪੱਖ ਨੂੰ ਅਣਗੌਲਿਆ ਨਾ...
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਕੇਂਦਰੀ ਵਿਧਾਨ ਸਭਾ ਹਲਕੇ ਦੇ ਕਿਸੇ ਵੀ ਵਾਰਡ ਵਿੱਚ ਵਿਕਾਸ ਕਾਰਜਾਂ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਧਾਇਕ ਡਾ: ਅਜੇ ਗੁਪਤਾ
ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਪਲੇਸਮੈਂਟ ਕੈਂਪ 31 ਦਸੰਬਰ ਨੂੰ : ਡਿਪਟੀ ਕਮਿਸ਼ਨਰ
ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ